Category: Muktsar Sahib
-

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ
ਮਲੋਟ, 02 ਫ਼ਰਵਰੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਰਪਣ ਕੀਤਾ । ਇਸ ਮੌਕੇ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਨਤਮਸਤਕ ਹੋ ਕੇ ਸ਼੍ਰੀ ਗੁਰੂ ਰਵੀਦਾਸ ਜੀ ਦਾ ਅਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ…
-

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ
ਮਲੋਟ, 31 ਜਨਵਰੀ ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਪੀ.ਐਸ ਚੀਮਾ (ਐਸ ਐਮ, ਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ…
-

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ
ਮਲੋਟ, 29 ਜਨਵਰੀ ਮਲੋਟ ਵਿਖੇ 29 ਜਨਵਰੀ 2026 ਨੂੰ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਲੁਧਿਆਣਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਲਈ ਚਲ ਰਹੀ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਦੂਸਰੇ ਦਿਨ ਵੱਖ-ਵੱਖ ਆਪਦਾਵਾਂ ਨਾਲ ਨਜਿੱਠਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਲੰਟੀਅਰਾਂ ਨੂੰ ਭਾਰਤੀ ਰਿਸਪਾਂਸ ਸਿਸਟਮ (Indian Response System) ਬਾਰੇ ਜਾਣੂ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਤਹਿਤ 19 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਦੇ ਵਲੰਟੀਅਰ ਮਲੋਟ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜੋਨ ਦੇ ਇੰਚਾਰਜ ਸ਼੍ਰੀ ਚੁਸਪਿੰਦਰ ਸਿੰਘ ਵੱਲੋਂ ਕੀਤੀ ਗਈ। ਬੈਠਕ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ…
-

ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਗੋਇਲ ਦੀ ਅਗਵਾਈ ਹੇਠ ਜੀ.ਐਸ.ਟੀ. ਅਧੀਨ ਟੈਕਸ ਚੋਰੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦੇ ਹੋਏ, ਦਫ਼ਤਰ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਲੋਟ ਵਿਖੇ ਸਥਿਤ ਇੱਕ ਪ੍ਰਮੁੱਖ ਲੀਡ ਮੈਨੂਫੈਕਚਰਿੰਗ ਯੂਨਿਟ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਚਰਾਇਆ, ਸਟੇਟ ਟੈਕਸ ਅਫ਼ਸਰ…
-

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ…
-

ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ: ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਵੜਿੰਗ, ਸਰਕਾਰੀ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਸਹਾਇਕ ਮੈਨੇਜਰ ਦੀ 10 ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ…
-

ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ
ਲੰਬੀ, 19 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਵਿੱਚ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ…
-

ਕੈਬਨਿਟ ਮੰਤਰੀ ਖੁੱਡੀਆਂ ਨੇ ਭੁੱਲਰਵਾਲਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਨ ਲਾਈਨ ਦੇ ਕੰਮ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਹਲਕੇ ਦੇ ਪਿੰਡ ਭੁੱਲਰਵਾਲਾ ਵਿਖੇ ਮੋਘਾ ਨੰਬਰ- 131250/TR (ਤਿਉਣਾ ਮਾਈਨਰ) ਅਧੀਨ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ 2 ਕਿਲੋਮੀਟਰ ਦੀ ਲੰਬਾਈ ਵਾਲੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਾਣੀ ਵਾਲੀ ਪਾਈਪ ਲਾਈਨ ਦੇ ਕੰਮ ਮੁਕੰਮਲ ਹੋਣ…
-

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ ‘ਤੇ…
-

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ…
-

ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ
ਸ੍ਰੀ ਮੁਕਤਸਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੇਲਾ ਮਾਘੀ ਦੌਰਾਨ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲੇ ਮੌਕੇ ਆਮ ਲੋਕਾਂ ਦੀਆਂ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ 24 ਘੰਟੇ ਕੰਮ ਕਰਨ…
-

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ
ਸ੍ਰੀ ਮੁਕਤਸਰ ਸਾਹਿਬ, 08 ਜਨਵਰੀ: ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ…
-

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ
ਚੰਡੀਗੜ੍ਹ/ ਮਲੋਟ, 07 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤਾਂ ਜੋ ਬੱਚਿਆਂ ਦੀ…
-

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਾ ਮਾਘੀ…
-

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ…