Category: Malerkotla
-

ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ
ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ…
-

ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ
ਮਾਲੇਰਕੋਟਲਾ, 27 ਜਨਵਰੀ – ਪਦਉੱਨਤ ਹੋਏ ਡਾ. ਰਮਨਦੀਪ ਸਿੰਗਲਾ ਵਲੋਂ ਬਤੌਰ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਂਵਾ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ…
-

77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ
ਮਾਲੇਰਕੋਟਲਾ, 27 ਜਨਵਰੀ – ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਸ਼ਾਨਦਾਰ ਝਾਕੀਆਂ ਨੇ “ਵਿਕਸਿਤ, ਨਸ਼ਾ-ਮੁਕਤ, ਸਿਹਤਯਾਬ ਤੇ ਰੰਗਲਾ ਪੰਜਾਬ”ਦੀ ਜੀਵੰਤ ਤਸਵੀਰ ਲੋਕਾਂ ਸਾਹਮਣੇ ਰੱਖੀ। ਇਹ ਝਾਕੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ…
-

19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ, 22 ਜਨਵਰੀ: ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼ ਰਾਤਰੀ ਚੈਕਿੰਗ ਕੀਤੀ ਗਈ। ਖੇਤਰੀ ਟਰਾਂਸਪੋਰਟ ਅਫਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਜੋਂ ਵਸੂਲਿਆ ਗਿਆ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਸਚੇਤ ਕਰਨਾ ਅਤੇ ਸੜਕੀ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ।ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਵਾਹਨ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਸਗੋਂ ਹੋਰ ਰਾਹਗੀਰਾਂ ਦੀ ਜਾਨ-ਮਾਲ ਦੀ ਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ, ਵਾਹਨਾਂ ਦੀਆਂ ਲਾਈਟਾਂ ਅਤੇ ਰਿਫਲੈਕਟਰ ਠੀਕ ਹਾਲਤ ਵਿੱਚ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਟਰੈਕਟਰ-ਟਰਾਲੀਆਂ, ਟਰੱਕਾਂ, ਕਾਰਾਂ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ ਤਾਂ ਜੋ ਦੁਰਘਟਨਾਵਾਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਟਰੱਕ ਯੂਨੀਅਨਾਂ ਅਤੇ ਟੈਕਸੀ ਸਟੈਂਡਾਂ ’ਤੇ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ ’ਤੇ ਚਲਦਿਆਂ ਸਾਵਧਾਨੀ ਵਰਤਣ ਅਤੇ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਤਾਂ ਜੋ ਮਾਲੇਰਕੋਟਲਾ ਜ਼ਿਲ੍ਹੇ ਨੂੰ ਹਾਦਸਾ-ਰਹਿਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।
-

ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ
ਮਾਨਸਾ/ਬੁਢਲਾਡਾ, 22 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ…
-

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
-

ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 18 ਜਨਵਰੀ- ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼…
-

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਡਲ ਸੋਲਰ ਵਿਲੇਜ ਸਕੀਮ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਮਾਲੇਰਕੋਟਲਾ, 15 ਜਨਵਰੀ: ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਕ ਅਹਿਮ ਕਦਮ ਚੁੱਕਦਿਆਂ, ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਮਾਡਲ ਸੋਲਰ ਵਿਲੇਜ ਸਕੀਮ ਤਹਿਤ ਚੁਣੇ ਗਏ ਪਿੰਡਾਂ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਸਮੀਖਿਆ ਉਪਰੰਤ ਪਿੰਡ ਲਸੋਈ,…
-

ਵਿਧਾਇਕ ਅਮਰਗੜ੍ਹ ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ
ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ।
-

“ਸੀ.ਐੱਮ. ਦੀ ਯੋਗਸ਼ਾਲਾ” ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਮਾਲੇਰਕੋਟਲਾ, 13 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ “ਸੀ.ਐੱਮ. ਦੀ ਯੋਗਸ਼ਾਲਾ” ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿੱਚ ਲੱਗ ਰਹੀਆਂ ਯੋਗਾ ਕਲਾਸਾਂ ਹੁਣ ਕੇਵਲ ਸਰੀਰਕ ਸਿਹਤ ਨੂੰ ਤੰਦਰੁਸਤ ਰੱਖਣ ਦਾ ਸਾਧਨ ਹੀ ਨਹੀਂ ਰਹੀਆਂ, ਸਗੋਂ ਇਹ ਸਮਾਜਿਕ ਸਾਂਝ,…
-

“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ
ਮਾਲੇਰਕੋਟਲਾ, 12 ਜਨਵਰੀ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡ ਢੰਡੋਗਲ ਵਿੱਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ…
-

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ
ਮਾਲੇਰਕੋਟਲਾ, 11 ਜਨਵਰੀ – ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ…
-

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”
ਮਾਲੇਰਕੋਟਲਾ 10 ਜਨਵਰੀ: ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ…
-

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ
ਮਾਲੇਰਕੋਟਲਾ 07 ਜਨਵਰੀ – ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ…
-

ਵਿਧਾਇਕ ਮਾਲੇਰਕੋਟਲਾ ਵੱਲੋਂ ਟੀ.ਬੀ. ਦੀ ਸ਼ੁਰੂਆਤੀ ਖੋਜ ਲਈ ਸੀ.ਬੀ.ਨੈੱਟ ਮਸ਼ੀਨ ਅਤੇ ਜ਼ਿਲ੍ਹਾ ਮਲੇਰੀਆ ਲੈਬ ਦਾ ਉਦਘਾਟਨ
ਮਾਲੇਰਕੋਟਲਾ 05 ਜਨਵਰੀ : ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਟੀ.ਬੀ. ਦੀ ਅਗੇਤੀ ਪਛਾਣ ਲਈ ਸੀ.ਬੀ.ਨੈੱਟ (ਟਰੂਲੈਬ ਕਵਾਟਰੋ ਰੀਅਲ ਟਾਈਮ ਮਾਈਕ੍ਰੋ ਪੀਸੀਆਰ ਐਨਾਲਾਈਜ਼ਰ) ਮਸ਼ੀਨ ਅਤੇ ਜ਼ਿਲ੍ਹਾ ਮਾਲੇਰੀਆ ਲੈਬ ਦਾ ਉਦਘਾਟਨ ਕੀਤਾ ਗਿਆ । ਇਸ…
-

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ
ਮਾਲੇਰਕੋਟਲਾ, 04 ਜਨਵਰੀ : ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪਹੁੰਚੀਆਂ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ…
-

ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ
ਮਾਲੇਰਕੋਟਲਾ, 25 ਦਸੰਬਰ – ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ…
-

ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,
ਮਾਲੇਰਕੋਟਲਾ, 22 ਦਸੰਬਰ – ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ। ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ। ਕਪਤਾਨ ਪੁਲਿਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖ਼ਿਲਾਫ਼ ਕੁੱਲ 07 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖ਼ਿਲਾਫ਼ 06 ਮੁਕੱਦਮੇ ਦਰਜ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਹ ਕਾਰਵਾਈ ਨਸ਼ਾ ਤਸਕਰਾਂ ਲਈ ਸਪਸ਼ਟ ਚੇਤਾਵਨੀ ਹੈ ਕਿ ਗੈਰਕਾਨੂੰਨੀ ਤਰੀਕੇ ਬਣਾਈ ਸੰਪਤੀ ਤੇ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਵੇਗੀ। ਕਪਤਾਨ ਪੁਲਿਸ ਨੇ ਆਮ ਜਨਤਾ ਨੂੰ ਭਰੋਸਾ ਦਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਅਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।
-

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ
ਮਾਲੇਰਕੋਟਲਾ, 21 ਦਸੰਬਰ : ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ। ਵਿਧਾਇਕ ਮਾਲੇਰਕੋਟਲਾ ਡਾ. ਜਮੀਲ…