March 24, 2026

Malerkotla

ਮਾਲੇਰਕੋਟਲਾ 14 ਦਸੰਬਰ:       ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ...
·         ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਮਾਲੇਰਕੋਟਲਾ, 12 ਦਸੰਬਰ –                     ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ।                       ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।                 ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ।                ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ...
ਮਾਲੇਰਕੋਟਲਾ 07 ਦਸੰਬਰ :                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ।                ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ।                  ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ।              ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ।              ...
ਦਸੰਬਰ ਮਾਲੇਰਕੋਟਲਾ 03 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।              ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025...
ਮਾਲੇਰਕੋਟਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ  ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ             ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ...