March 30, 2026

Amritsar

ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ  ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ ਉੱਤੇ ਖਰਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ ਅਤੇ ਪੰਜਾਬ ਪਿੰਡਾਂ ਦਾ ਦੇਸ਼ ਹੈ, ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਵਿੱਚ ਉਹ ਸਭ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਅੱਜ ਦੇ ਸਮੇਂ ਦੀ ਲੋੜ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਨਿਕਾਸ, ਖੇਡ ਮੈਦਾਨਾਂ ਨੂੰ ਵਿਕਸਿਤ ਕਰਨਾ, ਕੂੜੇ ਪ੍ਰਬੰਧਨ ਦੇ ਕੰਮ ਕਰਨੇ ਅਤੇ ਪਿੰਡਾਂ ਦੇ ਵਿੱਚ ਬਿਹਤਰ ਸਿਹਤ- ਸਿੱਖਿਆ  ਸਹੂਲਤਾਂ ਦੇਣੀਆਂ ਸਾਡੀ ਅੱਜ ਦੀ ਤਰਜੀਹ ਹਨ। ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਖਜ਼ਾਨੇ ਦਾ ਮੂੰਹ ਲੋਕਾਂ ਲਈ ਖੁੱਲਿਆ ਰਹੇਗਾ। ਉਹਨਾਂ ਕਿਹਾ ਕਿ ਤੁਸੀਂ ਮੈਨੂੰ ਜੋ ਤਾਕਤ ਦਿੱਤੀ ਹੈ, ਉਸ ਤਾਕਤ ਦੀ ਵਰਤੋਂ ਮੈਂ ਤੁਹਾਡੇ ਲਈ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜੰਡਿਆਲਾ ਹਲਕੇ ਦਾ ਦੇਣ ਨਹੀਂ ਦੇ ਸਕਦਾ, ਜਿਨਾਂ ਨੇ ਮੈਨੂੰ ਵਿਧਾਇਕ ਬਣਾਇਆ ਤੇ ਸਾਡੀ ਪਾਰਟੀ ਨੇ ਅੱਗੋਂ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਜੰਡਿਆਲਾ ਹਲਕੇ ਦਾ ਮਾਣ ਵਧਾਇਆ।
ਅੰਮ੍ਰਿਤਸਰ, 3  ਜਨਵਰੀ:                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।                ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ  74 ਲੱਖ  ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ।                 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ।                ਕੈਬਨਿਟ ਮੰਤਰੀ ਨੇ ਦੱਸਿਆ ਕਿ ਉਪਰੋਕਤ ਸਾਰੇ ਕੰਮ ਠੇਕੇਦਾਰਾਂ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੈਸਾ ਆਮ ਜਨਤਾ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ।
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ  ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ। ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ  ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ , ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ , ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ , ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ।   ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ।
ਅੰਮ੍ਰਿਤਸਰ 20 ਦਸੰਬਰ 2025(   )        ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਬਾਲ ਸੁਰੱਖਿਆ ਯੂਨਿਟ (DCPU) ਸ਼੍ਰੀ ਤਰਨਜੀਤ ਸਿੰਘ ਜ਼ਿਲ੍ਹਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਉਸ ਦੇ ਨੇੜਲੇ ਖੇਤਰਾਂ ਵਿੱਚ ਬਾਲ ਭਿਖਿਆ ਸਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦੀ ਅਗਵਾਈ  ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ  ਵੱਲੋਂ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨਾ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਖੇਤਰ ਵਿੱਚ 3 ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ। ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ। ਇਸ ਉਪਰਾਂਤ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ। ਬੱਚਿਆਂ ਦੀ ਭਲਾਈ ਅਤੇ ਸਰਬੰਗੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਸੰਬੰਧਿਤ ਵਿਭਾਗਾਂ ਅਤੇ ਸਮਾਜਿਕ ਸਕੀਮਾਂ ਨਾਲ ਜੋੜਿਆ ਗਿਆ, ਤਾਂ ਜੋ ਉਨ੍ਹਾਂ ਦੀ ਪੁਨਰਵਾਸ, ਸਿੱਖਿਆ ਅਤੇ ਸਮਾਜ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਪਾਲਣਾ ਅਤੇ ਰੱਖਿਆ ਕੀਤੀ ਜਾਵੇ। ਡੀ.ਸੀ.ਪੀ.ਯੂ. ਟੀਮ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਲਗਾਤਾਰ ਅਤੇ ਨਿਰੰਤਰ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ  ਹੈ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਵੇਖਿਆ ਜਾਵੇ, ਤਾਂ ਤੁਰੰਤ ਡੀ.ਸੀ.ਪੀ.ਯੂ. ਜਾਂ ਸੰਬੰਧਿਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਤਰਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ,ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਾਲ ਭਿਖਿਆ ਮੁਕਤ ਬਣਾਉਣ ਦੇ ਮੰਤਵ ਨਾਲ 3 ਦਿਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸੰਬੰਧੀ ਜੇਕਰ ਆਪ ਕਿਸੇ ਨੂੰ ਵੀ ਕੋਈ ਬੱਚਾ ਭੀਖ ਮੰਗਦਾ ਦਿਖਦਾ ਹੈ ਤਾਂ ਇਹਨਾਂ ਸੰਪਰਕ ਨੰਬਰਾਂ ਤੇ ਤੁਰੰਤ ਕਾਲ ਕਰੋ 1098 (ਚਾਈਲਡ ਹੈਲਪ ਲਾਈਨ)  *9876357202* *9501291402*
ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ  ਸਰਕਾਰਾਂ  ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।
ਅੰਮ੍ਰਿਤਸਰ 17 ਦਸੰਬਰ 2025—                                                 ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ...
ਅੰਮ੍ਰਿਤਸਰ, 14 ਦਸੰਬਰ, 2025: ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 57, ਕਟੜਾ ਦੂਲੋ ਵਿੱਚ ਇੱਕ ਲੰਬੀ ਗਲੀ ਅਤੇ ਵਾਰਡ ਨੰਬਰ 58 ਵਿੱਚ ਇੱਕ ਪੱਕੀ ਗਲੀ ਦੇ ਨਿਰਮਾਣ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਾਰੀਆਂ ਟੁੱਟੀਆਂ ਗਲੀਆਂ ਦੀ ਮੁਰੰਮਤ ਲਈ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਗਲੀਆਂ ਨੂੰ ਉੱਚ ਗੁਣਵੱਤਾ ਨਾਲ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਲੀਆਂ ਵਿੱਚ ਸੀਵਰੇਜ ਸਿਸਟਮ ਦੀ ਪਹਿਲਾਂ ਮੁਰੰਮਤ ਕੀਤੀ ਗਈ ਸੀ। ਹੁਣ, ਗਲੀਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲੀਆਂ ਦੇ ਨਿਰਮਾਣ ਪੂਰੀਆਂ ਹੋਣ ਤੋਂ ਬਾਅਦ, ਇਸ ਖੇਤਰ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਪ੍ਰੋਜੈਕਟ ਰੋਜ਼ਾਨਾ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਤੱਕ ਪਹੁੰਚ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੀਆਂ ਪਹਿਲਕਦਮੀਆਂ ਦੇ ਆਧਾਰ ‘ਤੇ ਹੱਲ ਲੱਭ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਜਦੋਂ ਵੀ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੱਡਾ ਪ੍ਰੋਜੈਕਟ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਆਪ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਲਿਜਾਇਆ ਜਾਂਦਾ ਹੈ, ਤਾਂ ਉਸਨੂੰ ਪ੍ਰਵਾਨਗੀ ਮਿਲਦੀ ਹੈ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਕੌਂਸਲਰ ਜਰਨੈਲ ਸਿੰਘ ਢੋਡ, ਰਵਿੰਦਰ ਡਾਬਰ, ਰਿਸ਼ੀ ਕਪੂਰ, ਐਨਪੀ ਸਿੰਘ ਢੋਡ, ਚਰਨਜੀਤ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਸਾਜਨ ਕੁਮਾਰ, ਰਾਹੁਲ ਕੁਮਾਰ, ਵੋਹਰਾ ਜੀ, ਰਿਤੂ ਮਹਾਜਨ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਅੰਮ੍ਰਿਤਸਰ 13 ਦਸੰਬਰ 2025– ਮਾਣਯੋਗ ਜੱਜ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ–ਕਮ–ਕਾਰਜਕਾਰੀ ਚੇਅਰਪਰਸਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਰਗਦਰਸ਼ਨ ਹੇਠ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਨੂੰ ਵੱਖ-ਵੱਖ ਅਦਾਲਤਾਂ ਵਿੱਚ ਭਰਪੂਰ ਸਹਿਯੋਗ ਪ੍ਰਾਪਤ ਹੋਇਆ। ਦੱਸਣਯੋਗ ਹੈ ਕਿ ਲੋਕ ਅਦਾਲਤਾਂ ਨੇ ਵਿਵਾਦਾਂ ਦੇ ਛੇਤੀ ਨਿਪਟਾਰੇ ਅਤੇ ਕੇਸਾਂ ਦੇ ਤੁਰੰਤ ਹੱਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨਾਲ ਲੰਬਿਤ ਕੇਸਾਂ ਵਿੱਚ ਕਮੀ ਆਈ ਹੈ ਅਤੇ ਨਿਆਂ ਤੱਕ ਪਹੁੰਚ ਛੇਤੀ ਬਣੀ ਹੈ।  ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦੌਰਾਨ ਕੁੱਲ 33,181 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਵਿੱਚੋਂ 30,298 ਕੇਸ ਨਿਪਟਾਏ ਗਏ। ਨਿਪਟਾਏ ਗਏ ਕੇਸਾਂ ਦੀ ਕੁੱਲ ਰਕਮ ₹59,09,14,425/- ਰਹੀ, ਜੋ ਕਿ ਵਿਵਾਦ ਨਿਪਟਾਰੇ ਅਤੇ ਵਿੱਤੀ ਵਸੂਲੀ ਲਈ ਲੋਕ ਅਦਾਲਤਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਕੁੱਲ 26 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿੱਚੋਂ 20 ਬੈਂਚ ਅੰਮ੍ਰਿਤਸਰ ਹੈੱਡਕੁਆਰਟਰ ਵਿੱਚ ਅਤੇ 3-3 ਬੈਂਚ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਸਥਾਪਿਤ ਕੀਤੇ ਗਏ। ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਲਗਾਈ ਗਈ , ਜਿਸ ਵਿੱਚ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸਰਗਰਮ ਯਤਨ ਕੀਤੇ ਗਏ। ਲੋਕ ਅਦਾਲਤ ਨੇ ਆਪਣੇ ਮੁੱਖ ਉਦੇਸ਼, ਅਰਥਾਤ ਵਿਵਾਦਾਂ ਦੇ ਸੁਹਾਦੇਪੂਰਣ ਨਿਪਟਾਰੇ ਅਤੇ ਲੰਬੇ ਸਮੇਂ ਤੋਂ ਲੰਬਿਤ ਕੇਸਾਂ ਦੇ ਤੁਰੰਤ ਨਿਪਟਾਰੇ ਵਿੱਚ ਸਫਲਤਾ ਹਾਸਲ ਕੀਤੀ। ਪ੍ਰੀ-ਲੋਕ ਅਦਾਲਤ ਕਾਰਵਾਈਆਂ ਦੌਰਾਨ ਕੀਤੀਆਂ ਗਈਆਂ ਲਗਾਤਾਰ ਕੋਸ਼ਿਸ਼ਾਂ ਅਤੇ ਲੋਕ ਅਦਾਲਤ ਦੇ ਦਿਨ ਪ੍ਰਭਾਵਸ਼ਾਲੀ ਮਨਾਉਣ ਦੇ ਕਾਰਨ ਅੰਮ੍ਰਿਤਸਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਕਈ ਸਾਲਾਂ ਤੋਂ ਲੰਬਿਤ ਸਿਵਲ ਅਤੇ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਦੇ ਮਾਮਲੇ ਨਿਪਟਾਏ ਗਏ। ਜਿੰਨਾ ਵਿੱਚ ਸ਼੍ਰੀ ਅਮਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਿਵਿਜ਼ਨ)-ਕਮ-ਜੇ.ਐਮ.ਆਈ.ਸੀ., ਅੰਮ੍ਰਿਤਸਰ ਦੀ ਅਦਾਲਤ ਵਿੱਚ ਸਿਵਲ ਵਸੂਲੀ ਦਾ ਕੇਸ ਅਲਾਹਾਬਾਦ ਬੈਂਕ ਬਨਾਮ ਐਮ/ਐਸ ਪਾਲ ਟੇਲਰਜ਼, ਜੋ ਕਿ 2018 ਤੋਂ ਲੰਬਿਤ ਸੀ ਅਤੇ ਸਾਲ 2025–26 ਦੀ ਐਕਸ਼ਨ ਪਲਾਨ ਸ਼੍ਰੇਣੀ ਵਿੱਚ ਸ਼ਾਮਲ ਸੀ, ਨੂੰ ਵੀ ਤਰੀਕੇ ਨਾਲ ਨਿਪਟਾਇਆ ਗਿਆ। ਬੈਂਕ ਵੱਲੋਂ ₹6,05,561.40/- ਦੀ ਵਸੂਲੀ ਦਾ ਦਾਅਵਾ ਕੀਤਾ ਗਿਆ ਸੀ, ਪਰ ਅਦਾਲਤ ਦੀ ਦਖਲਅੰਦਾਜ਼ੀ ਨਾਲ ਇਹ ਮਾਮਲਾ ₹4,23,000/- ਵਿੱਚ ਨਿਪਟ ਗਿਆ। ਇਕ ਵੱਡੀ ਰਕਮ ਮੌਕੇ ’ਤੇ ਅਦਾ ਕੀਤੀ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨ ’ਤੇ ਸਹਿਮਤੀ ਹੋਈ। ਇਸੇ ਤਰ੍ਹਾਂ ਡਾ. ਗੁਰਦਰਸ਼ਨ ਸਿੰਘ, ਪੀ.ਸੀ.ਐਸ., ਸਿਵਲ ਜੱਜ (ਜੂਨੀਅਰ ਡਿਵਿਜ਼ਨ)-ਕਮ-ਜੇ.ਐਮ.ਆਈ.ਸੀ., ਅੰਮ੍ਰਿਤਸਰ ਦੀ ਅਦਾਲਤ ਵਿੱਚ ਸਿਵਲ ਕੇਸ ਐਮ/ਐਸ ਸੁਰਿੰਦਰ ਕੋਲ ਸਪਲਾਈ ਬਨਾਮ ਐਮ/ਐਸ ਏ.ਪੀ. ਆਟੋ ਪਿਸਟਨ ਇੰਜੀਨੀਅਰਿੰਗ, ਜੋ ਕਿ 2018 ਵਿੱਚ ਦਰਜ ਹੋਇਆ ਸੀ ਅਤੇ ਦਲੀਲਾਂ ਪੂਰੀਆਂ ਹੋਣ ਅਤੇ ਮੁੱਦੇ ਤੈਅ ਹੋਣ ਦੇ ਬਾਵਜੂਦ ਲੰਬਿਤ ਸੀ, ਨੂੰ ਪ੍ਰੀ-ਲੋਕ ਅਦਾਲਤ ਦੌਰਾਨ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਹੱਲ ਕਰ ਲਿਆ ਗਿਆ। ਮਿਸ. ਤਰਜਾਨੀ, ਪੀ.ਸੀ.ਐਸ., ਜੂਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ, ਅੰਮ੍ਰਿਤਸਰ ਦੀ ਅਦਾਲਤ ਵਿੱਚ ਵੀ ਮਹੱਤਵਪੂਰਨ ਸਫਲਤਾ ਦਰਜ ਕੀਤੀ ਗਈ, ਜਿੱਥੇ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਅਧੀਨ ਲਗਭਗ ਨੌਂ ਸਾਲਾਂ ਤੋਂ ਲੰਬਿਤ ਕੇਸ ਐਮ/ਐਸ ਦੇਵੀ ਦਾਸ ਐਂਡ ਸਨਜ਼ ਬਨਾਮ ਸੰਜੇ ਖੰਨਾ, ਜਿਸ ਨਾਲ ਜੁੜੀਆਂ ਕਈ ਕਾਰਵਾਈਆਂ ਮਾਨਯੋਗ ਹਾਈ ਕੋਰਟ ਵਿੱਚ ਵੀ ਚੱਲ ਰਹੀਆਂ ਸਨ, ਨੂੰ ਨਿਪਟਾਇਆ ਗਿਆ। ਅਦਾਲਤ ਦੇ ਜ਼ੋਰਦਾਰ ਯਤਨਾਂ ਨਾਲ ₹16,25,000/- ਦੀ ਰਕਮ ’ਤੇ ਪੂਰਨ ਸਮਝੌਤਾ ਹੋਇਆ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਮੁਕੱਦਮੇਬਾਜ਼ੀ ਅਤੇ ਸਾਰੀਆਂ ਸੰਬੰਧਤ ਕਾਰਵਾਈਆਂ ਦਾ ਅੰਤ ਹੋਇਆ। ਇਸ ਤੋਂ ਇਲਾਵਾ ਮਿਸ. ਨੀਲਮ, ਪ੍ਰਧਾਨ ਅਧਿਕਾਰੀ,  ਕੌਮੀ ਲੋਕ ਅਦਾਲਤ, ਅੰਮ੍ਰਿਤਸਰ ਦੀ ਦੇਖਰੇਖ ਹੇਠ 2019 ਤੋਂ 2021 ਤੱਕ ਲੰਬਿਤ ਰਹੇ ਕਈ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਦੇ ਕੇਸ ਸਫਲਤਾਪੂਰਵਕ ਨਿਪਟਾਏ ਗਏ। ਇਨ੍ਹਾਂ ਕੇਸਾਂ ਵਿੱਚ ਚੈਕ ਰਕਮਾਂ ₹20,000/- ਤੋਂ ₹5,00,000/- ਤੱਕ ਸਨ, ਜੋ ਪਾਰਟੀਆਂ ਵਿਚਕਾਰ ਵਿਵਾਦਾਂ ਕਾਰਨ ਸਾਲਾਂ ਤੋਂ ਲੰਬਿਤ ਰਹੇ ਹੋਏ ਸਨ। ਪ੍ਰੀ-ਲੋਕ ਅਦਾਲਤ ਅਤੇ  ਕੌਮੀ ਲੋਕ ਅਦਾਲਤ ਦੌਰਾਨ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਦੋਸ਼ੀਆਂ ਵੱਲੋਂ ਸ਼ਿਕਾਇਤਕਰਤਿਆਂ, ਜਿਸ ਵਿੱਚ ਨਿੱਜੀ ਪੱਖ ਅਤੇ ਵਿੱਤੀ ਸੰਸਥਾਵਾਂ ਸ਼ਾਮਲ ਸਨ, ਦੀ ਪੂਰੀ ਤਸੱਲੀ ਅਨੁਸਾਰ ਭੁਗਤਾਨ ਕੀਤਾ ਗਿਆ। ਇਸ ਤੋਂ ਇਲਾਵਾ ਅਜਨਾਲਾ ਵਿੱਚ ਸ਼੍ਰੀ ਪਲਵਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵਿਜ਼ਨ) ਦੀ ਅਦਾਲਤ ਵਿੱਚ ਦੋ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਸਿਵਲ ਕੇਸ ਵਿਕਾਸ ਭਾਟੀਆ ਅਤੇ ਇੱਕ ਹੋਰ ਬਨਾਮ ਰਣਜੀਤ ਸਿੰਘ ਅਤੇ ਹੋਰ ਨੂੰ ਵੀ  ਕੌਮੀ ਲੋਕ ਅਦਾਲਤ ਦੌਰਾਨ ਨਿਪਟਾਇਆ ਗਿਆ। ਇਹ ਮਾਮਲਾ ਲੋਕ ਅਦਾਲਤ ਬੈਂਚ ਵੱਲੋਂ ਸੁਣਿਆ ਗਿਆ, ਜਿਸ ਵਿੱਚ ਪ੍ਰਧਾਨ ਅਧਿਕਾਰੀ ਦੇ ਨਾਲ ਸ਼੍ਰੀ ਐਚ.ਐਸ. ਨਿੱਜਰ, ਪ੍ਰਧਾਨ, ਬਾਰ ਐਸੋਸੀਏਸ਼ਨ, ਅਜਨਾਲਾ ਅਤੇ ਸ਼੍ਰੀ ਸੁਖਚਰਨਜੀਤ ਸਿੰਘ, ਸਕੱਤਰ, ਬਾਰ ਐਸੋਸੀਏਸ਼ਨ, ਅਜਨਾਲਾ ਸ਼ਾਮਲ ਸਨ। ਬੈਂਚ ਦੀ ਪ੍ਰਭਾਵਸ਼ਾਲੀ ਦਖਲਅੰਦਾਜ਼ੀ ਅਤੇ ਵਿਦਵਾਨ ਵਕੀਲਾਂ ਦੀ ਸਹਾਇਤਾ ਨਾਲ ਪੱਖਕਾਰਾਂ ਦੀ ਕੌਂਸਲਿੰਗ ਕੀਤੀ ਗਈ, ਜਿਸ ਨਾਲ ਸਮਝੌਤਾ ਹੋਇਆ ਅਤੇ ਕੇਸ ਵਾਪਸ ਲੈਣ ਦੇ ਆਦੇਸ਼ਾਂ ਨਾਲ ਅੰਤਿਮ ਨਿਪਟਾਰਾ ਕੀਤਾ ਗਿਆ। ਇਸ ਪ੍ਰਕਾਰ ਕੌਮੀ ਲੋਕ ਅਦਾਲਤ ਤੁਰੰਤ ਨਿਆਂ, ਵਿੱਤੀ ਵਸੂਲੀ, ਲੰਬਿਤ ਕੇਸਾਂ ਵਿੱਚ ਕਮੀ ਅਤੇ ਪੱਖਕਾਰਾਂ ਵਿਚਕਾਰ ਸਬੰਧਾਂ ਦੀ ਪੁਨਰਸਥਾਪਨਾ ਲਈ ਇੱਕ ਪ੍ਰਭਾਵਸ਼ਾਲੀ ਮੰਚ ਸਾਬਤ ਹੋਈ। ਸਾਰੀਆਂ ਅਦਾਲਤਾਂ ਦੇ ਸਾਂਝੇ ਯਤਨਾਂ ਨਾਲ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਮਜ਼ਬੂਤ ਹੋਈ ਅਤੇ ਨਿਆਂ ਤੱਕ ਪਹੁੰਚ ਹੋਰ ਵੀ ਸੁਧਰੀ।
ਅੰਮ੍ਰਿਤਸਰ 6 ਦਸੰਬਰ 2025=== ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ। ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ।
ਅੰਮ੍ਰਿਤਸਰ, 6 ਦਸੰਬਰ — ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ। ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ। ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ  ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ। ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ। ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ।