ਮਾਨਸਾ, 19 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ...
Mansa
ਮਾਨਸਾ 19 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਯੂਥ ਲਾਇਬ੍ਰੇਰੀ,...
ਮਾਨਸਾ, 17 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਰੌਸ਼ਨੀ ਅਤੇ...
ਮਾਨਸਾ, 12 ਨਵੰਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ...
ਮਾਨਸਾ, 11 ਨਵੰਬਰ ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ...
ਮਾਨਸਾ, 9 ਨਵੰਬਰ ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ...
ਮਾਨਸਾ, 7 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ....
ਮਾਨਸਾ, 5 ਨਵੰਬਰ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ ਛੱਤ...
ਮਾਨਸਾ/ਭੀਖੀ, 3 ਨਵੰਬਰ ਜ਼ਿਲ੍ਹਾ ਮਾਨਸਾ ਦਾ ਪਿੰਡ ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ‘ ਹੀਰੋ ‘ ਬਣ ਕੇ ਉੱਭਰਿਆ ਹੈ। ਇਹ ਪਿੰਡ ਪਿਛਲੇ ਸਾਲ ਹਾਟ ਸਪਾਟ ਪਿੰਡਾਂ ਵਿਚ ਸੀ ਜਦਕਿ ਇਸ ਸਾਲ ਜ਼ੀਰੋ ਬਰਨਿੰਗ ਪਿੰਡਾਂ ਵਿਚ ਸ਼ੁਮਾਰ ਹੈ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਪਿੰਡ ਹੀਰੋ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਕਿਸਾਨ ਮਲਚਰ, ਉਲਟਾਵੇਂ ਹਲਾਂ ਅਤੇ ਸੁਪਰ ਸੀਡਰ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਿਸਾਨ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹੀਰੋ ਕਲਾਂ ਨੇ ਦੱਸਿਆ ਕਿ ਉਹ ਦੋਵੇਂ ਭਰਾ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰਦੇ ਹਨ ਅਤੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ। ਓਨ੍ਹਾਂ ਦੇ ਤਾਏ ਦਾ ਪਰਿਵਾਰ ਵੀ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰ ਰਿਹਾ ਹੈ। ਓਨ੍ਹਾਂ ਦੱਸਿਆ ਕਿ ਓਨ੍ਹਾਂ ਨੂੰ ਸੁਪਰ ਸੀਡਰ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ, ਉਲਟਾਵੇਂ ਹਲ ਸਹਿਕਾਰੀ ਸੋਸਾਇਟੀ ਤੋਂ ਅਤੇ ਮਲਚਰ ਜਾਣਕਾਰਾਂ ਦਾ ਹੈ ਜੋ ਕਿ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ। ਇਸ ਮੌਕੇ ਮੌਜੂਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿਚ 2023 ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 45 ਮਾਮਲੇ ਆਏ ਸਨ, 2024 ਵਿੱਚ 15 ਸਨ ਤੇ ਇਹ ਪਿੰਡ ਹਾਟ ਸਪਾਟ ਪਿੰਡਾਂ ਵਿਚ ਦੂਜੇ ਨੰਬਰ ‘ਤੇ ਸੀ ਤੇ ਇਸ ਵਾਰ ਹੁਣ ਤਕ ਜ਼ੀਰੋ ਮਾਮਲੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਕਰਨ ਨੂੰ ਕਿਹਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਨੇ ਪਿੰਡ ਕੋਟੜਾ ਕਲਾਂ ਵਿੱਚ ਕੁਲਵਿੰਦਰ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜਿੱਥੇ 20 ਏਕੜ ਵਿੱਚ ਸੁਪਰ ਸੀਡਰ ਅਤੇ ਗੱਠਾਂ ਬਣਾ ਕੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਓਨ੍ਹਾਂ ਪਿੰਡ ਭੀਖੀ ਦਾ ਵੀ ਦੌਰਾ ਕੀਤਾ ਜਿੱਥੇ ਕਿਸਾਨ ਮਨਜੀਤ ਸਿੰਘ ਵਲੋਂ ਬੇਲਰ ਨਾਲ 20 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਸਨ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਅੱਗ ਲੱਗਣ ਦੇ ਕਰੀਬ 60 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ 2 ਨਵੰਬਰ ਤੱਕ 185 ਮਾਮਲੇ ਆਏ ਸਨ ਜਦਕਿ ਇਸ ਵਾਰ ਅੱਗ ਲੱਗਣ ਦੀਆਂ 76 ਘਟਨਾਵਾਂ ਦਰਜ ਹੋਈਆਂ ਹਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਬਿਜਾਈ 1,45,839 ਹੈਕਟੇਅਰ ਰਕਬੇ ਵਿੱਚ ਕੀਤੀ ਗਈ, ਜਿਸ ਤੋਂ ਅੰਦਾਜਨ 9.18 ਲੱਖ ਮੀ.ਟਨ ਪਰਾਲੀ ਬਣਨੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 85% ਫਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਇਸ ਤੋਂ ਬਣੀ 58% ਪਰਾਲੀ ਦਾ ਪ੍ਰਬੰਧਨ ਵਿਭਾਗ ਵੱਲੋਂ ਵੱਖ ਵੱਖ ਮਸ਼ੀਨਾ ਰਾਹੀ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ 15 ਤਰ੍ਹਾਂ ਦੀ ਪ੍ਰਾਈਵੇਟ ਇੰਡਸਟਰੀ ਪਰਾਲੀ ਲੈ ਰਹੀ ਹੈ। ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਦਿੱਤੇ 165 ਬੇਲਰ ਅਤੇ 30 ਬੇਲਰ ਪ੍ਰਾਈਵੇਟ ਤੌਰ ‘ਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ। ਇਸ ਦੇ ਨਾਲ ਹੀ ਇਨਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ 5048 ਮਸ਼ੀਨਾਂ ਜਿਵੇਂ ਕਿ ਪੈਡੀ ਸਟਰਾਅ ਚੌਪਰ, ਮਲਚਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੈਪੀ ਸੀਡਰ ਆਦਿ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਕਰ ਰਹੇ ਹਨ। ...
ਮਾਨਸਾ, 31 ਅਕਤੂਬਰ:ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਜ਼ਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਹਰਵਿੰਦਰ...
ਸਰਦੂਲਗੜ੍ਹ/ਮਾਨਸਾ, 31 ਅਕਤੂਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ...
ਚੰਡੀਗੜ੍ਹ/ਮਾਨਸਾ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਮਾਨਸਾ, 30 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ...
ਮਾਨਸਾ, 28 ਅਕਤੂਬਰ:ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਝੁਨੀਰ ਵਿੱਚ ਖਾਦ, ਬੀਜ,...
ਮਾਨਸਾ, 27 ਅਕਤੂਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ...
ਮਾਨਸਾ, 19 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ...
ਮਾਨਸਾ, 17 ਅਕਤੂਬਰ: ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਵਿਖੇ 05 ਕਰੋੜ 96 ਲੱਖ...
ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਮਾਨਸਾ, 17 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ...
ਮਾਨਸਾ, 14 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁੱਰਖਿਆ ਸੰਹਿਤਾ ਦੀ ਧਾਰਾ...
ਸਰਦੂਲਗੜ੍ਹ/ਮਾਨਸਾ, 06 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ...
