Category: Firozpur

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕੁੱਲ 6 ਮੈਡੀਕਲ ਸਟੋਰਾਂ ਤੇ ਕੀਤੀ ਛਾਪੇਮਾਰੀ, 4 ਮੈਡੀਕਲ ਸਟੋਰ ਕੀਤੇ ਸੀਲ

    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕੁੱਲ 6 ਮੈਡੀਕਲ ਸਟੋਰਾਂ ਤੇ ਕੀਤੀ ਛਾਪੇਮਾਰੀ, 4 ਮੈਡੀਕਲ ਸਟੋਰ ਕੀਤੇ ਸੀਲ

    ਫਿਰੋਜ਼ਪੁਰ, 03 ਅਕਤੂਬਰ: ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ ਛੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ ਜਿਨ੍ਹਾਂ ਵਿੱਚੋਂ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਤ ਦਵਾਈਆਂ ਮਿਲਣ ਉਪਰੰਤ ਸੀਲ ਕਰ ਦਿੱਤਾ ਗਿਆ।…

  • ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ 

    ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ 

    ਫਿਰੋਜ਼ਪੁਰ, 29 ਸਤੰਬਰ 2025.        ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ…

  • ਵਿਧਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

    ਵਿਧਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

    ਫ਼ਿਰੋਜ਼ਪੁਰ, 23 ਸਤੰਬਰ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ…

  • ਖੇਤੀਬਾੜੀ ਵਿਭਾਗ ਵੱਲੋਂ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਰਕਸ਼ਾਪ ਲਗਾਈ— ਮੁੱਖ ਖੇਤੀਬਾੜੀ ਅਫ਼ਸਰ

    ਖੇਤੀਬਾੜੀ ਵਿਭਾਗ ਵੱਲੋਂ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਰਕਸ਼ਾਪ ਲਗਾਈ— ਮੁੱਖ ਖੇਤੀਬਾੜੀ ਅਫ਼ਸਰ

    ਗੁਰੂਹਰਸਹਾਏ, 11 ਸਤੰਬਰ 2025.  ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦੀ ਅਗਵਾਈ ਹੇਠ ਅਪੀਡਾ ਦੇ ਸਹਿਯੋਗ ਨਾਲ ਬਾਸਮਤੀ  ਫਸਲ ਦੀ ਸੁੱਚਜੀ ਕਾਸ਼ਤ ਅਤੇ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਿੱਚ ਹਲਕਾ ਗੁਰੂਹਰਸਹਾਏ ਦੇ  ਵਿਧਾਇਕ ਸ. ਫੌਜਾ ਸਿੰਘ ਸਰਾਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਵਰਕਸ਼ਾਪ ਵਿੱਚ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਬਾਸਮਤੀ ਦੀ ਫਸਲ ਉਪਰ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਗਈਆਂ 12 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਕਿ ਇਹਨਾਂ ਦਵਾਈਆਂ ਦੀ ਵਰਤੋਂ ਕਰਨ ਨਾਲ ਬਾਸਮਤੀ ਦੀ ਫਸਲ ਤੇ ਨਿਰਯਾਤ ਵਿੱਚ ਸਮੱਸਿਆ ਆਉਦੀ ਹੈ।    ਇਸ ਮੌਕੇ ਡਾ: ਪ੍ਰਮੋਦ ਕੁਮਾਰ ਤੋਮਰ ਵਿਗਿਆਨੀ, ਅਪੀਡਾ,(ਭਾਰਤ ਸਰਕਾਰ ਦਾ ਅਦਾਰਾ) ਤੋਂ ਉਚੇਚੇ ਤੌਰ ਤੇ  ਵਰਕਸ਼ਾਪ ਵਿੱਚ ਮੇਰਠ ਤੋਂ ਆਏ ਉਹਨਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਉਪਰ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਆਪਦੇ ਖੇਤਾਂ ਦਾ ਨਿਰੰਤਰ  ਨਿਰੀਖਣ ਕਰਦੇ ਰਹਿਣ ਤਾਂ ਜੋ ਮਿੱਤਰ ਕੀੜਿਆ ਦੀ ਪਹਿਚਾਨ ਕੀਤੀ ਜਾ ਸਕੇ ਤਾਂ ਜੋ ਮਿੱਤਰ ਕੀੜਿਆਂ ਦੀ ਖੇਤ ਵਿੱਚ ਜਨਸੰਖਿਆ ਵਿੱਚ ਵਾਧਾ ਕੀਤਾ ਜਾ ਸਕੇ, ਜਿਸ ਨਾਲ ਬਾਸਮਤੀ ਦੀ ਫਸਲ ਨੂੰ ਨੁਕਸਾਨ ਪੁਹਚਾਣ ਵਾਲੇ ਕੀੜੇ ਮਕੌੜਿਆ ਦੀ ਕੁਦਰਤੀ ਤੌਰ ਤੇ ਰੋਕਥਾਮ ਕੀਤੀ ਜਾ ਸਕੇ।      ਡਾ: ਗੁਰਮਿੰਦਰ ਸਿੰਘ ਬਰਾੜ ਬੀਜ ਵਿਕਾਸ ਅਫ਼ਸਰ, ਘੱਲ ਖੁਰਦ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।  ਡਾ: ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਬਾਸਮਤੀ ਦੀ ਫਸਲ ਉਪਰ ਕੀੜੇ ਮਕੌੜਿਆਂ, ਬਿਮਾਰੀਆਂ ਦੇ ਹਮਲੇ ਅਤੇ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ  ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।  ਡਾ: ਸਾਵਨਦੀਪ ਸ਼ਰਮਾ, ਪ੍ਰਜੈਕਟ ਡਾਇਰੈਕਟਰ, ਆਤਮਾ ਫ਼ਿਰੋਜ਼ਪੁਰ ਵੱਲੋਂ ਆਤਮਾ ਸਕੀਮ ਦੀਆਂ ਗੱਤੀਵਿੱਧੀਆਂ ਅਤੇ ਸਮੇਂ ਸਮੇਂ ਤੇ ਕਿਸਾਨਾਂ ਲਈ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪ/ਟੈ੍ਰਨਿੰਗਾਂ ਸਬੰਧੀ ਜਾਣੂ ਕਰਵਾਇਆ ਗਿਆ। ਡਾ: ਬੀ.ਐਸ ਸੇਖੋਂ ਵੱਲੋਂ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ: ਅਮਿਤ ਪੁੰਜ ਵਿਸ਼ਾ ਵਸਤੂ ਮਾਹਿਰ(ਪੀ.ਪੀ) ਫ਼ਿਰੋਜ਼ਪੁਰ ਵੱਲੋਂ ਕੈਂਪ ਵਿੱਚ ਪੰਹਚੇ ਕਿਸਾਨ ਵੀਰਾਂ ਅਤੇ ਵੱਖ—ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਅਸ਼ਵ ਬਜਾਜ ਬੀ.ਟੀ.ਐਮ ਮਮਦੋਟ ਵੱਲੋਂ ਸਟੇਜ਼ ਸੰਚਾਲਨ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਡਾ: ਗੁਰਸਾਹਿਬ ਸਿੰਘ, ਭੋਂ ਪਰਖ ਅਫ਼ਸਰ, ਫ਼ਿਰੋਜ਼ਪੁਰ, ਇੰਜ: ਸਤਿੰਦਰਪਾਲ ਸਿੰਘ, ਡਾ:ਅਮਨਦੀਪ ਸਿੰਘ ਸੰਧੂ, ਡਾ: ਸੰਦੀਪ ਕੁਮਾਰ, ਡਾ: ਰਜਨੀਸ਼ ਕੁਮਾਰ, ਡਾ: ਮਨਿੰਦਰ ਸਿੰਘ ਸੰਧੂ, ਡਾ: ਮਨਿੰਦਰ ਸਿੰਘ, ਡਾ: ਬਚਿੱਤਰ ਸਿੰਘ ਅਤੇ ਖੇਤੀਬਾੜੀ ਵਿਭਾਗ, ਦਾ ਸਮੂਹ ਸਟਾਫ ਅਤੇ ਵੱੜੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

  • ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ 4 ਲੱਖ ਰੁਪਏ ਦਾ ਚੈੱਕ

    ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ 4 ਲੱਖ ਰੁਪਏ ਦਾ ਚੈੱਕ

    ‎ਫਿਰੋਜ਼ਪੁਰ 6 ਸਤੰਬਰ ( ) ਜ਼ਿਲ੍ਹੇ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ| ਪਾਣੀ ਵਿੱਚ ਡੁੱਬਣ ਕਾਰਨ ਅਚਾਨਕ ਹੋਇ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ…

  • ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ 

    ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ 

    ਫਿਰੋਜ਼ਪੁਰ 7 ਸਤੰਬਰ () ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ…

  • ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ

    ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ

    ਫ਼ਿਰੋਜ਼ਪੁਰ 4 ਸੰਤਬਰ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਵਧ ਰਿਹਾ ਹੈ ਅਤੇ ਡੈਮਾਂ ਵੱਲੋਂ ਥੋੜੀ-ਥੋੜੀ ਮਾਤਰਾ ਵਿੱਚ ਰਿਲੀਜ਼ ਹੋਣ ਵਾਲੇ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਇਸ ਵੇਲੇ ਹਰੀਕੇ ਹੈਡਵਰਕਸ ਤੋਂ ਕਰੀਬ…

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

    ਫਿਰੋਜ਼ਪੁਰ, 28 ਅਗਸਤ:  ਜ਼ਿਲ੍ਹੇ ਦੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਾਲੇ 65 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਬਾਰੀਕੇ ਵਿਖੇ ਬਣਾਏ ਗਏ ਰਾਹਤ ਕੈਂਪ ਵਿੱਚ ਪੱਤਰਕਾਰਾਂ ਨਾਲ…

  • ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

    ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

    24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ ਸਾਲ 2016-17 ਅਤੇ 2017-18 ਨਾਲ ਸਬੰਧਤ ਆਬਕਾਰੀ ਬਕਾਏ ਦੀ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਉਪ ਕਮਿਸ਼ਨਰ (ਆਬਕਾਰੀ), ਫਿਰੋਜ਼ਪੁਰ ਜ਼ੋਨ, ਫਿਰੋਜ਼ਪੁਰ, ਸ੍ਰੀ ਪਵਨਜੀਤ ਸਿੰਘ ਵੱਲੋਂ ਰਿਕਵਰੀ ਨੂੰ ਤੇਜ਼…

  • ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

    ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

    ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ। ਸ੍ਰੀ ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ…

  • ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

    ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

    ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ ‘ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।  ਮੀਟਿੰਗ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ ‘ਤੇ ਵਿਚਾਰ ਚਰਚਾ…

  • ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

    ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

    ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ  ਦਾ  ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ…

  • ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

    ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

    ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ…

  • ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤੀਬਰ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ 

    ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤੀਬਰ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ 

    ਫ਼ਿਰੋਜ਼ਪੁਰ,12 ਅਗਸਤ (            )    ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਚ.ਆਈ.ਵੀ. ਤੋਂ ਬਚਾਅ ਲਈ ” ਤੀਬਰ ਜਾਗਰੂਕਤਾ ਮੁਹਿੰਮ ” ਦੀ ਸ਼ੁਰੂਆਤ ਕੀਤੀ ਗਈ। ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕਰਵਾਏ ਗਏ ਸਮਾਗਮ ਵਿੱਚ, ਮੁਹਿੰਮ…

  • ਡਿਪਟੀ ਕਮਿਸ਼ਨਰ ਨੇ ਪਿੰਡ ਗੁੱਦੜ ਢੰਡੀ ਅਤੇ ਹਰੀਕੇ ਹੈਡਵਰਕ ਦਾ ਵੀ ਦੌਰਾ ਕਰਕੇ ਲਿਆ ਦਰਿਆ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ

    ਡਿਪਟੀ ਕਮਿਸ਼ਨਰ ਨੇ ਪਿੰਡ ਗੁੱਦੜ ਢੰਡੀ ਅਤੇ ਹਰੀਕੇ ਹੈਡਵਰਕ ਦਾ ਵੀ ਦੌਰਾ ਕਰਕੇ ਲਿਆ ਦਰਿਆ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ

    ਫ਼ਿਰੋਜ਼ਪੁਰ, 6 ਅਗਸਤ 2025. ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਗੁੱਦੜ ਢੰਡੀ  ਅਤੇ ਹੈਡਵਰਕ ਸਮੇਤ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦਾ ਦੌਰਾ ਕੀਤਾ ਅਤੇ ਦਰਿਆ ਵਿੱਚ ਪਾਣੀ ਦੇ ਵਹਾ ਸਬੰਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਬੀਤੇ ਦਿਨੀ ਬਸਤੀ ਰਾਮ ਲਾਲ ਤੇਰੀਆਂ ਨੇੜਲੇ ਜਮਸ਼ਾਦਪੁਰ ਪਿੰਡ ਵਿਖੇ ਦਰਿਆ ਦੇ ਬੰਨ੍ਹ  ਵਿੱਚ ਪਾੜ ਪੈਣ ਦੀ ਖ਼ਬਰ ਤੇ ਵੀ ਤੁਰੰਤ ਨੋਟਿਸ  ਲਿਆ ਗਿਆ ਹੈ।  ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਪਾਇਆ ਗਿਆ ਹੈ ਕਿ ਇਸ ਜਗ੍ਹਾ ਤੇ ਕਿਸੇ ਕਿਸਮ ਦਾ ਕੋਈ ਪਾੜ ਨਹੀਂ ਪਿਆ ਸੀ, ਇਹ ਇੱਕ ਰਸਤਾ ਸੀ ਜੋ ਹਰੀਕੇ ਹੈੱਡਵਰਕਸ਼ ਤੋਂ ਕਰੀਬ 20 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੇ ਪਾਣੀ ਦੇ ਵਹਾਅ ਕਾਰਨ ਹੋਇਆ ਸੀ ਅਤੇ ਇਸ ਜਗ੍ਹਾ ਤੇ ਬਣੇ ਮੁੱਖ ਬੰਨ੍ਹ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਵੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਕਿਸੇ ਕਿਸਮ ਦਾ ਇਸ ਜਗ੍ਹਾ ਤੇ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ 3 ਹਜ਼ਾਰ ਗੱਟਿਆਂ ਦੀ ਸਹਾਇਤਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਰਸਤੇ ਨੂੰ ਵੀ ਵਧੀਆ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਹੋਰ ਯਕੀਨੀ ਬਣਾਉਣ ਲਈ ਸਮੇਂ ਸਮੇਂ ਤੇ ਸਤਲੁਜ ਦਰਿਆ ਤੇ ਬਣੇ ਬੰਨ੍ਹਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਫਿਲਹਾਲ ਸਾਰੇ ਬੰਨ੍ਹਾਂ ਸੁਰੱਖਿਅਤ ਹਨ। ਜਿੰਨ੍ਹਾਂ ਥਾਵਾਂ ਤੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ ਉਸ ਜਗ੍ਹਾ ਤੇ ਮਿੱਟੀ ਦੀਆਂ ਬੋਰੀਆਂ ਅਤੇ ਪੱਥਰਾਂ ਆਦਿ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੰਚਾਈ, ਡਰੇਨਜ਼ ਅਤੇ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਚੌਕਸ ਹਨ ਅਤੇ ਸਥਿਤੀ ਤੇ 24ਵੀਂ ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਪਾਣੀ ਦੇ ਪੱਧਰ ਵਿੱਚ ਵਾਧੇ ਅਤੇ ਕਿਸੇ ਵੀ ਸੰਕੇਤ ਦੀ ਪਹਿਚਾਣ ਕਰਨ ਅਤੇ ਕਾਰਵਾਈ ਕਰਨ ਲਈ ਵਾਧੂ ਫੀਲਡ ਟੀਮਾਂ ਵੀ ਤੈਨਾਤ ਕੀਤੀਆਂ ਹਨ। ਉਨ੍ਹਾਂ ਦਰਿਆ ਕੰਢੇ ਦੇ ਨੇੜੇ ਰਹਿੰਦੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਜੇਕਰ ਦਰਿਆ ਵਿੱਚ  ਕਿਸੇ ਤਰ੍ਹਾਂ ਨਾਲ ਕੋਈ ਓਵਰਫਲੋਅ ਹੋਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

  • ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

    ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

    ਫਿਰੋਜ਼ਪੁਰ, 4 ਅਗਸਤ (     ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਜੜ੍ਹ ਪੁੱਟਣ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਰਗਰਮ ਹਿੱਸਾ ਬਣ ਕੇ ਪੰਜਾਬ  ਤੇ ਖਾਸ ਕਰਕੇ ਆਪਣੇ ਵਾਰਡਾਂ, ਘਰਾਂ ਤੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਯੋਗਦਾਨ ਪਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ’ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਨਸ਼ਾ ਪੀੜਤਾਂ…

  • ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

    ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

    ਫ਼ਿਰੋਜ਼ਪੁਰ 03 ਅਗਸਤ, 2025:  ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਾਰਡ ਨੰਬਰ 16, 17, 18, 19, 20, 21, 22, 23 ਅਤੇ 27 ਦੇ ਵਸਨੀਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ੇ…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

    ਫਿਰੋਜ਼ਪੁਰ 02 ਅਗਸਤ, 2025:  ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜੈਨਸਿਸ ਅਮਨਦੀਪ ਮਲਟੀ—ਸਪੈਸ਼ਲਿਸਟ ਹਸਪਤਾਲ ਅਤੇ ਬਾਰ ਐਸੋਸੀਏਸ਼ਨ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡਕੀਲ ਕੈਂਪ ਦੀ ਸ਼ੁਰੂਆਤ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ…

  • ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

    ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

    ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੀਰ ਮੁਹੰਮਦ ਬਲਾਕ ਮੱਖੂ ਅਤੇ ਪਿੰਡ ਸਾਧੂ ਵਾਲਾ ਬਲਾਕ ਜ਼ੀਰਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ…