Category: Malerkotla

  • ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

    ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

    ਮਾਲੇਰਕੋਟਲਾ 18 ਦੰਸਬਰ –                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ…

  • ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

    ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

    ਮਾਲੇਰਕੋਟਲਾ, 15 ਦਸੰਬਰ –                     ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਭਲਾਈ ਕਰ ਰਹੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41…

  • ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

    ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

    ਮਾਲੇਰਕੋਟਲਾ 14 ਦਸੰਬਰ:       ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ…

  • ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ

    ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ

    ·         ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਮਾਲੇਰਕੋਟਲਾ, 12 ਦਸੰਬਰ –                     ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ।                       ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।                 ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ।                ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ ਕੱਢਿਆ । ਇਹ ਫਲੈਗ ਮਾਰਚ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਜੈਨ ਸਵੀਟਸ ਅਤੇ ਕਾਲਜ ਰੋਡ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐੱਸ.ਪੀ (ਡੀ) ਸਤਪਾਲ ਸ਼ਰਮਾ ਸਮੇਤ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਮੌਜੂਦ ਸਨ।

  • ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

    ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

    ਮਾਲੇਰਕੋਟਲਾ, 11 ਦਸੰਬਰ –                               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਕਰਵਾਈਆਂ ਜਾਣੀਆਂ ਹਨ ਇਸ ਲਈ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੇ ਲੋੜੀਂਦੇ ਪ੍ਰਬੰਧਾਂ…

  • ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

    ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

    ਮਾਲੇਰਕੋਟਲਾ 10 ਦਸੰਬਰ  –                       ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ…

  • ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ

    ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ

    ਮਾਲੇਰਕੋਟਲਾ, 8 ਦਸੰਬਰ –                              ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ…

  • ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

    ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

    ਮਾਲੇਰਕੋਟਲਾ 07 ਦਸੰਬਰ :                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ।                ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ।                  ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ।              ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ।               ਵਰਨਣਯੋਗ ਹੈ ਕਿ ਸ. ਪ੍ਰੇਮ ਸਿੰਘ ਮਾਣਕ ਮਾਜਰਾ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਿਸੋਰਸ ਪਰਸਨ ਵਜੋਂ ਮਹੱਤਵਪੂਰਣ ਸੇਵਾਵਾਂ ਦੇ ਚੁੱਕੇ ਹਨ। ਵਿਦਿਆਰਥੀਆਂ ਦੀ ਖੋਜ-ਪ੍ਰਵਿਰਤੀ ਵਧਾਉਣ ਲਈ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ “ਕਲਪਨਾ ਚਾਵਲਾ ਅਨਵੇਸ਼ਕਾ ਪ੍ਰਯੋਗਸ਼ਾਲਾ” ਬਣਾਈ ਹੈ, ਜਿਸ ਵਿੱਚ ਸਾਇੰਸ ਦੇ ਸੈਂਕੜਿਆਂ ਪ੍ਰਯੋਗ ਅਤੇ ਐਕਟਿਵਿਟੀਆਂ ਉਪਲਬਧ ਹਨ। ਮਾਡਲ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਅਹਿਮ ਸਹਿਯੋਗ ਪ੍ਰਾਪਤ ਹੈ।              ਪੀ.ਐੱਮ. ਸ਼੍ਰੀ ਸ.ਸ.ਸ.ਸ. ਭੋਗੀਵਾਲ ਦੇ ਵਿਦਿਆਰਥੀ ਅਤੇ ਅਧਿਆਪਕ ਦੀ ਇਸ ਮਾਣਯੋਗ ਪ੍ਰਾਪਤੀ ਦੀ ਹਰ ਪੱਖੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

  • ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

    ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

    ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ…

  • ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

    ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

    ਮਾਲੇਰਕੋਟਲਾ 05 ਦਸੰਬਰ-                            ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਦੌਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ…

  • ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

    ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

    ਮਾਲੇਰਕੋਟਲਾ, 5 ਦਸੰਬਰ –                          ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਸਾਲਾਂ ਤੋਂ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਪੈਡਿੰਗ ਸਨ।  …

  • ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

    ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

    ਮਾਲੇਰਕੋਟਲਾ 04 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੋਥੇ ਆਖੀਰਲੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ…

  • ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

    ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

    ਦਸੰਬਰ ਮਾਲੇਰਕੋਟਲਾ 03 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।              ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ।              ਇਹ ਚੋਣ  ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।

  • ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

    ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

    ਮਾਲੇਰਕੋਟਲਾ, 30 ਨਵੰਬਰ –                     ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ।                      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ…

  • ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ

    ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ

    ਅਮਰਗੜ੍ਹ 25 ਨਵੰਬਰ –               ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆਯੋਜਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਗਲਿਆਰੇ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੇ ਇਤਿਹਾਸਕ ਫੈਸਲੇ ਨੇ ਸਾਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ।…

  • ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਨੇ ਸੰਗਤ ਨੂੰ ਰੂਹਾਨੀ ਰੰਗਾਂ ਨਾਲ ਰੰਗਿਆ

    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਨੇ ਸੰਗਤ ਨੂੰ ਰੂਹਾਨੀ ਰੰਗਾਂ ਨਾਲ ਰੰਗਿਆ

    ਮਾਲੇਰਕੋਟਲਾ,20 ਨਵੰਬਰ:           ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ‘ਹਿੰਦ ਦੀ ਚਾਦਰ’ ਨਾਮਕ ਵਿਸ਼ਾਲ ਰੋਸ਼ਨੀ–ਆਵਾਜ਼ (ਲਾਈਟ ਐਂਡ ਸਾਊਂਡ) ਸ਼ੋਅ ਦਾ ਆਯੋਜਨ ਕੀਤਾ ਗਿਆ। ਸ਼ੋਅ ਨੇ ਸੰਗਤ ਨੂੰ ਰੂਹਾਨੀ ਚਾਨਣ ਨਾਲ ਭਰਦਿਆਂ ਇੱਕ ਅਲੌਕਿਕ ਅਤੇ ਭਾਵੁਕ…

  • ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ

    ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ

    ਮਾਲੇਰਕੋਟਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ  ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ             ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ…

  • ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

    ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

    ਮਾਲੇਰਕੋਟਲਾ, 11 ਨਵੰਬਰ –                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਸੱਦੀ…

  • ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

    ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

    ਮਾਲੇਰਕੋਟਲਾ, 10 ਨਵੰਬਰ –                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਹਨਾਂ ਵਿਭਾਗ ਤੋਂ ਸਬੰਧਤ ਸਕੀਮ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲੇ ਵਿਚ ਬੇਟੀ ਬਚਾਓ ਬੇਟੀ…

  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸੀਐਮ ਦੀ ਯੋਗਸ਼ਾਲਾ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਆਯੋਜਿਤ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸੀਐਮ ਦੀ ਯੋਗਸ਼ਾਲਾ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਆਯੋਜਿਤ

    ਮਲੇਰਕੋਟਲਾ, 5 ਨਵੰਬਰ:           ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਕਰਕੇ ਅੱਜ ਸੀਐਮ ਦੀ ਯੋਗਸ਼ਾਲਾ ਮਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਕੇਸ਼ ਗਰਗ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।         ਰਕੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਚੱਲਣ ਅਤੇ ਜੀਵਨ ਵਿੱਚ ਸੱਚਾਈ, ਇਮਾਨਦਾਰੀ ਤੇ ਸੇਵਾ ਦਾ ਪਥ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਕਿਉਂਕਿ ਇਹੀ ਸਫਲਤਾ ਦੀ ਸੱਚੀ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਜੀਵਨ ਪ੍ਰਬੰਧਨ, ਕਰੀਅਰ ਤੇ ਚੰਗੇ ਆਦਰਸ਼ਾਂ ਬਾਰੇ ਪ੍ਰੇਰਕ ਗੱਲਾਂ ਸਾਂਝੀਆਂ ਕੀਤੀਆਂ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਿਆ।         ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਨੂੰ ਉੱਚ ਆਦਰਸ਼ਾਂ ਨਾਲ ਜੀਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਭ ਤੋਂ ਵੱਡੀ ਸਫਲਤਾ ਦੂਜਿਆਂ ਦੀ ਸੇਵਾ ਕਰਨਾ ਅਤੇ ਮਨੁੱਖਤਾ ਲਈ ਜੀਣਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਆਪਣਾ ਮਨ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖ ਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਪਿਆਰ, ਦਇਆ ਤੇ ਮਿਹਨਤ ਦਾ ਰਾਹ ਅਪਣਾਉਣ, ਕਿਉਂਕਿ ਇਹੀ ਜੀਵਨ ਦੀ ਅਸਲੀ ਕਮਾਈ ਹੈ।         ਇਸ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਆਰਦਾਸ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੇ ਸਿੱਧਾਂਤਾਂ ਅਨੁਸਾਰ ਸੇਵਾ ਤੇ ਸਮਰਪਣ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ।