Category: Bathinda
-

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ
ਬਠਿੰਡਾ, 29 ਮਈ- ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ। ਇਹ ਪਾਇਲਟ ਪਹਿਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਸਮਾਗਮ ਦਾ ਆਯੋਜਨ ਦ ਨੇਚਰ ਕਨਜ਼ਰਵੇਂਸੀ ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਸਹਿਯੋਗ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ
ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026: ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ। ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ…
-

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 18 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ…
-

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ ਸਮੇਤ ਦਬੋਚਿਆ।
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ,…
-

ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (ਜ਼ਿਲ੍ਹਾ ਬਠਿੰਡਾ) ਵਿਖੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਖੇਤਰੀ…
-

ਮੇਅਰ ਮਹਿਤਾ ਦਾ “ਮਿਸ਼ਨ ਵਿਕਸਤ ਬਠਿੰਡਾ”: ਜਨਤਾ ਦਰਬਾਰ ਵਿੱਚ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਕੀਤਾ ਹੱਲ
ਬਠਿੰਡਾ, 19 ਜਨਵਰੀ : ਸ਼ਹਿਰ ਨੂੰ ਵਿਕਾਸ ਲਈ ਇੱਕ ਨਵੀਂ ਦਿਸ਼ਾ ਦੇਣ ਦੀ ਵਚਨਬੱਧਤਾ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ “ਮਿਸ਼ਨ ਵਿਕਸਤ ਬਠਿੰਡਾ” ਮੁਹਿੰਮ ਦੇ ਹਿੱਸੇ ਵਜੋਂ ਜਨਤਾ ਨਗਰ ਵਿੱਚ ਇੱਕ ਜਨਤਾ ਦਰਬਾਰ ਦਾ ਆਯੋਜਨ ਕੀਤਾ। ਇਸ ਦੌਰਾਨ, ਮੇਅਰ ਸ੍ਰੀ ਮਹਿਤਾ ਨੇ ਵਾਰਡ ਦੇ ਵਸਨੀਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ, ਜਨਤਾ ਨਗਰ ਦੀਆਂ ਗਲੀ ਨੰਬਰ 9 ਅਤੇ 10 ਦੇ ਪ੍ਰਮੁੱਖ ਜਨਤਕ…
-

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ
ਬਠਿੰਡਾ, 11 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ…
-

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ, 11 ਜਨਵਰੀ: ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ…
-

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ*
ਚੰਡੀਗੜ੍ਹ/ਬਠਿੰਡਾ, 6 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ…
-

ਮਰੀਜ਼ ਦੀ ਜਾਨ ਬਚਾਉਣ ‘ਚ ਮੁੱਢਲਾ ਰੋਲ ਅਦਾ ਕਰਦੇ ਹਨ 108 ਐਬੂਲੈਂਸ ਡਰਾਈਵਰ : ਡਿਪਟੀ ਕਮਿਸ਼ਨਰ
ਬਠਿੰਡਾ, 1 ਜਨਵਰੀ : ਮਰੀਜ਼ਾਂ ਦੀ ਜਾਨ ਬਚਾਉਣ ਵਿੱਚ 108 ਐਬੂਲੈਂਸ ਡਰਾਈਵਰ ਆਪਣਾ ਵਡਮੁੱਲਾ, ਮੁੱਢਲਾ ਅਤੇ ਅਹਿਮ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕਰਦਿਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਕੰਮ ਕਰ ਰਹੇ 108 ਐਬੂਲੈਸਾਂ ਦੇ ਡਰਾਈਵਰਾਂ ਨੂੰ ਜੈਕਟਾਂ, ਬੂਟ,…
-

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ…
-

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਬਠਿੰਡਾ, 9 ਨਵੰਬਰ : ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਵਿੱਚ 8 ਨਵੰਬਰ 2025 ਤੱਕ ਜਿੱਥੇ ਝੋਨੇ ਦੀ 1182949 ਮੀਟ੍ਰਿਕ ਟਨ ਆਮਦ ਹੋਈ ਹੈ ਉੱਥੇ ਹੀ 1121149 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਨੇ ਝੋਨੇ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ 2512.32 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ…
-

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ
ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ:- ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਇੱਥੇ…
-

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ
ਚੰਡੀਗੜ੍ਹ/ਬਠਿੰਡਾ, 15 ਅਗਸਤ: ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ…
-

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ…