Category: Firozpur

  • ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

    ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

    ਫਿਰੋਜ਼ਪੁਰ, 11 ਜੂਨ-      ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ…

  • ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

    ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

    ਫ਼ਿਰੋਜ਼ਪੁਰ, 8 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ ‘ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ…

  • ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

    ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

    ਫ਼ਿਰੋਜ਼ਪੁਰ, 3 ਜੂਨ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ…

  • ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

    ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

    ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ…

  • ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

    ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

    ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ,…

  • ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

    ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

    ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ…

  • ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ

    ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ

    ਫਿਰੋਜ਼ਪੁਰ, 7 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਵਿੱਚ ਸਿਹਤ, ਯੋਗ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ…

  • ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ  

    ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ  

    ਫ਼ਿਰੋਜ਼ਪੁਰ, 05 ਮਈ:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ…

  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

    ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

    ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 197683 ਮੀਟਰਕ ਟਨ, ਮਾਰਕਫੈੱਡ ਵਲੋਂ 180802 ਮੀਟਰਕ ਟਨ, ਪਨਸਪ ਵਲੋਂ 175038 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 107215 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।            ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।   

  • ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

    ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

    ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ।  ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ।  ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।   

  • ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

    ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

    ਫਿਰੋਜ਼ਪੁਰ, 21 ਅਪ੍ਰੈਲ 2026.     ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|             ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ|           ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।             ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ  ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।      ਇਸ ਮੌਕੇ ਵਾਇਸ ਚਾਂਸਲਰ ਪੀ.ਏ.ਯੂ ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ, ਸੀ.ਈ.ਓ ਸੰਨ ਫਾਉੂਂਡੇਸ਼ਨ ਸ੍ਰ.ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ.ਆਈ.ਐਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਬਾਗਬਾਨੀ ਵਿਕਾਸ ਅਫਸਰ—ਕਮ—ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸਹਿਜਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।

  • ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

    ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

    ਫਿਰੋਜ਼ਪੁਰ, 03 ਮਾਰਚ 2026:  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚਪੀਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚਪੀਵੀ ਟੀਕਾਕਰਨ ਦੀ ਤਿਆਰੀਆਂ…

  • ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

    ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

    ਫ਼ਿਰੋਜ਼ਪੁਰ, 02 ਮਾਰਚ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ।  ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ…

  • ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

    ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

    ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਸਿਵਲ ਸਰਜਨ ਫ਼ਿਰੋਜ਼ਪੁਰ ਡਾ.…

  • ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

    ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

    ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ…

  • ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

    ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

     ਫਿਰੋਜ਼ਪੁਰ 21 ਫਰਵਰੀ 2026…..ਭਾਸ਼ਾ ਵਿਭਾਗ ਪੰਜਾਬੀ  ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ, ਅਬੋਹਰ ਵਿਖੇ ਮਨਾਇਆ ਗਿਆ।  ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਵਿੱਚ ਆਯੋਜਿਤ ਇਸ ਸਮਾਰੋਹ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ , ਭਾਸ਼ਣ, ਲੋਕ ਗੀਤ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ।…

  • ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

    ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

    ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ…

  • ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

    ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

    ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵੱਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। …

  • ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ

    ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ

    ਫ਼ਿਰੋਜ਼ਪੁਰ, 2 ਫਰਵਰੀ 2026. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ।           ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਫ਼ਿਰੋਜ਼ਪੁਰ…

  • “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

    “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

    ਫ਼ਿਰੋਜ਼ਪੁਰ, 02 ਫਰਵਰੀ :           ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ ‘ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ…