Category: Hoshiarpur
-

ਵਿਧਾਇਕ ਜਿੰਪਾ ਵੱਲੋਂ ਸ਼ਿਮਲਾ ਪਹਾੜੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
ਹੁਸ਼ਿਆਰਪੁਰ, 17 ਸਤੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਸ਼ਿਮਲਾ ਪਹਾੜੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਸੜਕ ਨਿਰਮਾਣ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ‘ਤੇ ਲੱਗਭਗ 1 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾਵੇਗਾ।ਵਿਧਾਇਕ ਜਿੰਪਾ ਨੇ…
-

ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ
ਟਾਂਡਾ/ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਰੜਾ, ਫੱਤਾ ਕੁੱਲਾ, ਬਹਾਦਰਪੁਰ ਅਤੇ ਰਾਜੋਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਨੇ…
-

ਬਾਰਿਸ਼ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪਾਰਦਰਸ਼ੀ ਤੇ ਸਹੀ ਰਿਪੋਰਟ 2 ਹਫ਼ਤੇ ਅੰਦਰ ਜਮ੍ਹਾ ਕਰਵਾਉਣ ਅਧਿਕਾਰੀ : ਆਸ਼ਿਕਾ ਜੈਨ
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਜ਼ਿਲ੍ਹੇ ਵਿਚ ਫ਼ਸਲਾਂ, ਘਰਾਂ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਅਜਿਹੀ ਸਥਿਤੀ ਵਿਚ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬਾ ਸਰਕਾਰ ਵੱਲੋਂ ਯੋਗ ਪ੍ਰਭਾਵਿਤ ਲੋਕਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਮੁਆਵਜ਼ਾ ਪ੍ਰਦਾਨ ਕਰੇ।…
-

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 18 ਤੋਂ 26 ਸਤੰਬਰ ਤੱਕ ਸੇਵਾ ਕੇਂਦਰਾਂ ‘ਚ ਜਮ੍ਹਾ ਹੋਣਗੀਆਂ ਅਰਜ਼ੀਆਂ : ਆਸ਼ਿਕਾ ਜੈਨ
ਹੁਸ਼ਿਆਰਪੁਰ, 16 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਲਈ ਰਿਟੇਲ ਵਿਚ ਪਟਾਕੇ ਵੇਚਣ ਲਈ ਅਸਥਾਈ ਲਾਇਸੰਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੰਸ ਡਰਾਅ ਪ੍ਰਕਿਰਿਆ ਰਾਹੀਂ ਜਾਰੀ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਕਾਲਜ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 15 ਸਤੰਬਰ : ਪਿਛਲੇ ਦਿਨਾਂ ਤੋਂ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਸਰਕਾਰੀ ਕਾਲਜ, ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ…
-

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ
ਹੁਸ਼ਿਆਰਪੁਰ, 12 ਸਤੰਬਰ : ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 12 ਸਤੰਬਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ। ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ ‘ਤੇ ਸੜਕ ਦੀ…
-

ਜ਼ਿਲ੍ਹੇ ’ਚ ਇਸ ਸੀਜ਼ਨ ਦੌਰਾਨ 4.36 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਅਨੁਮਾਨ : ਆਸ਼ਿਕਾ ਜੈਨ
ਹੁਸ਼ਿਆਰਪੁਰ, 11 ਸਤੰਬਰ : ਪੰਜਾਬ ਵਿਚ ਜਲਦੀ ਹੀ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਕਿਹਾ ਕਿ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਦਾ ਭਰੋਸਾ…
-

ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ
ਹੁਸ਼ਿਆਰਪੁਰ, 11 ਸਤੰਬਰ:ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 18 ਲੱਖ ਰੁਪਏ ਦਾ ਚੈਕ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਟਾਂਡਾ ਦੇ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਤੇ ਪ੍ਰਿੰਸਿਪਲ ਖ਼ਾਸ ਤੌਰ ‘ਤੇ ਮੌਜੂਦ…
-

ਡੇਢ ਮਹੀਨੇ ‘ਚ ਨਗਰ ਨਿਗਮ ਅਧੀਨ ਸਾਰੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ : ਬ੍ਰਹਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 10 ਸਤੰਬਰ: ਪੰਜਾਬ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮੇਅਰ ਸੁਰਿੰਦਰ ਕੁਮਾਰ ਨਾਲ ਇਕ ਪ੍ਰੈਸੂ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਵੇਰਵੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 10 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। …
-

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 9 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 7 ਨਵੰਬਰ 2025 ਤੱਕ ਲਾਗੂ ਰਹਿਣਗੇ।
-

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ
ਹੁਸ਼ਿਆਰਪੁਰ, 7 ਸਤੰਬਰ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ ਕੀਤੇ ਗਏ ਸਾਰੇ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ 8 ਸਤੰਬਰ (ਸੋਮਵਾਰ) ਤੋਂ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜ਼ਿਲ੍ਹਾ ਪੱਧਰ ‘ਤੇ ਜਿਹੜੇ ਇਲਾਕੇ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ, ਉੱਥੇ ਸਕੂਲ ਪ੍ਰਬੰਧਕਾਂ…
-

ਪੇਂਡੂ ਵਿਕਾਸ ਨੂੰ ਮਿਲੇਗੀ ਤੇਜ਼ੀ : ਫੱਤਾਕੁੱਲਾ-ਟਾਂਡਾ ਅਤੇ ਅਬਦੁੱਲਾਪੁਰ-ਮਿਆਣੀ ਸੜਕ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ
ਹੁਸ਼ਿਆਰਪੁਰ, 7 ਸਤੰਬਰ : ਜ਼ਿਲ੍ਹਾ ਹੁਸ਼ਿਆਰਪੁਰ ‘ਚ ਸੜਕਾਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਬਣਾਉਣ ਲਈ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨੂੰ ਪੱਤਰ ਲਿਖ ਕੇ ਦੋ ਪ੍ਰਮੁੱਖ ਸੜਕਾਂ, ਫੱਤਾਕੁੱਲਾ ਤੋਂ ਟਾਂਡਾ ਹਾਈਵੇਅ ਅਤੇ ਅਬਦੁੱਲਾਪੁਰ-ਇਬਰਾਹਿਮਪੁਰ-ਮਿਆਣੀ ਦਾ ਨਿਰਮਾਣ ਕਾਰਜ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ…
-

ਕੋਕਾ-ਕੋਲਾ ਨੇ ਹੜ੍ਹ ਪੀੜਤਾਂ ਲਈ 2 ਲੱਖ ਅਤੇ ਆਬਕਾਰੀ ਵਿਭਾਗ ਨੇ 92 ਹਜ਼ਾਰ ਦਾ ਪਾਇਆ ਯੋਗਦਾਨ
ਹੁਸ਼ਿਆਰਪੁਰ, 6 ਸਤੰਬਰ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਕਿਹਾ ਕਿ ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਟਿਡ (ਕੋਕਾ-ਕੋਲਾ) ਨੇ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਅਤੇ 2000 ਪਾਣੀ ਦੀਆਂ ਬੋਤਲਾਂ ਦਾਨ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਵਧੀਕ ਆਬਕਾਰੀ ਕਮਿਸ਼ਨਰ ਹਨੂਵੰਤ ਸਿੰਘ ਦੀ ਅਗਵਾਈ ਹੇਠ, ਉਨ੍ਹਾਂ ਦੇ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ…
-

ਵਿਧਾਇਕ ਜਿੰਪਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਲੰਟੀਅਰਾਂ ਨੂੰ ਜੁੜਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 4 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਇਲਾਕੇ ਦੇ ਵਲੰਟੀਅਰਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਾਰਿਆਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਮਾਜ ਦੇ ਹਰ ਵਰਗ ਦਾ…
-

ਜ਼ਿਲ੍ਹਾ ਮੈਜਿਸਟ੍ਰੇਟ ਨੇ ਦਰਿਆਵਾਂ, ਚੋਆਂ ਤੇ ਨਹਿਰਾਂ ‘ਚ ਨਹਾਉਣ ਅਤੇ ਇਨ੍ਹਾਂ ਦੇ ਕਿਨਾਰਿਆਂ ਤੇ ਕਾਜ਼ਵੇਅ ‘ਤੇ ਘੁੰਮਣ ਉੱਤੇ ਲਗਾਈ ਪਾਬੰਦੀ
ਹੁਸ਼ਿਆਰਪੁਰ, 3 ਸਤੰਬਰ: ਮੌਨਸੂਨ ਸੀਜ਼ਨ ਦੇ ਚੱਲਦੇ ਇਸ ਸਾਲ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ ਵਿਚ ਦਰਿਆਵਾਂ, ਚੋਆਂ ਅਤੇ ਨਹਿਰਾਂ ਵਿਚ ਪਾਣੀ ਦਾ ਵਹਾਅ ਬਹੁਤ ਤੇਜ਼ ਅਤੇ ਖ਼ਤਰਨਾਕ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਇਸ ਖ਼ਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ…
-

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ
*ਟਾਂਡਾ (ਹੁਸ਼ਿਆਰਪੁਰ), 1 ਸਤੰਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ…
-

ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ
ਹੁਸ਼ਿਆਰਪੁਰ, 1 ਸਤੰਬਰ: ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ-ਊਨਾ ਸੜਕ ‘ਤੇ ਪਿੰਡ ਚੱਕ ਸਾਧੂ ਨੇੜੇ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ। ਸੂਚਨਾ ਮਿਲਦੇ ਹੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਅਤੇ ਸਥਾਨਕ ਸਮਾਜ ਸੇਵਕਾਂ ਦੀ ਮਦਦ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
ਟਾਂਡਾ/ਹੁਸ਼ਿਆਰਪੁਰ, 31 ਅਗਸਤ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ…