
ਜਲੰਧਰ, 9 ਅਗਸਤ:
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ ਖੇਤਰ ਵਿੱਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਹਨ। ਰਾਜ ਦੇ ਹਰ ਹਿੱਸੇ ਵਿੱਚ ਸੜਕਾਂ ਦਾ ਨਿਰਮਾਣ, ਸਰਕਾਰੀ ਹਸਪਤਾਲਾਂ ਦੀ ਅਪਗ੍ਰੇਡੇਸ਼ਨ, ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਤੇ ਕਿਸਾਨਾਂ ਲਈ ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਬਿਜਲੀ ਸਸਤੀ ਕਰਨਾ, ਭ੍ਰਿਸ਼ਟਾਚਾਰ ‘ਤੇ ਕਾਰਵਾਈ, ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਤਿਆਰ ਕਰਨਾ ਸਰਕਾਰ ਦੀਆਂ ਅਹਿਮ ਪਹਿਲਦਮੀਆਂ ਹਨ।
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮਾਨ ਸਰਕਾਰ ਦਾ ਹਰੇਕ ਫੈਸਲਾ ਪੰਜਾਬ ਦੀ ਬੇਹਤਰੀ ਅਤੇ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਆਧੁਨਿਕ ਸੁਵਿਧਾਵਾਂ ਪਹੁੰਚਾਈਆਂ ਜਾਣ।