Category: Malerkotla
-

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ
ਮਾਲੇਰਕੋਟਲਾ, 01 ਮਈ : ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।…
-

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਮਾਲੇਰਕੋਟਲਾ, 27 ਅਪ੍ਰੈਲ: ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਅਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਸ ਮੌਕੇ ਸਥਾਨਕ ਸਰਪੰਚ ਮਨਜਿੰਦਰ ਕੌਰ ਰਾਏ,ਪੰਚ ਰਣਜੀਤ ਸਿੰਘ, ਗੁਰਮੀਤ ਸਿੰਘ,ਜਰਨੈਲ ਸਿੰਘ, ਤਲਵੀਰ ਸਿੰਘ,ਮਨਪ੍ਰੀਤ ਸਿੰਘ,ਰਾਮਮਿੰਦਰ ਸਿੰਘ ਪ੍ਰਿੰਸੀਪਲ ਰਾਜਿੰਦਰ ਕੁਮਾਰ, ਹੈਂਡਮਾਸਟਰ ਕਮ ਬੀ.ਐ.ਓ ਸੱਜਾਦ ਅਲੀ,ਮੁੱਖ ਅਧਿਆਪਕਾ ਪਰਵੀਨ,ਦਰਸ਼ਨ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
-

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ
ਮਾਲੇਰਕੋਟਲਾ 25 ਅਪ੍ਰੈਲ : ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ ਆਮ ਜਨਤਾ ਨੂੰ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਨਵੀਆਂ ਬੱਸਾਂ ਨੂੰ ਬੰਦ…
-

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ
ਮਾਲੇਰਕੋਟਲਾ 23 ਅਪ੍ਰੈਲ: ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026 ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ। ਵਧੀਕ…
-

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ
ਮਾਲੇਰਕੋਟਲਾ, 22 ਅਪ੍ਰੈਲ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…
-

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ…
-

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ…
-

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਮਾਲੇਰਕੋਟਲਾ, 13 ਅਪ੍ਰੈਲ – ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਬੰਧੀ…
-

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ
ਮਾਲੇਰਕੋਟਲਾ, 12 ਅਪ੍ਰੈਲ : ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ। ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ
-

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ
ਮਾਲੇਰਕੋਟਲਾ 07 ਅਪ੍ਰੈਲ – ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ । ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ…
-

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ
ਮਾਲੇਰਕੋਟਲਾ, 06 ਅਪ੍ਰੈਲ – ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ…
-

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ : ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ…
-

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ
ਮਾਲੇਰਕੋਟਲਾ, 31 ਮਾਰਚ – ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ…
-

ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ
ਮਾਲੇਰਕੋਟਲਾ, 30 ਮਾਰਚ – ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ…
-

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ
ਮਾਲੇਰਕੋਟਲਾ, 29 ਮਾਰਚ : ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ । ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਲਗਭਗ 30 ਮੈਦਾਨ 6 ਕਰੋੜ 89 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਅਤੇ ਬਾਕੀ ਹਲਕਾ ਅਮਰਗੜ੍ਹ ਵਿੱਚ 27 ਮੈਦਾਨ ਕਰੀਬ 9 ਕਰੋੜ 13 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਡਲ ਪਲੇਅ ਗਰਾਊਂਡਾਂ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਲਈ ਬੈਠਣ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕਾ ਮਿਲੇਗਾ। ਚੇਅਰਮੈਨ ਸੰਤੋਖ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ–ਉਰ–ਰਹਿਮਾਨ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਬਲਾਕ ਸੰਮਤੀ ਦੀ ਟੀਮ ਲਗਾਤਾਰ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਤਤਪਰ ਰਹੇਗੀ। ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਉਹ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਦਾਨ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਮਤੀ ਮੈਂਬਰਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਮਾਲੇਰਕੋਟਲਾ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ।
-

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ
ਮਾਲੇਰਕੋਟਲਾ, 28 ਮਾਰਚ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ। ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
-

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ
ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਏਜੰਸੀਆਂ ਅੱਗੇ ਭੀੜ ਨਾ ਇਕੱਠੀ ਕੀਤੀ ਜਾਵੇ। ਉਨਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਵੱਲੋਂ ਅਜੇ…
-

ਮਾਲੇਰਕੋਟਲਾ ਵਿਧਾਇਕ ਨੇ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਤੇ ਵਾਇਸ ਚੇਅਰਮੈਨ ਨੂੰ ਦਿੱਤੀ ਵਧਾਈ
ਮਾਲੇਰਕੋਟਲਾ 25 ਮਾਰਚ : ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਬਲਾਕ ਸੰਮਤੀ ਨਵ ਨਿਯੁਕਤ ਚੇਅਰਮੈਂਨ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਅਤੇ ਵਾਈਸ ਚੇਅਰਪਰਸਨ ਸੈਦਾ ਪ੍ਰਵੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਉਹਨਾਂ ਨੂੰ ਪੰਚਾਇਤ ਸਮਿਤੀ ਚੋਣਾਂ ਵਿੱਚ ਜਤਾਇਆ ਗਿਆ ਹੈ, ਉਹ ਉਨਾਂ ਦੇ ਭਰੋਸੇ ਤੇ ਖਰ੍ਹੇ ਉਤਰਨ…
-

ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਵਿਖੇ (ਐਸ.ਆਈ.ਆਰ) ਦੀਆਂ ਤਿਆਰੀਆਂ ਲਈ ਸੁਪਰਵਾਈਜਰਾਂ ਨਾਲ ਮੀਟਿੰਗ
ਮਾਲੇਰਕੋਟਲਾ 25 ਮਾਰਚ : ਪੰਜਾਬ ਵਿੱਚ ਕਿਸੇ ਵੀ ਸਮੇਂ ਸਪੈਸ਼ਲ ਇੰਟੈਂਸਿਵ ਰੀਵੀਜ਼ਨ (SIR) ਦਾ ਕੰਮ ਸ਼ੁਰੂ ਹੋ ਸਕਣ ਦੇ ਮੱਦੇਨਜ਼ਰ ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਕਨੂ ਗਰਗ ਵੱਲੋਂ ਹਲਕੇ ਦੇ ਸਮੂਹ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ…