Category: Muktsar Sahib
-

ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 23 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ ‘ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ’ ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ ‘ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ…
-

ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 21 ਮਾਰਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਕੁਲਵਿੰਦਰ ਕਾਂਡਾ ਵੱਲੋਂ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐਸ.…
-

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਭਾਸ਼ਣ…
-

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ
ਸ੍ਰੀ ਮੁਕਤਸਰ ਸਾਹਿਬ,18 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ…
-

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)
ਸ੍ਰੀ ਮੁਕਤਸਰ ਸਾਹਿਬ, 18 ਮਾਰਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ…
-

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 17 ਮਾਰਚ: ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ:…
-

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ।…
-

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ…
-

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 03 ਮਾਰਚ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ…
-

ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ — ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਬੀਤੇ ਦਿਨੀਂ ਸ਼ੁਰੂਆਤ ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ ਕਰੀਬ ਬੌਕਸਿੰਗ ਖਿਡਾਰਨਾਂ ਨੇ ਭਾਗ ਲਿਆ ਕੈਬਨਿਟ ਮੰਤਰੀ ਨੇ ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਾਉਂਦੇ ਹੋਏ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕੇ ਪੰਜਾਬ ਸਰਕਾਰ ਦਾ ਮੁੱਖ …
-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 02 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ…
-

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰਨਗੇ। ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ.…
-

ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ‘ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ‘ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ…
-

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਪੰਕਜ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ।
-

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ: ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ…
-

ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ: ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਐਸ.ਐਸ.ਪੀ. ਦਫ਼ਤਰ, ਰਾਜ ਕਰ ਦਫ਼ਤਰ, ਕਿਰਤ…
-

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ ( ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ।…
-

ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ
ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਖੇਤਰ ਦੀ ਭੌਤਿਕ ਤਰੱਕੀ ਨੂੰ ਮਜ਼ਬੂਤ…
-

ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ
ਲੰਬੀ, 06 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ…
-

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ…