Category: Malerkotla
-

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਮਾਲੇਰਕੋਟਲਾ, 17 ਮਾਰਚ – ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।…
-

.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ
ਮਾਲੇਰਕੋਟਲਾ, 13 ਮਾਰਚ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਛੋਟੀਆਂ ਬੱਚਿਆਂ ਵਿੱਚ ਮੁੱਢਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ…
-

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ
ਮਾਲੇਰਕੋਟਲਾ, 6 ਮਾਰਚ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ…
-

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ
ਮਾਲੇਰਕੋਟਲਾ, 6 ਮਾਰਚ – ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ। ਇਸ ਮੌਕੇ ਸਿਵਲ ਸਰਜਨ…
-

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ
ਮਾਲੇਰਕੋਟਲਾ, 4 ਮਾਰਚ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ…
-

ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ
ਮਾਲੇਰਕੋਟਲਾ, 28 ਫਰਵਰੀ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੈਲੀ-ਮਾਨਸ ਪ੍ਰੋਜੈਕਟ ਦਾ ਮਕਸਦ ਲੋਕਾਂ ਨੂੰ ਲੋੜ ਪੈਣ ਤੇ ਜਲਦ ਤੋਂ ਜਲਦ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸੇਵਾ ਪੰਜਾਬ ਵਿੱਚ 20 ਤੋਂ ਵੱਧ ਭਾਸ਼ਾਵਾਂ…
-

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ
ਮਾਲੇਰਕੋਟਲਾ, 27 ਫਰਵਰੀ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ…
-

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 24 ਫਰਵਰੀ- ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ…
-

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ
ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਸ਼ਾ ਤਸਕਰੀ ਤੋਂ ਕੀਤੀ ਕਮਾਈ ਨਾਲ ਤਿਆਰ ਕੀਤੀ ਗਈ ਗੈਰਕਾਨੂੰਨੀ ਜਾਇਦਾਦ ਨੂੰ ਢਹਿ ਢੇਰੀ…
-

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ
ਮਾਲੇਰਕੋਟਲਾ, 22 ਫ਼ਰਵਰੀ ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ…
-

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ
ਮਾਲੇਰਕੋਟਲਾ 20 ਫਰਵਰੀ – ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ…
-

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ, 16 ਫਰਵਰੀ: ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ…
-

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ…
-

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ
ਮਾਲੇਰਕੋਟਲਾ, 11 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ…
-

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ
ਮਾਲੇਰਕੋਟਲਾ, 10 ਫਰਵਰੀ: ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ 72 ਘੰਟਿਆਂ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ…
-

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ
ਮਾਲੇਰਕੋਟਲਾ, 07 ਫਰਵਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਗਈ। ਇਸ ਚੈਕਿੰਗ ਦਾ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ…
-

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ”13 ਤੋਂ 15 ਫਰਵਰੀ ਤੱਕ- ਰਿੰਪੀ ਗਰਗ
ਮਾਲੇਰਕੋਟਲਾ, 4 ਫਰਵਰੀ – ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਦੀਆਂ ਬਹਾਦਰ, ਹੁਨਰਮੰਦ ਤੇ ਸਖ਼ਤ ਮਿਹਨਤੀ ਮਹਿਲਾਵਾਂ ਲਈ ‘ਰੈਂਪ ਸਕੀਮ ਅਧੀਨ’ ਇੱਕ ਉੱਚ ਪੱਧਰੀ ਈਵੈਂਟ, “ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ…
-

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 04 ਫਰਵਰੀ – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ…
-

ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਮਾਲੇਰਕੋਟਲਾ, 03 ਫਰਵਰੀ : ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਨੇ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਸ ਐਸ.ਤਿੜਕੇ ਨਾਲ ਵਿਸ਼ੇਸ ਮੁਲਾਕਾਤ ਕੀਤੀ। ਇਸ ਮੌਕੇ ਸੰਗਠਨ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਵਿਸਥਾਰ ਨਾਲ ਅਵਗਤ ਕਰਵਾਇਆ ਗਿਆ । ਮੁਲਾਕਾਤ ਦੌਰਾਨ ਮੁੱਖ ਮੰਤਰੀ…
-

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ
ਅਮਰਗੜ੍ਹ 02 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਪੁਖੱਤਾ ਪ੍ਰਬੰਧ ਕੀਤਾ ਹੈ । ਉਨਾਂ ਕਿਹਾ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸ਼ਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ,ਹਲਕਾ ਕੋਆਰਡੀਨੇਟਰ ਨਸ਼ਾਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ,ਤਰੇਸਮ ਸਿੰਘ ਸੰਗਾਲਾ,ਹਲਕਾ ਕੋਆਰਡੀਨੇਟਰ ਚਮਕੌਰ ਸਿੰਘ ਗੁਆਰਾ,ਐਮ. ਸੀ…