Category: Fazilka

  • ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

    ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

    ਫਾਜ਼ਿਲਕਾ 20 ਜੁਲਾਈ         ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ ‘ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।         ਸੈਨਾ…

  • ਨਰਮਾ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੀ ਫਸਲ ਦਾ ਸਰਵੇਖਣ ਕਰਨ ਤੇ ਲੋੜ ਅਨੁਸਾਰ ਸਿਫਾਰਿਸ਼ਸ਼ੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ- ਸੰਦੀਪ ਕੁਮਾਰ ਰਿਣਵਾ

    ਨਰਮਾ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੀ ਫਸਲ ਦਾ ਸਰਵੇਖਣ ਕਰਨ ਤੇ ਲੋੜ ਅਨੁਸਾਰ ਸਿਫਾਰਿਸ਼ਸ਼ੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ- ਸੰਦੀਪ ਕੁਮਾਰ ਰਿਣਵਾ

    ਫਾਜ਼ਿਲਕਾ 20 ਜੁਲਾਈ 2024 ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬੱਦਲਵਾਹੀ ਤੇ ਹਵਾ ਵਿੱਚ ਨਮੀ ਦੀ ਜ਼ਿਆਦਾ ਮਾਤਰਾ ਅਤੇ ਬਰਸਾਤਾਂ ਨਾ ਹੋਣ ਕਾਰਨ ਨਰਮੇ ਦੀ ਫਸਲ ਨੂੰ ਔੜ ਲੱਗੀ ਹੋਈ ਹੈ, ਜਿਸ ਕਾਰਨ ਕਈ ਥਾਵਾਂ ਉੱਤੇ ਚਿੱਟੀ ਮੱਖੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ।…

  • ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

    ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

    ਫਾਜ਼ਿਲਕਾ 20 ਜੁਲਾਈ 2024….           ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਹਤ ਵਿਭਾਗ ਫਾਜ਼ਿਲਕਾ ਦੀ ਟੀਮ ਵੱਲੋਂ ਆਦਰਸ਼ ਨਗਰ ਫਾਜ਼ਿਲਕਾ ਦੀ ਗਲੀ ਨੰ:5 ਤੇ 6 ਵਿੱਚੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਭਰੇ ਗਏ।           ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਨੇ ਦੱਸਿਆ ਕਿ ਵਾਟਰ…

  • ਜਲ ਸ਼ਕਤੀ ਅਭਿਆਨ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਪਾਣੀ ਦੀ ਸਾਂਭ ਸੰਭਾਲ ਅਤੇ ਸੁਯੋਗ ਵਰਤੋ ਨੂੰ ਕੀਤਾ ਜਾਵੇਗਾ ਉਤਸਾਹਿਤ- ਵਧੀਕ ਡਿਪਟੀ ਕਮਿਸ਼ਨਰ

    ਜਲ ਸ਼ਕਤੀ ਅਭਿਆਨ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਪਾਣੀ ਦੀ ਸਾਂਭ ਸੰਭਾਲ ਅਤੇ ਸੁਯੋਗ ਵਰਤੋ ਨੂੰ ਕੀਤਾ ਜਾਵੇਗਾ ਉਤਸਾਹਿਤ- ਵਧੀਕ ਡਿਪਟੀ ਕਮਿਸ਼ਨਰ

    ਫਾਜ਼ਿਲਕਾ 18 ਜੁਲਾਈਜਲ ਸ਼ਕਤੀ ਅਭਿਆਨ ਦੇ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਪਾਣੀ ਦੀ ਬਿਹਤਰ ਸਾਂਭ ਸੰਭਾਲ ਕਰਦੇ ਹੋਏ ਅਤੇ ਇਸ ਦੀ ਸੰਯਮ ਨਾਲ ਵਰਤੋਂ ਦੇ ਨਿਯਮ ਨੂੰ ਉਤਸਾਹਿਤ ਕੀਤਾ ਜਾਵੇਗਾ। ਇਹ ਜਾਣਕਾਰੀ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀ ਇੱਕ ਬੈਠਕ ਕਰਦਿਆਂ ਦਿੱਤੀ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ…

  • ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

    ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

    ਫਾਜ਼ਿਲਕਾ 15 ਜੁਲਾਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ।  ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ…

  • ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

    ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

    ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ…

  • ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਧੋਬੀ ਘਾਟ ਮੁਹੱਲੇ ਵਿਚ ਵਿਜ਼ਿਟ ਤੋਂ ਬਾਅਦ ਸਾਫ—ਸਫਾਈ ਦਾ ਕੰਮ ਸ਼ੁਰੂ

    ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਧੋਬੀ ਘਾਟ ਮੁਹੱਲੇ ਵਿਚ ਵਿਜ਼ਿਟ ਤੋਂ ਬਾਅਦ ਸਾਫ—ਸਫਾਈ ਦਾ ਕੰਮ ਸ਼ੁਰੂ

    ਫਾਜ਼ਿਲਕਾ, 12 ਜੁਲਾਈਬੀਤੇ ਦਿਨੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਧੋਬੀ ਘਾਟ ਮੁਹੱਲੇ ਦੀ ਵਿਜ਼ਿਟ ਕੀਤੀ ਗਈ ਜਿਸ ਦੌਰਾਨ ਮੁਹੱਲੇ ਵਿਖੇ ਸਾਫ—ਸਫਾਈ ਦੀ ਲੋੜ ਜਾਪਦੀ ਸੀ। ਵਿਜਿਟ ਉਪਰੰਤ ਮੁਹੱਲੇ ਦੀ ਸਾਫ—ਸਫਾਈ ਦਾ ਕੰਮ ਸ਼ੁਰੂ ਹੋ ਗਿਆ ਹੈ।ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੁੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਅੰਦਰ ਗੰਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਧਾਇਕ…

  • ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

    ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

    ਫਾਜ਼ਿਲਕਾ 9 ਜੁਲਾਈ ਬੀਤੇ ਦਿਨ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਏ ਡੀ ਸੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਸਰਕਾਰੀ ਹਸਪਤਾਲ ਦੀ ਕੀਤੀ ਚੈਕਿੰਗ ਤੋ ਬਾਅਦ ਹਸਪਤਾਲ ਨੂੰ ਚਮਕਾਉਣ ਲਈ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੇ ਨਾਲ-ਨਾਲ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਹਸਪਤਾਲ ਦੀ ਸਾਫ ਸਫਾਈ ਲਈ ਸਹਿਯੋਗ ਜਰੂਰ ਦਿਉ। ਅੱਜ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਵਿਖੇ ਸਟਾਫ ਦੀ ਡਿਊਟੀ ਲਗਾ ਕੇ…

  • ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

    ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

    ਫਾਜ਼ਿਲਕਾ 5 ਜੁਲਾਈ 2024.        ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਨੇ ਦਿੱਤੀ!      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰੀ ਖੇਤਰਾਂ ਵਿੱਚ…

  • ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

    ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

    ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਲੈ ਕੇ ਆਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ  ਦੱਸਿਆ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜਾਂ ਆਪਣੇ ਨਿੱਜੀ ਵਾਹਨ ਤੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇ—ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ਤੇ ਕੋਈ ਜੜ੍ਹੀ ਬੂਟੀ ਲਗਾਓ। ਉਨ੍ਹਾਂ ਡੰਗਣ ਤੋਂ ਬਚਾਅ ਲਈ ਦੱਸਿਆ ਕਿ ਬਾਰਸ਼ਾਂ ਜਾਂ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ ਦੁਆਲੇ ਨੂੰ ਸਾਫ—ਸੁਥਰਾ ਰੱਖੋ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।

  • ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

    ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

    ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ  ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ  ਮਲੇਰੀਆ ਮੱਛਰ ਤੋਂ ਬਚਣ ਲਈ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਤਵਿੰਦਰ ਸਿੰਘ , ਕਿਰਨਦੀਪ ਕੌਰ, ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

  • ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਾਗਾਂ ਦੇ ਦੌਰੇ, ਕਿਸਾਨਾਂ ਨੂੰ ਦਿੱਤੀ ਤਕਨੀਕੀ ਸਲਾਹ

    ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਾਗਾਂ ਦੇ ਦੌਰੇ, ਕਿਸਾਨਾਂ ਨੂੰ ਦਿੱਤੀ ਤਕਨੀਕੀ ਸਲਾਹ

    ਅਬੋਹਰ (ਫਾਜ਼ਿਲਕਾ)  25 ਜੂਨਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਨੇ ਗਿੱਦੜਾਂਵਾਲੀ, ਖੂਈਆਂ ਸਰਵਰ ਅਤੇ ਪੰਜ ਕੋਸੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਕਿੰਨੂ ਬਾਗਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੇ ਨਾਲ ਬਾਗਵਾਨੀ ਵਿਕਾਸ ਅਫਸਰ ਮਨਜੀਤ ਰਾਣੀ ਵੀ ਹਾਜ਼ਰ ਸਨ। ਇਸ ਮੌਕੇ ਸਹਾਇਕ ਡਾਇਰੈਕਟਰ ਬਾਗਵਾਨੀ ਸ੍ਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਾਂ…

  • ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

    ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

    ਫ਼ਾਜ਼ਿਲਕਾ  03.06.2024     ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਜਤਿੰਦਰ ਕੌਰ ,  ਸੀਨੀਅਰ ਕਪਤਾਨ ਪੁਲੀਸ ਮੈਡਮ ਪ੍ਰਗਯਾ ਜੈਨ ਅਤੇ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਵ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ. ਅਮਨਪ੍ਰੀਤ ਸਿੰਘ ਵੀ…

  • ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

    ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

    ਫਾਜ਼ਿਲਕਾ, 19 ਮਈਲੋਕ ਸਭਾ ਚੋਣਾਂ 2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨਟਰਿੰਗ ਕਮੇਟੀ ਵੱਲੋਂ ਮੁੱਲ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਦੇ ਸਿਆਸੀ ਇਸਤਿਹਾਰਬਾਜੀ ਦੇ ਸਖ਼ਤ ਨਜਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ…

  • ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ

    ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ

    ਫਾਜ਼ਿਲਕਾ, 10 ਮਈ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੇ ਮਤਦਾਨ ਤੋਂ ਪਹਿਲਾਂ ਇੰਨ੍ਹਾਂ ਚੋਣਾਂ ਵਿਚ ਅੰਤਰਰਾਜੀ ਸਰਹੱਦ ਪਾਰੋ ਧਨ, ਬਲ ਤੇ ਨਸ਼ਿਆਂ ਦਾ ਦਾਖਲਾ ਰੋਕਣ ਲਈ ਅੰਤਰਰਾਜੀ ਤਾਲਮੇਲ ਬੈਠਕ ਸ੍ਰੀ ਗੰਗਾਨਗਰ ਵਿਚ ਹੋਈ। ਇਸ ਬੈਠਕ ਵਿਚ ਪੰਜਾਬ ਵਾਲੇ ਪਾਸਿਓਂ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ,…

  • ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹੈ

    ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹੈ

    ਫਾਜ਼ਿਲਕਾ, 4 ਮਈਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖਿਲਾਫ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।ਇਸੇ ਲੜੀ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ…

  • 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ-ਡਿਪਟੀ ਕਮਿਸ਼ਨਰ

    1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ-ਡਿਪਟੀ ਕਮਿਸ਼ਨਰ

    ਫਾਜ਼ਿਲਕਾ, 1 ਮਈਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 1212 ਕਰੋੜ ਰੁਪਏ ਦੀ ਅਦਾਇਗੀ ਵੱਖ ਵੱਖ ਖਰੀਦ ਏਂਜਸੀਆਂ ਨੇ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਫਾਜ਼ਿਲਕਾ ਮੰਡੀ ਦਾ ਦੌਰਾ ਕਰਨ ਮੌਕੇ ਦਿੱਤੀ। ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ…

  • ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਵ ਹਿਤਕਾਰੀ ਸਕੂਲ ਵਿਚ ਕਰਵਾਇਆ ਕੁਇਜ਼ ਮੁਕਾਬਲਾ

    ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਵ ਹਿਤਕਾਰੀ ਸਕੂਲ ਵਿਚ ਕਰਵਾਇਆ ਕੁਇਜ਼ ਮੁਕਾਬਲਾ

    ਫ਼ਾਜ਼ਿਲਕਾ, 30 ਅਪ੍ਰੈਲ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਥਾਨਕ ਸਰਵ ਹਿਤਕਾਰੀ ਸਕੂਲ ਵਿਚ ਵਿਸ਼ਵ ਟੀਕਾਕਰਨ ਮੌਕੇ ਵਿਦਿਆਰਥੀਆਂ ਵਿਚਾਲੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਸਵਾਲਾਂ ਦੇ ਜਵਾਬ…

  • ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

    ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

    ਫਾਜ਼ਿਲਕਾ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ…

  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

    ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

    ਅਬੋਹਰ, (ਫਾਜਿ਼ਲਕਾ), 19 ਅਪ੍ਰੈਲਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਸਥਾਨਕ ਮੰਡੀ ਵਿਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਬੈਠਕ ਕੀਤੀ।ਇਸ ਮੌਕੇ ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ…