Category: Hoshiarpur
-

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ…
-

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 15 ਫਰਵਰੀ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ। ਡਿਪਟੀ…
-

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ
ਹੁਸ਼ਿਆਰਪੁਰ, 15 ਫਰਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ
ਹੁਸ਼ਿਆਰਪੁਰ, 14 ਫਰਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ…
-

ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ
ਹੁਸ਼ਿਆਰਪੁਰ, 14 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ। ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨੇਚਰ ਫੈਸਟ ਦਾ ਉਦੇਸ਼ ਸਿਰਫ਼ ਲੋਕਾਂ ਦਾ ਮਨੋਰੰਜਨ ਕਰਨਾ ਨਹੀਂ ਹੈ, ਸਗੋਂ ਵਾਤਾਵਰਣ ਸੁਰੱਖਿਆ ਅਤੇ ਸਥਾਨਕ ਵਪਾਰ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਨੇਚਰ ਫੈਸਟ ਹੁਸ਼ਿਆਰਪੁਰ’ ਰਾਹੀਂ ਲੋਕਾਂ ਨੂੰ ਕੁਦਰਤ ਦੀ ਗੋਦ ਵਿੱਚ ਵਸੇ ਹੁਸ਼ਿਆਰਪੁਰ ਦੀ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਤੋਂ ਜਾਣੂ ਕਰਵਾਉਂਦਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 15 ਫਰਵਰੀ ਨੂੰ ਖਿੱਚ ਦਾ ਕੇਂਦਰ ਪ੍ਰਸਿੱਧ ਗਾਇਕ ਪ੍ਰਭ ਗਿੱਲ ਦੀ ਗਾਇਕੀ ਵਾਲੀ ਸਿੰਗਰ ਨਾਈਟ ਹੋਵੇਗੀ। ਉਨ੍ਹਾਂ ਕਿਹਾ ਕਿ ਸਿੰਗਰ ਨਾਈਟ ਵਿੱਚ ਦਾਖਲਾ ਖੁੱਲ੍ਹਾ ਹੈ, ਇਸ ਲਈ ਲੋਕ ਆਪਣੇ ਮਨਪਸੰਦ ਗਾਇਕ ਨੂੰ ਸੁਣਨ ਲਈ ਜ਼ਰੂਰ ਪਹੁੰਚਣ। ਇਸ ਤੋਂ ਇਲਾਵਾ 15 ਤਰੀਕ ਨੂੰ ਲੋਕ ਸਾਈਕਲੋਥਾਨ, ਤਲਵਾੜਾ ਵਿੱਚ ਬਰਡ ਵਾਚਿੰਗ, ਫੋਰੈਸਟ ਡਿਸਕਵਰੀ ਟ੍ਰੇਲ (ਆਫ-ਰੋਡਿੰਗ ਅਤੇ ਟ੍ਰੈਕਿੰਗ), ਬੋਟਿੰਗ ਅਤੇ ਟਰੇਜ਼ਰ ਹੰਟ ਦਾ ਆਨੰਦ ਲੈ ਸਕਣਗੇ। ਉਨ੍ਹਾਂ ਨੇ ਜਨਤਾ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਇਸ ਪਹਿਲਕਦਮੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਦਾਖਲਾ ਹੈ ਅਤੇ ਸਟੇਡੀਅਮ ਵਿਚ ਵੱਖ-ਵੱਖ ਚੀਜ਼ਾਂ,…
-

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ
ਹੁਸ਼ਿਆਰਪੁਰ, 13 ਫਰਵਰੀ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ…
-

ਹੁਸ਼ਿਆਰਪੁਰ ‘ਚ ਨੇਚਰ ਫੈਸਟ 13 ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 12 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 17 ਫਰਵਰੀ ਤੱਕ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਪੰਜ ਦਿਨਾਂ “ਨੇਚਰ ਫੈਸਟ” ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਫੈਸਟੀਵਲ ਦਾ ਉਦੇਸ਼ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ, ਸੱਭਿਆਚਾਰਕ ਵਿਰਾਸਤ ਅਤੇ ਵਾਤਾਵਰਣ ਸੰਭਾਲ…
-

ਵੰਦਨਾ ਦੇਵੀ ਤੇ ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 12 ਫਰਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। …
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 11 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ…
-

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ
ਹੁਸ਼ਿਆਰਪੁਰ, 10 ਫਰਵਰੀ:ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ
ਹੁਸ਼ਿਆਰਪੁਰ, 7 ਫਰਵਰੀ : ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰ, ਸਰਕਾਰੀ ਹਾਈ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ ਮੰਡੀ ਵਿਖੇ ਆਯੋਜਿਤ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਧਾਇਕ ਜਿੰਪਾ ਨੇ ਮਾਪਿਆਂ ਨਾਲ ਸਿੱਧੇ ਤੌਰ ‘ਤੇ…
-

ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ
ਹੁਸ਼ਿਆਰਪੁਰ, 7 ਫਰਵਰੀ:ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਅਤੇ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਕੁੱਲ 447 ਮਹਿਲਾ ਨਵੀਆਂ ਕਾਂਸਟੇਬਲਾਂ ਨੇ ਆਪਣੀ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ ਅਤੇ ਦੇਸ਼ ਦੀ ਸੇਵਾ ਕਰਨ…
-

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ
ਹੁਸ਼ਿਆਰਪੁਰ, 6 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ, 7 ਫਰਵਰੀ, 2026 ਨੂੰ ਉਕਤ ਸਕੂਲ/ਕੇਂਦਰ ਵਿੱਚ ਇੱਕ ਦਿਨ…
-

ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ‘ਤੇ ਪੈਂਦੇ ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੁੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ਗੜ੍ਹਸ਼ੰਕਰ ਤੋਂ…
-

ਕੈਬਨਿਟ ਮੰਤਰੀ ਹਰਪਾਲ ਚੀਮਾ, ਤਰੁਨਪ੍ਰੀਤ ਸੌਂਦ, ਹਰਜੋਤ ਬੈਂਸ, ਡਾ. ਰਵਜੋਤ, ਲਾਲ ਚੰਦ ਕਟਾਰੂਚੱਕ ਨੇ ਗੁਰੂ ਚਰਨਾਂ ‘ਚ ਲਗਾਈ ਹਾਜ਼ਰੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ…
-

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹੁਸ਼ਿਆਰਪੁਰ, 2 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਜਨਤਕ ਸੁਣਵਾਈ ਦੌਰਾਨ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਨਤਕ ਸੁਣਵਾਈ ਦੌਰਾਨ ਪੇਂਡੂ ਅਤੇ ਸ਼ਹਿਰੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 2 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ ਵਿੱਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਇਸ ਲੰਬੇ ਸਮੇਂ ਤੋਂ ਲਟਕਦੀ ਆ…
-

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ…
-

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 31 ਜਨਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ…
-

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ
ਹੁਸ਼ਿਆਰਪੁਰ, 25 ਜਨਵਰੀ:ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ…