Category: Malerkotla

  • ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

    ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

    ਮਾਲੇਰਕੋਟਲਾ 04 ਨਵੰਬਰ :                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ…

  • ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

    ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

    ਮਾਲੇਰਕੋਟਲਾ, 1 ਨਵੰਬਰ – ਅਗਾਮੀ ਜਨਗਣਨਾ 2027 ਦੀ ਤਿਆਰੀ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਤਹਿਸੀਲ ਮਾਲੇਰਕੋਟਲਾ ਦੇ 14 ਪਿੰਡਾਂ ਵਿੱਚ ਪ੍ਰੀ-ਟੈਸਟ ਜਨਗਣਨਾ 10 ਨਵੰਬਰ ਤੋਂ 30 ਨਵੰਬਰ ਤੱਕ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਹ ਪ੍ਰੀ-ਟੈਸਟ ਜਨਗਣਨਾ ਰਾਜ ਅਤੇ…

  • ਪੰਜਾਬ ਸਰਕਾਰ ਨੇ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ ਦੇਣ ਲਈ ਦੁਬਾਰਾ ਖੋਲ੍ਹਿਆ ਪੋਰਟਲ

    ਪੰਜਾਬ ਸਰਕਾਰ ਨੇ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ ਦੇਣ ਲਈ ਦੁਬਾਰਾ ਖੋਲ੍ਹਿਆ ਪੋਰਟਲ

    ਮਾਲੇਰਕੋਟਲਾ 01 ਨਵੰਬਰ , ਖੇਤੀਬਾੜੀ ਅਤੇ ਕਿਸਾਨ ਭਲਾਈ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ ਤਾਂ ਕਿ ਇਸ ਵਰਗ ਦੇ ਕਿਸਾਨ ਇਸਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ। ਸਿਵਾਏ ਜ਼ਿਲ੍ਹਾ ਤਰਨਤਾਰਨ…

  • ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

    ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

    ਮਾਲੇਰਕੋਟਲਾ, 31 ਅਕਤੂਬਰ –            ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹੇ ਨੂੰ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ…

  • ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

    ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

    ਮਾਲੇਰਕੋਟਲਾ, 28 ਅਕਤੂਬਰ –                         ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ।                        ਉਨ੍ਹਾਂ ਕਿਹਾ ਕਿ 560 ਤੋਂ ਵੱਧ…

  • ਪਰਾਲੀ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦਾ ਰੂਪ ਅਖਤਿਆਰ , ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

    ਪਰਾਲੀ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦਾ ਰੂਪ ਅਖਤਿਆਰ , ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

    ਮਾਲੇਰਕੋਟਲਾ, 27 ਅਕਤੂਬਰ –                 ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਕੜੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਾਰੇ ਅਧਿਕਾਰੀ ਮੈਦਾਨੀ ਪੱਧਰ ’ਤੇ ਵੱਧ ਸਮਾਂ ਬਿਤਾਉਣ ਅਤੇ ਨਾਜ਼ੁਕ ਖੇਤਰਾਂ ਵਿੱਚ ਸਾਂਝੇ ਤੌਰ ’ਤੇ ਗਸ਼ਤ ਕਰਦੇ ਰਹਿਣ।               ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਸਾਂਝੀ ਗਸ਼ਤ ਨਾਲ ਲੋਕਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ ਅਤੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀ ਆਵੇਗੀ। ਡਿਪਟੀ ਕਮਿਸ਼ਨਰ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਰਾਲੀ ਸਾੜਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਿਸੇ ਵੀ ਕਿਸਮ ਦੀ ਰਿਆਇਤ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ।                   ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਨਾਲ ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਜਿਸ ਨਾਲ ਕਿਸਾਨਾਂ ਦੀ ਅਗਲੀ ਫਸਲ ’ਤੇ ਸਿੱਧਾ ਅਸਰ ਪੈਂਦਾ ਹੈ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਕਾਨੂੰਨ ਅਤੇ ਕੁਦਰਤ ਤੋਂ ਉੱਪਰ ਕੋਈ ਨਹੀਂ,” ਅਤੇ ਜਿਸ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਅੱਗ ਲਗਾਈ ਗਈ, ਉਸਨੂੰ ਸਜ਼ਾ ਭੁਗਤਣੀ ਹੀ ਪਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਸਰਕਾਰੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ, ਤਾਂ ਜੋ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਦੀ ਰੱਖਿਆ ਹੋ ਸਕੇ।           ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜ਼ਿਲ੍ਹੇ ਦੇ ਹਰ ਖੇਤਰ ’ਚ ਪੁਲਿਸ ਟੀਮਾਂ ਸਰਗਰਮ ਰਹਿਣ ਅਤੇ ਪਰਾਲੀ ਸਾੜਨ ਨਾਲ ਸਬੰਧਤ ਹਰ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਇਹ ਮੁਹਿੰਮ ਸਫਲ ਹੋ ਸਕਦੀ ਹੈ।            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਡੀ.ਐਸ.ਪੀ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ ਅਮਰਗੜ੍ਹ ਸੰਜੀਵ ਕਪੂਰ, ਡੀ.ਐਸ.ਪੀ ਅਹਿਮਦਗੜ੍ਹ ਸੁਖਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਐਸ.ਡੀ.ਓ ਪ੍ਰਦੂਸ਼ਣ ਬੋਰਡ ਗੁਰਮੇਹਰ ਸਿੰਘ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਏ.ਐਫ.ਐਸ.ਓ ਰਾਜਨ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • ਜਿਨ੍ਹਾਂ ਨੇ ਦੇਸ਼ ਲਈ ਪ੍ਰਾਣ ਨਿਓਛਾਵਰ ਕੀਤੇ, ਉਹ ਅੱਜ ਵੀ ਸਾਡੀ ਰਗਾਂ ਵਿੱਚ ਜਜ਼ਬਾ ਬਣ ਕੇ ਵਸਦੇ ਹਨ”-ਐਸ.ਐਸ.ਪੀ.

    ਜਿਨ੍ਹਾਂ ਨੇ ਦੇਸ਼ ਲਈ ਪ੍ਰਾਣ ਨਿਓਛਾਵਰ ਕੀਤੇ, ਉਹ ਅੱਜ ਵੀ ਸਾਡੀ ਰਗਾਂ ਵਿੱਚ ਜਜ਼ਬਾ ਬਣ ਕੇ ਵਸਦੇ ਹਨ”-ਐਸ.ਐਸ.ਪੀ.

    ਮਾਲੇਰਕੋਟਲਾ, 21 ਅਕਤੂਬਰ:                ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਸਥਾਪਿਤ ਸ਼ਹੀਦੀ ਸਮਾਰਕ ‘ਤੇ ਉਹਨਾਂ ਸ਼ੂਰਵੀਰ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਲਈ…

  • ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

    ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

    ਮਾਲੇਰਕੋਟਲਾ, 18 ਅਕਤੂਬਰ :                   ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਨਵਜੀਤ ਸਿੰਘ, , ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜਨ ਮਾਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ।              ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਂਕ, ਸਦਰ ਬਜ਼ਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਜਥਾ ਕੂਲਰ ਚੌਂਕ, ਹਨੂਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਂਕ, ਗਰੇਵਾਲ ਚੌਂਕ, ਕਿਲਾ ਰਹਿਮਤਗੜ੍ਹ ਅਤੇ ਨਵੀਂ ਕਚਹਿਰੀ ਰਾਹੀਂ ਗੱਡੀਆਂ ਵਿੱਚ ਸਵਾਰ ਹੋ ਕੇ ਵਾਪਸ ਡਾ. ਜਾਕਿਰ ਹੁਸੈਨ ਸਟੇਡੀਅਮ ‘ਤੇ ਪਹੁੰਚ ਕੇ ਸਮਾਪਤ ਹੋਇਆ।                         ਇਸੇ ਤਰ੍ਹਾਂ ਸਬ ਡਵੀਜਨ ਅਹਿਮਦਗੜ੍ਹ ਉਪ ਕਪਤਾਨ ਪੁਲਿਸ ਸਬ ਡਵੀਜਨ ਅਹਿਮਦਗੜ੍ਹ ਸੁਖਦੇਵ ਸਿੰਘ, ਸਬ ਡਵੀਜਨ ਅਮਰਗੜ੍ਹ ਵਿਖੇ ਉਪ ਕਪਤਾਨ ਪੁਲਿਸ ਐਨ.ਡੀ.ਪੀ.ਐਸ. ਐਕਟ ਮਾਲੇਰਕੋਟਲਾ (ਵਾਧੂ ਚਾਰਜ ਉਪ ਕਪਤਾਨ ਪੁਲਿਸ ਅਮਰਗੜ੍ਹ) ਯਾਦਵਿੰਦਰ ਸਿੰਘ ਵੱਲੋਂ ਆਪਣੇ ਅਧੀਨ ਅਫਸਰਾਂ ਸਮੇਤ ਫਲੈਗ ਮਾਰਚ ਕੀਤਾ ਗਿਆ।             ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਪੁਲਿਸ ਵੱਲੋਂ ਆਮ ਜਨਤਾ ਦੀ ਸੁਰੱਖਿਆ, ਸ਼ਾਂਤੀ ਤੇ ਭਾਈਚਾਰੇ ਦੀ ਹਿਫ਼ਾਜ਼ਤ ਨੂੰ ਯਕੀਨੀ ਬਣਾਉਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ, ਤਾਂ ਜੋ ਨਿਵਾਸੀ ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਦਿਵਾਲੀ ਮਨਾਉਣ। ਇਸ ਮੌਕੇ ਉਨ੍ਹਾਂ ਤਿਉਹਾਰਾਂ ਦੀ ਮੁਬਰਕਬਾਦ ਦਿੰਦਿਆ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸੱਕੀ ਗਤੀਵਿਧੀ ਦੀ ਜਾਣਕਾਰੀ ਮਿਲੇ, ਤਾਂ ਤੁਰੰਤ ਹੈਲਪਲਾਈਨ 112 ਜਾਂ ਕੰਟਰੋਲ ਰੂਮ ਮਾਲੇਰਕੋਟਲਾ (91155-87100) ‘ਤੇ ਸੂਚਨਾ ਦੇਣ।

  • ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026: 15 ਅਕਤੂਬਰ ਤੱਕ ਆਨਲਾਈਨ ਕਰਵਾਇਆ ਜਾਵੇਗਾ ਕੁਇਜ

    ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026: 15 ਅਕਤੂਬਰ ਤੱਕ ਆਨਲਾਈਨ ਕਰਵਾਇਆ ਜਾਵੇਗਾ ਕੁਇਜ

    ਮਾਲੇਰਕੋਟਲਾ, 14 ਅਕਤੂਬਰ:                         ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਕਰਵਾਇਆ ਜਾ ਰਿਹਾ ਹੈ। ਇਹ ਪ੍ਰਤੀਯੋਗਤਾ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀ ਹੈ, ਜਿਸ ਰਾਹੀਂ ਉਹ ਖੇਤੀਬਾੜੀ, ਹੁਨਰ ਵਿਕਾਸ, ਪ੍ਰਸ਼ਾਸਨ, ਸਪੇਸ ਤਕਨਾਲੋਜੀ ਆਦਿ ਖੇਤਰਾਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਆਪਣੀ ਨਵੀਂ ਸੋਚ ਤੇ ਨਵੀਨਤਮ ਵਿਚਾਰ ਪ੍ਰਗਟ ਕਰ ਸਕਦੇ ਹਨ।                                 ਸਹਾਇਕ…

  • ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

    ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

    ਮਾਲੇਰਕੋਟਲਾ 01 ਅਕਤੂਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ ਗਈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ…

  • ਸਿਹਤਮੰਦ ਦਿਲ ਲਈ ਅਪਣਾਓ ਸਿਹਤਮੰਦ ਜੀਵਨਸ਼ੈਲੀ – ਸਿਵਲ ਸਰਜਨ

    ਸਿਹਤਮੰਦ ਦਿਲ ਲਈ ਅਪਣਾਓ ਸਿਹਤਮੰਦ ਜੀਵਨਸ਼ੈਲੀ – ਸਿਵਲ ਸਰਜਨ

    ·         ਮਾਲੇਰਕੋਟਲਾ, 29 ਸਤੰਬਰ –                          ਹਰੇਕ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਮਨਾਉਣ ਦਾ ਮਹੱਤਵ ਸਿਹਤ ਸਟਾਫ਼ ਵੱਲੋਂ ਲੋਕਾਂ ਨੂੰ ਦਿਲ ਦੀ ਬਿਮਾਰੀਆਂ ਬਾਰੇ ਅਤੇ ਇਨ੍ਹਾਂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਵਿਸ਼ਵ ਦਿਲ ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਹੀ ਦਿਲ…

  • ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ

    ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ

    ਮਾਲੇਰਕੋਟਲਾ, 24 ਸਤੰਬਰ –                                  ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ,  ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ।                                 ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ ਕੋਲੋ ਵਿਸਥਾਰ ਵਿੱਚ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਇਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਡੀਏਪੀ ਖਾਦ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।                                 ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਡੀਏਪੀ ਖਾਦ ਤਹਿ ਰੇਟ ਉਪਰ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਡੀਏਪੀ ਖਾਦ ਵੇਚਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਖਾਦ ਵਿਕਰੇਤਾ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।                                 ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਕ ਕੀਤੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਨਾੜ ਨਾ ਸਾੜਨ ਬਾਰੇ ਵੀ ਜਾਗਰੂਕ ਕਰਦੇ ਰਹਿਣ।

  • ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

    ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

    ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ…

  • ਡਿਪਟੀ ਕਮਿਸ਼ਨਰ ਵੱਲੋਂ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ, ਲੋਕਾਂ ਤੇ ਮਵੇਸ਼ੀਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵਚਨਬੱਧ

    ਡਿਪਟੀ ਕਮਿਸ਼ਨਰ ਵੱਲੋਂ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ, ਲੋਕਾਂ ਤੇ ਮਵੇਸ਼ੀਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵਚਨਬੱਧ

    ਮਾਲੇਰਕੋਟਲਾ, 03 ਸਤੰਬਰ –                 ਭਾਰੀ ਬਰਸਾਤ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਅਪਾਤ ਸਥਿਤੀ ਨੂੰ ਸੰਭਾਲਣ ਲਈ ਅਧਿਕਾਰੀ, ਕਰਮਚਾਰੀ ਅਤੇ ਰਾਹਤ ਟੀਮਾਂ ਮੁਸਤੈਦ ਹਨ।                   ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਫਰੀਦਪੁਰ ਕਲ੍ਹਾਂ,ਫਰੀਦਪੁਰ ਖੁਰਦ, ਹਥਣ,ਬੁਰਜ, ਨੌਧਰਾਣੀ ਆਦਿ ਵਿੱਚ ਖੁਦ ਪਾਣੀ ਦੇ ਪੱਧਰ ਦਾ ਨਿਰੀਖਣ ਕੀਤਾ। ਇਸ ਮੌਕੇ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਨਿਕਾਸੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।                 ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਨੂੰ ਪੂਰੀ ਤਰ੍ਹਾਂ ਸਚੇਤ ਕੀਤਾ ਗਿਆ ਹੈ ਅਤੇ ਪਾਣੀ ਦੇ ਪੱਧਰ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ।               ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ ‘ਤੇ ਹੀ ਨਿਰਭਰ ਕਰਨ ਤੇ ਅਫਵਾਹਾਂ ਤੋਂ ਦੂਰ ਰਹਿਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਿੰਡ ਪੱਧਰ ‘ਤੇ ਰਾਹਤ ਅਤੇ ਰੈਸਕਿਊ ਟੀਮਾਂ ਤੈਨਾਤ ਕੀਤੀਆਂ ਜਾ ਰਹੀਆਂ ਹਨ ਜੋ ਜਰੂਰਤ ਪੈਣ ‘ਤੇ ਲੋਕਾਂ ਦੀ ਤੁਰੰਤ ਸਹਾਇਤਾ ਕਰਨਗੀਆ। ਸਿਹਤ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਬਰਸਾਤੀ ਮੌਸਮ ਵਿੱਚ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ।             ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ “ਇਹ ਸਮਾਂ ਇੱਕ ਦੂਜੇ ਦਾ ਹੱਥ ਫੜ ਕੇ ਹਿੰਮਤ ਨਾਲ ਅੱਗੇ ਵਧਣ ਦਾ ਹੈ। ਪ੍ਰਸ਼ਾਸਨ ਤੁਹਾਡੇ ਨਾਲ ਹਰ ਪਲ ਖੜ੍ਹਾ ਹੈ। ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਸਿਰਫ਼ ਸਾਵਧਾਨੀ ਤੇ ਜ਼ਿੰਮੇਵਾਰੀ ਨਾਲ ਕਦਮ ਚੁੱਕਣ ਦੀ ਜ਼ਰੂਰਤ ਹੈ। ਮਿਲ ਕੇ ਅਸੀਂ ਇਸ ਚੁਣੌਤੀ ‘ਤੇ ਕਾਬੂ ਪਾ ਸਕਦੇ ਹਾਂ।”                ਇਸ ਮੌਕੇ ਪਿੰਡ ਹਥਣ ਦੇ ਸਰਪੰਚ ਕਮਲਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਫੋਰੀ ਰਾਹਤ ਕਾਰਜਾਂ ਦੀ ਖਾਸ ਤੌਰ ‘ਤੇ ਸਲਾਹਣਾ ਕੀਤੀ।

  • ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

    ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

    ਮਾਲੇਰਕੋਟਲਾ, 24 ਅਗਸਤ –                   ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ ਬੈਂਸ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਤੀਸ ਕੁਮਾਰ, ਡੀ.ਐੱਸ.ਪੀ. ਮਾਲੇਰਕੋਟਲਾ ਕੁਲਦੀਪ ਸਿੰਘ, ਐੱਸ.ਐੱਚ.ਓ. ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-2 ਇੰਸਪੈਕਟਰ ਗੁਰਪ੍ਰੀਤ ਕੌਰ, ਐੱਸ.ਐੱਚ.ਓ. ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਐਸ.ਐਚ.ਓ.ਅਮਰਗੜ੍ਹ ਇੰਸਪੈਕਟਰ ਰਣਦੀਪ ਕੁਮਾਰ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਰੈਲੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਗੁਜ਼ਰੀ ਅਤੇ ਲੋਕਾਂ ਨੂੰ ਫਿਟਨੈਸ ਬਾਰੇ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ ਗਿਆ।              ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ  ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 29 ਅਗਸਤ 2019 ਨੂੰ ਮੇਜਰ ਧਿਆਨ ਚੰਦ ਜੀ ਦੀ ਯਾਦ ਵਿੱਚ ਫਿੱਟ ਇੰਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ‘ਸੰਡੇ ਆਨ ਸਾਈਕਲ’ ਵਰਗੇ ਪ੍ਰੋਗਰਾਮਾਂ ਰਾਹੀਂ ਸਾਰੇ ਦੇਸ਼ ਵਿੱਚ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਪੀੜ੍ਹੀ ਸਰੀਰਕ ਤੌਰ ‘ਤੇ ਤੰਦਰੁਸਤ ਰਹੇਗੀ ਤਾਂ ਉਹੀ ਚੰਗੇ ਫੈਸਲੇ ਲੈ ਸਕੇਗੀ, ਚੰਗਾ ਇਨਸਾਨ ਬਣੇਗੀ ਅਤੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕੇਗੀ।              ਐੱਸ.ਐੱਸ.ਪੀ. ਨੇ ਇਹ ਵੀ ਦੱਸਿਆ ਕਿ ਸਿਹਤ ਹੀ ਉਹ ਅਸਲੀ ਪੂੰਜੀ ਹੈ ਜਿਸ ਨਾਲ ਨਾ ਸਿਰਫ਼ ਵਿਅਕਤੀਗਤ ਜੀਵਨ ਸੁਧਰਦਾ ਹੈ ਸਗੋਂ ਸਮਾਜ ਅਤੇ ਰਾਸ਼ਟਰ ਦਾ ਭਵਿੱਖ ਵੀ ਮਜ਼ਬੂਤ ਹੁੰਦਾ ਹੈ। ਸਾਈਕਲਿੰਗ ਵਰਗੀਆਂ ਸਧਾਰਣ ਪਰ ਅਸਰਦਾਰ ਗਤੀਵਿਧੀਆਂ ਨੂੰ ਆਪਣੀ ਰੋਜਮਰ੍ਹਾਂ ਵਿੱਚ ਸ਼ਾਮਲ ਕਰਕੇ ਹਰ ਕੋਈ ਤੰਦਰੁਸਤ ਰਹਿ ਸਕਦਾ ਹੈ।            ਰੈਲੀ ਦੇ ਅੰਤ ਵਿੱਚ ਸਕੂਲੀ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡੇ ਗਏ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਆਪਣੀ ਰੁੱਟੀਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਰੈਲੀ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਦੇ ਉਤਸ਼ਾਹ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਅਤੇ ਪ੍ਰੇਰਣਾਦਾਇਕ ਬਣਾਇਆ।               ਆਖੀਰ ਵਿੱਚ ਉਨ੍ਹਾ…

  • ਡਿਜੀਟਲ ਯੁੱਗ ਦੇ ਨਵੇਂ ਪਟਵਾਰੀ – ਜਨਤਾ ਦੀ ਸਹੂਲਤ ਲਈ ਤਿਆਰ

    ਡਿਜੀਟਲ ਯੁੱਗ ਦੇ ਨਵੇਂ ਪਟਵਾਰੀ – ਜਨਤਾ ਦੀ ਸਹੂਲਤ ਲਈ ਤਿਆਰ

    ਮਾਲੇਰਕੋਟਲਾ 19 ਅਗਸਤ –                 ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਵ-ਨਿਯੁਕਤ 14 ਪਟਵਾਰੀਆਂ ਲਈ ਅੱਜ ਵਿਸ਼ੇਸ਼ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਨਵੀਂ ਨਿਯੁਕਤੀ ਸੰਭਾਲ ਰਹੇ ਪਟਵਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਗੁੱਡ ਗਵਰਨੈਂਸ ਨੀਤੀ ਤਹਿਤ ਲੋਕਾਂ ਨੂੰ ਤੇਜ਼, ਪਾਰਦਰਸ਼ੀ ਅਤੇ ਆਸਾਨ ਸੇਵਾਵਾਂ ਪ੍ਰਦਾਨ ਕਰਨਾ ਹੀ ਪ੍ਰਸ਼ਾਸਨ…

  • ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

    ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

    ਮਾਲੇਰਕੋਟਲਾ 15 ਅਗਸਤ :                ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ।                 ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ  ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਡਾ ਮਾਨਵਜੀਤ ਸਿੰਘ  ਨੇ ਕੀਤੀ ।                          ਇਸ ਮੌਕੇ ਜੂਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਤੇਜਿੰਦਰ ਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਵਿਸ਼ਵ ਗੁਪਤਾ,ਜੂਡੀਸ਼ੀਅਲ ਮੈਜਿਸਟਰੇਟ ਅੰਕਿਤਾ ਲੂੰਬਾ, ਜੂਡੀਸ਼ੀਅਲ ਮੈਜਿਸਟਰੇਟ ਜਿੰਦਰ ਪਾਲ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਕਾਜਲ ਨੇ ਸਮੂਲੀਅਤ ਕੀਤੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਚੇਅਰਪਰਸਨ ਹਸਪਤਾਲ ਵੈਲਫੇਅਰ ਕਮੇਟੀ ਸ਼ਰੁਤੀਕਾ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਐਸ.ਪੀ (ਐਚ) ਗੁਰਸ਼ਰਨਜੀਤ ਸਿੰਘ, ਐਸ.ਪੀ (ਡੀ) ਸੱਤਪਾਲ ਸ਼ਰਮਾਂ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਉਪ ਜ਼ਿਲਾ ਅਟਾਰਨੀ ਅੰਕੁਸ਼ ਗਰਗ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮੰਜੂ ਹਰਕਿਰਨ ਕੌਰ, ਜਿਲਾ ਸਕੱਤਰ, ਆਮ ਆਦਮੀ ਪਾਰਟੀ ਸੁਹੇਬ ਅਹਿਮਦ ਖਾਨ (ਸੈਬੀ), ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।             ਇਸ ਮੌਕੇ 13 ਸੁਤੰਤਰਤਾ ਸੰਗਰਾਮੀਆਂ 17 ਕਾਰਗਿੱਲ ਸ਼ਹੀਦਾਂ/16ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ  ਸਮਾਗਮ ਦੌਰਾਨ ਮੁੱਖ  ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤੀ। ਇਸ ਤੋਂ ਇਲਾਵਾ 18 ਲੋੜਵੰਦ ਔਰਤਾਂ ਨੂੰ ਰੈਂਡ ਕਰਾਸ ਸੁਸਾਇਟੀ ਵਲੋਂ ਸਿਲਾਈ ਮਸ਼ੀਨਾਂ ਵੀ ਤਕਸ਼ੀਮ ਕੀਤੀਆਂ ਗਈਆਂ ।             ਅਵਾਮ ਨੂੰ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਡਿਪਟੀ…

  • ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

    ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

    ਮਾਲੇਰਕੋਟਲਾ 13 ਅਗਸਤ :                        ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ।                     ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ…

  • ਆਮ ਆਦਮੀ ਪਾਰਟੀ ਦਾ ਸੰਗਠਨ ਹੋਇਆ ਹੋਰ ਮਜਬੂਤ, ਹਲਕੇ ਵਿਚ ਵੱਖ ਵੱਖ ਵਿੰਗਾਂ ਦੀਆਂ ਹੋਈਆਂ ਨਿਯੁਕਤੀਆਂ

    ਆਮ ਆਦਮੀ ਪਾਰਟੀ ਦਾ ਸੰਗਠਨ ਹੋਇਆ ਹੋਰ ਮਜਬੂਤ, ਹਲਕੇ ਵਿਚ ਵੱਖ ਵੱਖ ਵਿੰਗਾਂ ਦੀਆਂ ਹੋਈਆਂ ਨਿਯੁਕਤੀਆਂ

     ਮਾਲੇਰਕੋਟਲਾ 07 ਅਗਸਤ :                    ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਮਹਿਲਾ ਵਿੰਗ  ਮਲੇਰਕੋਟਲਾ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮੰਜੂ ਹਰਕਿਰਨ ਕੌਰ ਨੂੰ ਪੱਤਰਕਾਰਾਂ ਦੇ ਰੁ-ਬ-ਰੂ ਹੁੰਦਿਆਂ ਵਧਾਈ ਦਿੱਤੀ ਅਤੇ ਹਾਈ ਕਮਾਂਡ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਹੌਸਲਾ ਅਫਜਾਈ ਕੀਤੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਗੁਰਮੀਤ ਸਿੰਘ ਬੁਰਜ,ਮਹਿਲਾ ਵਿੰਗ ਮਾਲੇਰਕੋਟਲਾ ਦੀ ਕੁਆਰਡੀਨੇਟਰ ਮੁਮਤਾਜ ਅਤੇ ਹਲਕਾ ਅਮਰਗੜ੍ਹ ਦੀ ਕੁਆਰਡੀਨੇਟਰ ਸਮਸਾਦ ਰਾਏ ਵੀ ਮੌਜੂਦ ਸਨ ।              ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਵੱਖ ਵੱਖ ਵਿੰਗਾ ਤੇ ਨਿਯੁਕਤੀਆਂ ਕਰਨ ਤੇ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜਬੂਤ ਹੋਇਆ ਹੈ| ਉਹਨਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਨੂੰ ਲਗਾਤਾਰ ਮਜਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਹੋਰ ਮਜਬੂਤ ਕਰਨ ਲਈ ਜਿਥੇ ਮੰਜੂ  ਹਰਕਿਰਨ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਉੱਥੇ ਹੀ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ ਮਮਤਾਜ ਨੂੰ ਕੁਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ ਸਮਸਾਦ ਰਾਏ ਨੂੰ ਮਹਿਲਾ ਵਿੰਗ ਦੀ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤੇ ਚੱਲਣ ਲਈ ਕਿਹਾ |              ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਅਤੇ ਮਿਹਨਤਕਸ਼ ਲੋਕਾਂ ਸਦਕਾ ਦੁਨੀਆ ਵਿੱਚ ਆਪਣੀ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ 38.5 ਏਕੜ ਡਿਫੈਂਸ ਗਰਾਊਂਡ ਵਿਖੇ ਕਰੀਬ 450 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ ਅਤੇ ਡਿਫੈਂਸ ਗਰਾਊਂਡ ਵਿਖੇ ਹੀ 150 ਬੈਂਡ ਦਾ ਈ.ਐਸ.ਆਈ ਹਸਪਤਾਲ ਵੀ ਉਸਾਰਿਆ ਜਾ ਰਿਹਾ ਹੈ। ਪੱਤਰਕਾਰਾਂ ਦੇ ਜ਼ਿਲ੍ਹਾ ਪ੍ਰਸਾਸਨਿਕ ਕੰਪਲੈਕਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਲਦ ਹੀ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਨਿਰਮਾਣ ਲਈ ਨੌਜਵਾਨਾਂ ਨੂੰ ਲਾਇਬ੍ਰੇਰੀ ਅਤੇ ਖੇਡ ਮੈਦਾਨਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਘਰਾਂ ਦੇ ਨੇੜੇ ਲੋੜਵੰਦ ਨੂੰ ਚੰਗੀ ਸਿਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਕਰੀਬ 11 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਲਾਇਬਰੇਰੀਆਂ ਦੀ ਉਸਾਰੀਆਂ ਕੀਤੀਆਂ

  • ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

    ਮਾਲੇਰਕੋਟਲਾ 06 ਅਗਸਤ –                    ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਸੰਦੀਪ ਸ਼ਰਮਾਂ ਪੁੱਤਰ ਹਰਿੰਦਰਪਾਲ ਸਿੰਘ ਵਾਸੀ ਹਾਊਸ ਨੰ. 42/19, ਲੁਧਿਆਣਾ ਬਾਇਪਾਸ, ਬੱਟਾ ਵਾਲੀ ਫੈਕਟਰੀ, ਮਾਲੇਰਕੋਟਲਾ, ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਆਈਲੈਟਸ ਐਂਡ ਕੰਸਲਟੈਂਸੀ, ਮੈਸ  ਆਸਟਰੇਲੀਆ ਫੇਅਰ ਇੰਮੀਗਰੇਸ਼ਨ ਐਂਡ ਐਜੂਕੇਸ਼ਨਲ ਸਰਵਿਸਸ, ਨੇੜੇ ਸਰਕਾਰੀ ਕਾਲਜ ਮਾਲੇਰਕੋਟਲਾ ਲਈ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਐਂਡ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 13 ਜੁਲਾਈ 2030 ਤੱਕ…