Category: Hoshiarpur
-

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ…
-

ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ
ਹੁਸ਼ਿਆਰਪੁਰ, 27 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 45, ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡ੍ਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30 ਐਮ.ਐਲ.ਡੀ. ਸੋਧੇ ਪਾਣੀ ਨੂੰ ਜ਼ਮੀਨਦੋਜ਼ ਨਾਲਿਆਂ ਰਾਹੀਂ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭੂਮੀ ਸੁਰੱਖਿਆ ਵਿਭਾਗ ਵੱਲੋਂ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਸਿੰਚਾਈ…
-

ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ
ਹੁਸ਼ਿਆਰਪੁਰ, 24 ਅਪ੍ਰੈਲ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਸਥਾਪਿਤ ਕਰਨ ਦਾ ਸੰਕਲਪ ਵੀ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
-

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 22 ਅਪ੍ਰੈਲ:- ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਸਥਾਨਕ…
-

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ…
-

ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ
ਹੁਸ਼ਿਆਰਪੁਰ, 13 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 14 ਵਿੱਚ ਦੇਸ਼ ਭਗਤ ਕਾਲਜ ਤੋਂ ਨਿਊ ਫਤਿਹਗੜ੍ਹ ਤੱਕ ਲੋਕਾਂ ਦੀ ਸਹੂਲਤ ਲਈ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ
ਟਾਂਡਾ ਉੜਮੁੜ, 13 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ। ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ…
-

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ, ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ ਗਏ। ਬੱਚਿਆਂ…
-

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ
ਹੁਸ਼ਿਆਰਪੁਰ, 9 ਅਪ੍ਰੈਲ: ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ…
-

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ…
-

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 3 ਅਪ੍ਰੈਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੁੱਧਵਾਰ, 8 ਅਪ੍ਰੈਲ (ਛੁੱਟੀ ਵਾਲੇ ਦਿਨ) ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਸਾਨੀ ਨਾਲ ਸੇਵਾ ਕੇਂਦਰਾਂ ‘ਤੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ…
-

ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੋਮਵਾਰ ਨੂੰ ਬਿਲਾਸਪੁਰ-ਸਿੰਘਪੁਰ ਸੜਕ ਤੋਂ ਬਜਵਾੜਾ-ਬੁੱਲਾਂਵਾੜੀ ਤੱਕ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਪ੍ਰੋਜੈਕਟ ‘ਤੇ ਲਗਭਗ 295.36 ਲੱਖ ਦੀ ਲਾਗਤ ਆਵੇਗੀ ਅਤੇ ਇਹ ਲਗਭਗ 7.69 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ…
-

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ
ਹੁਸ਼ਿਆਰਪੁਰ, 25 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ…
-

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ…
-

ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਦੀ…
-

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੀਆਂ ਪੰਚਾਇਤਾਂ…
-

ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ । ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ…
-

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਹੁਸ਼ਿਆਰਪੁਰ, 8 ਮਾਰਚ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ…
-

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ…