Category: Faridkot
-

ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ 65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ, 28 ਜਨਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ ਕੀਤੀ ਗਈ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕਰਦਿਆਂ ਦੱਸਿਆ ਕਿ ਜੇਲ੍ਹ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ…
-

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਫ਼ਰੀਦਕੋਟ, 27 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ…
-

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਫਰੀਦਕੋਟ 24 ਜਨਵਰੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ…
-

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ…
-

ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ
ਫ਼ਰੀਦਕੋਟ 16 ਜਨਵਰੀ ( ) ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਮਿਤੀ 16 ਜਨਵਰੀ 2026 ਤੋਂ ਲੈਕੇ 18 ਜਨਵਰੀ 2026 ਤੱਕ ਕੀਤਾ ਗਿਆ। ਇਸ ਮੇਲੇ ਦੀ ਅੱਜ ਸਫਲਤਾ ਪੂਰਵਕ ਹੋਈ ਸਮਾਪਤੀ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ…
-

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ
ਕੋਟਕਪੂਰਾ 18 ਜਨਵਰੀ ( )ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਜੈਕਟ ਇਨੋਵੇਸ਼ਨ ਅਧੀਨ ਵਿਦਿਆਰਥੀਆ ਦੀ ਅੰਤਰਰਾਜੀ ਵਿਜਟ ਤਹਿਤ ਪੀ.ਐਮ ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ 50 ਵਿਦਿਆਰਥੀਆਂ ਦਾ ਟੂਰ ਜੈਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਟੂਰ…
-

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਸਮਾਗਮਾਂ ਰਾਹੀਂ ਘਟੀਆ ਜਾਂ ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਹੋਰ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਜਾ…
-

ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ
ਫ਼ਰੀਦਕੋਟ, 14 ਜਨਵਰੀ 2026: ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਵਾੜਾ ਦਰਾਕਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਪਿੰਦਰ ਸਿੰਘ ਦੀ ਰਾਸ਼ਟਰੀ ਯੁਵਾ ਸੰਵਾਦ’ ਲਈ ਰਾਸ਼ਟਰੀ ਮੰਚ ’ਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਇਕਲੌਤੇ ਵਿਦਿਆਰਥੀ ਵਜੋਂ…
-

ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ
ਫਰੀਦਕੋਟ, 13 ਜਨਵਰੀ ( ): ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ…
-

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ
ਫ਼ਰੀਦਕੋਟ, 13 ਜਨਵਰੀ 2026: () ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੰਸਥਾ ਦੇ ਮੁੱਖੀ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ (ਜੋਤੀ) ਅਤੇ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ, ਜ਼ਿਲ੍ਹਾ ਯੂਥ ਅਫ਼ਸਰ ਸ. ਮੋਹਿਤ…
-

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ
ਫ਼ਰੀਦਕੋਟ 11 ਜਨਵਰੀ ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ।…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ
ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ
ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ () ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ…
-

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ
ਫਰੀਦਕੋਟ, 9 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਪ੍ਰਿੰਸੀਪਲਾਂ ਲਈ ਸਮਰੱਥਾ ਵਧਾਉਣ ਵਾਲੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਥਾਨਕ ਡਾਈਟ ਵਿਖੇ ਆਯੋਜਤਿ ਕੀਤੀ ਗਈ। ਇਸ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਕੋਟਕਪੂਰਾ 9 ਜਨਵਰੀ ( ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ…
-

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ
ਫ਼ਰੀਦਕੋਟ 08 ਜਨਵਰੀ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ,…
-

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ,
ਕੋਟਕਪੂਰਾ 7 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ…
-

ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ
ਫਰੀਦਕੋਟ 6 ਜਨਵਰੀ () ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸ ਅਮਨਦੀਪ ਸਿੰਘ ਸੋਢੀ ਅਤੇ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ…
-

ਵਿਧਾਇਕ ਨੇ 94 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਫਰੀਦਕੋਟ 5 ਜਨਵਰੀ() ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਫਰੀਦਕੋਟ ਦੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗੁਰੂ ਅਰਜਨ ਦੇਵ ਐਵੇਨਿਊ ਤੋਂ…
-

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ
ਫ਼ਰੀਦਕੋਟ /ਕੋਟਕਪੂਰਾ/ਜੈਤੋ 4 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਕਲੇਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਧਾਰਮਿਕ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ…