ਅੰਮ੍ਰਿਤਸਰ 19 ਮਈ 2024— ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੱਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਰੰਗੋਲੀਆਂ ਬਣਾ ਕੇ ਪੋਲਿੰਗ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਵਿੱਚ ਲੱਗੇ ਕਰਮਾਚਾਰੀਆਂ ਨੂੰ ਫ਼ਾਰਮ 12 ਭਰਨ ਲਈ ਦਿੱਤਾ ਗਿਆ ਹੈ,ਤਾਂ ਜੋ ਉਹ ਆਪਣੇ ਵੋਟ ਦੇ ਜ਼ਮੂਹਰੀ ਹੱਕ ਦੀ ਵਰਤੋਂ ਯੋਗ ਪ੍ਰਣਾਲੀ ਰਾਹੀਂ ਕਰ ਸਕਣ।ਉਹਨਾਂ ਦੱਸਿਆ ਕਿ ਚੋਣਾਂ ਦੇ ਕੰਮ ਵਿੱਚ ਤੈਨਾਤ ਸਟਾਫ਼ ਦੀ ਸਹੂਲਤ ਲਈ ਹਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਵੋਟਰਾਂ ਲਈ ਯਾਦਗਾਰ ਬਣਾਉਣ ਲਈ ਜ਼ਿਲ੍ਹੇ ਦੇ ਹਰੇਕ ਵਿਧਾਨਸਭਾ ਹਲਕੇ ਵਿੱਚ ਮਾਡਲ ਪੋਲਿੰਗ ਸਟੇਸ਼ਨ,ਯੂਥ ਪੋਲਿੰਗ ਬੂਥ, ਗ੍ਰੀਨ ਪੋਲਿੰਗ ਬੂਥ ਅਤੇ ਵੂਮੈਨ ਮੈਨੇਜਡ ਪੋਲਿੰਗ ਸਟੇਸ਼ਨ(ਪਿੰਕ ਬੂਥ) ਬਣਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟ ਹਰ ਦੇਸ਼ ਵਾਸੀ ਦਾ ਲੋਕਤਾਂਤਰਿਕ ਹੱਕ ਹੈ ਅਤੇ ਇਸਦਾ ਉਪਯੋਗ ਲੋਕਤੰਤਰ ਦੀਆਂ ਜੜ੍ਹਾ ਨੂੰ ਹੋਰ ਮਜਬੂਤ ਕਰਨ ਵਿੱਚ ਇੱਕ ਮਹੱਤਵਪੂਰਨ ਰੋਲ ਅਦਾ ਕਰਦਾ ਹੈ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਅੱਜ ਹੋਈ ਰਿਹਰਸਲ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ਆਪਣੀ ਰਿਹਰਸਲ ਕਰਨ ਆਏ ਪ੍ਰਿਸਾਈਡਿੰਗ ਅਫ਼ਸਰ ਖਾਲਸਾ ਕਾਲਜ਼ ਦੇ ਭੌਤਿਕ ਵਿਗਿਆਨ ਦੇੇ ਪੋ੍ਫੈ਼ਸਰ ਡਾ.ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਚੋਣ ਰਿਹਰਸਲ ਵਾਲੀ ਜਗ੍ਹਾ ਤੇ ਪਹੁੰਚ ਕੇ ਕਾਫ਼ੀ ਵਧੀਆ ਲੱਗਾ।ਉਹਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਲਈ ਸਥਾਪਿਤ ਕੀਤੇ ਹੈਲਪਡੈਸਕ ਤੋਂ ਉਹਨਾਂ ਨੂੰ ਕਾਫ਼ੀ ਜਾਣਕਾਰੀ ਮਿਲੀ ਹੈ,ਜਿਸਨੂੰ ਉਹ ਸਮਾਜ ਦੇ ਹੋਰ ਲੋਕਾਂ ਨਾਲ ਵੀ ਸਾਂਝਾ ਕਰਣਗੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਇਸ ਵਾਰ ਚੋਣ ਰਿਹਰਸਲ ਵਾਲੀਆਂ ਥਾਵਾਂ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਰਿਹਰਸਲ ਕਰਨ ਆਏ ਕਈ ਕਰਮਚਾਰੀ ਵਲੋਂ ਸੈਲਫ਼ੀ ਸਟੈਂਡ ਤੇ ਸੈਲਫ਼ੀਆਂ ਵੀ ਖਿੱਚਵਾਈਆਂ ਗਈਆਂ।
Amritsar
ਅੰਮਿ੍ਰਤਸਰ, 29 ਅਪ੍ਰੈਲ 2024— ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ। ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ਤੇ ਬਣਾਈ ਗਈ। ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਪ੍ਰਿੰਸੀਪਲ ਅਮਰੀਕ ਸਿੰਘ,ਪ੍ਰਿੰਸੀਪਲ ਅਵਤਾਰ ਸਿੰਘ.ਪ੍ਰਿੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
ਅੰਮ੍ਰਿਤਸਰ 19 ਅਪ੍ਰੈਲ 2024—ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ...
ਅੰਮ੍ਰਿਤਸਰ 12 ਅਪੈ੍ਰਲ:– ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਡ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ...
ਅੰਮ੍ਰਿਤਸਰ 5 ਅਪ੍ਰੈਲ 2024:—ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵਧੀਕ...
ਅੰਮ੍ਰਿਤਸਰ 4 ਅਪ੍ਰੈਲ 2024:—ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ...
ਅੰਮ੍ਰਿਤਸਰ, 14 ਫਰਵਰੀ 2024- ( )-ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ 1 ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਸਾਲ 2022 ਵਿਚ 29 ਐਫ...
ਅੰਮ੍ਰਿਤਸਰ 2 ਫਰਵਰੀ 2024– ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ...
ਅੰਮ੍ਰਿਤਸਰ 30 ਜਨਵਰੀ, 2024— ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ...
ਅੰਮ੍ਰਿਤਸਰ 30 ਜਨਵਰੀ 2024— ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ...
ਅੰਮ੍ਰਿਤਸਰ 30-01-2024 — ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ...
ਅੰਮ੍ਰਿਤਸਰ, 29 ਜਨਵਰੀ 2024: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ...
ਅੰਮ੍ਰਿਤਸਰ, 29 ਜਨਵਰੀ 2024 : ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ...
ਨਕਲੀ ਆਈ.ਐਫ.ਐਸ. ਅਧਿਕਾਰੀ ਬਣ ਕੇ ਰਜਿਸਟਰੀ ਕਰਵਾਉਣ ਵਾਲੀ ਮਹਿਲਾ ਸਮੇਤ 6 ਵਿਅਕਤੀਆ ਵਿਰੁੱਧ ਕੇਸ ਦਰਜ ਕਰਨ ਦੇ ਸਿਫਾਰਿਸ਼
ਨਕਲੀ ਆਈ.ਐਫ.ਐਸ. ਅਧਿਕਾਰੀ ਬਣ ਕੇ ਰਜਿਸਟਰੀ ਕਰਵਾਉਣ ਵਾਲੀ ਮਹਿਲਾ ਸਮੇਤ 6 ਵਿਅਕਤੀਆ ਵਿਰੁੱਧ ਕੇਸ ਦਰਜ ਕਰਨ ਦੇ ਸਿਫਾਰਿਸ਼
ਅੰਮ੍ਰਿਤਸਰ 23 ਜਨਵਰੀ 2024– ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਪਣੇ ਆਪ ਨੂੰ ਆਈ.ਐਫ.ਐਸ. ਅਧਿਕਾਰੀ ਦੱਸ ਕੇ ਘੁੰਡ ਕੱਢਣ...
ਅੰਮ੍ਰਿਤਸਰ, 22 ਜਨਵਰੀ 2024– ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ...
ਅੰਮ੍ਰਿਤਸਰ 18 ਜਨਵਰੀ 2024:—ਸ੍ਰੀ ਵਿਵੇਕ ਕੁਮਾਰ ਮੋਦੀ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਜ਼ਿਲਾ ਅੰਮ੍ਰਿਤਸਰ ਵਿੱਚ ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ...
ਅੰਮ੍ਰਿਤਸਰ 15 ਜਨਵਰੀ 2024 : ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ...
ਅੰਮ੍ਰਿਤਸਰ, 15 ਜਨਵਰੀ 2024– ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ...
ਅੰਮ੍ਰਿਤਸਰ 12 ਜਨਵਰੀ 2024— ਪ੍ਰੋਗਰਾਮ ਦੇ ਮੁੱਖ ਮਹਿਮਾਨ ਏ.ਸੀ.ਪੀ., ਟ੍ਰੈਫਿਕ ਪੁਲਿਸ ਸ਼੍ਰੀ ਜਸਬੀਰ ਸਿੰਘ ਸਨ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਸ਼੍ਰੀ ਜਤਿੰਦਰ...
ਅੰਮ੍ਰਿਤਸਰ 10.01.2024: ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਾਮ ਥੋਰੀ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦਾ...
