ਸਰਦੂਲਗੜ੍ਹ/ਮਾਨਸਾ, 06 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ...
Mansa
ਮਾਨਸਾ, 6 ਅਕਤੂਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ। ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ ‘ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ। ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ‘ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ। ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ‘ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ ‘ਤੇ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ।

ਮਾਨਸਾ, 04 ਅਕਤੂਬਰ: ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਦੇ ਟੀਚੇ ਦੀ ਲਗਾਤਾਰਤਾ ਤਹਿਤ ਖੇਤੀਬਾੜੀ ਤੇ ਕਿਸਾਨ...
ਮਾਨਸਾ, 27 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਦੱਸਿਆ ਕਿ ਮਾਨਸਾ ਦੀਆਂ ਰਮਦਿੱਤਾ ਕੈਂਚੀਆਂ ਨਜ਼ਦੀਕ...
ਬੁਢਲਾਡਾ/ਮਾਨਸਾ, 27 ਸਤੰਬਰ: ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ...
ਮਾਨਸਾ, 26 ਸਤੰਬਰ: ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ...
ਮਾਨਸਾ, 17 ਸਤੰਬਰ: ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ...
ਮਾਨਸਾ, 17 ਸਤੰਬਰ : ਸਵੱਛ ਭਾਰਤ ਮਿਸ਼ਨ ਅਧੀਨ 15 ਸਤੰਬਰ ਤੋਂ 02 ਅਕਤੂਬਰ 2025 ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ “ਇੱਕ ਪੇੜ ਮਾਂ ਕੇ...
ਮਾਨਸਾ, 15 ਸਤੰਬਰ: ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ...
ਮਾਨਸਾ, 13 ਸਤੰਬਰ :ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ...
ਮਾਨਸਾ, 12 ਸਤੰਬਰ: ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਆਂਗਣਵਾੜੀਆਂ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਕੀਤੀ ਜਾਵੇ। ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਦਰਤੀ ਆਫ਼ਤ ਦੀ ਮਾਰ ਵਿਚ ਆਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਰਗਰਮ ਉਪਰਾਲੇ ਕੀਤੇ ਜਾਣ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਐਕਸੀਅਨ ਰਜਿੰਦਰ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਮਾਨਸਾ, 26 ਅਗਸਤ:ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਰੁੱਧ ਵੱਡੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਤਹਿਤ...
ਮਾਨਸਾ, 26 ਅਗਸਤ: ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ...
ਮਾਨਸਾ, 24 ਅਗਸਤ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ...
ਮਾਨਸਾ, 19 ਅਗਸਤ: ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ...
ਬੁਢਲਾਡਾ/ਮਾਨਸਾ, 18 ਅਗਸਤ: ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ...
ਮਾਨਸਾ, 15 ਅਗਸਤ:ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ...
ਮਾਨਸਾ, 13 ਅਗਸਤ:ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ...
ਮਾਨਸਾ, 13 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ...