Category: Politics
-

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ
ਚੰਡੀਗੜ੍ਹ/ਲੁਧਿਆਣਾ, 3 ਦਸੰਬਰ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। ਲਾਡੋਵਾਲ ਵਿੱਚ ਬਾਗਬਾਨੀ ਵਿਭਾਗ ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ…
-

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 3 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।…
-

ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ
ਦਸੰਬਰ ਮਾਲੇਰਕੋਟਲਾ 03 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ) ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ । ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ। ਇਹ ਚੋਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ।…
-

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ
ਤਰਨ ਤਾਰਨ, 03 ਦਸੰਬਰ ( ) – ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ…
-

ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ…
-

ਵਾਤਾਵਰਣ ਸੰਭਾਲ ਦਾ ਸੁਨੇਹਾ – ਵਿਆਹ ਵਿੱਚ ਬੂਟੇ ਵੰਡ ਕੇ ਕਾਇਮ ਕੀਤੀ ਉਦਾਹਰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਦਸੰਬਰ :-ਵਣ ਅਤੇ ਜੀਵ ਸੁਰੱਖਿਆ ਵਿਭਾਗ, ਪੰਜਾਬ ਦੇ ਸਹਿਯੋਗ ਆਏ ਪ੍ਰੇਰਣਾ ਨਾਲ ਵਾਤਾਵਰਨ ਪ੍ਰੇਮੀ ਕੁਲਤਾਰ ਸਿੰਘ ਨੇ ਆਪਣੇ ਬੇਟੇ ਕੁਲਅਮਰੀਤ ਸਿੰਘ ਦੇ ਮੌਕੇ ਇੱਕ ਨਵੀਂ ਰੀਤ ਅਪਣਾਉਂਦੇ ਹੋਏ, ਵਿਆਹ ਵਿੱਚ ਆਏ ਹੋਏ ਬਰਾਤੀਆਂ ਨੂੰ ਇਸ ਮੌਸਮ ਵਿੱਚ ਲੱਗਣ ਵਾਲੇ ਬੂਟੇ ਵੰਡੇ। ਇਹ ਨਵੀਂ ਰੀਤ ਲਾਂਡਰਾ ਤੋਂ ਚੁੰਨੀ ਰੋਡ ਵਿਖੇ ਲੰਘੇ…
-

ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਕੀਤਾ ਜਾਵੇਗਾ ਆਯੋਜਿਤ
ਫਾਜ਼ਿਲਕਾ, 02 ਦਸੰਬਰ ਵਿੱਤ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਫਾਜ਼ਿਲਕਾ ਵਿਖੇ ਅਤੇ ਉਪ ਖਜ਼ਾਨਾ ਦਫਤਰ ਜਲਾਲਾਬਾਦ, ਅਬੋਹਰ ਵਿਖੇ ਮਿਤੀ 04, 05 ਅਤੇ 06 ਦਸੰਬਰ ਨੂੰ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼੍ਰੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ…
-

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ
ਤਰਨ ਤਾਰਨ, 2 ਦਸੰਬਰ ( )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ…
-

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਦਸੰਬਰ ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ…
-

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ
*ਚੰਡੀਗੜ੍ਹ, 2 ਦਸੰਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ…
-

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 2 ਦਸੰਬਰ: ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ…
-

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ
ਚੰਡੀਗੜ੍ਹ, 2 ਦਸੰਬਰ:– ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਲੇ ਸਾਲ ਤੱਕ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਲਿਆਉਣ ਲਈ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਮਹੱਤਵਪੂਰਨ ਟੀਚਾ ਰੱਖਿਆ ਹੈ। ਸਿਹਤ ਮੰਤਰੀ ਨੇ, ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ…
-

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 2 ਦਸੰਬਰ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ
ਚੰਡੀਗੜ੍ਹ, 2 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ…
-

ਵਿਧਾਇਕ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ ਏਡਜ ਦਿਵਸ ਮਨਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 01 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 01.12.2025 ਨੂੰ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ, ਵਿਸਵ ਏਡਜ ਦਿਵਸ…
-

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ
*ਚੰਡੀਗੜ੍ਹ, 1 ਦਸੰਬਰ*:13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ…
