Category: Politics
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ-* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ ‘ਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ। ਮੁੱਖ ਮੰਤਰੀ ਮਾਨ…
-

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ‘ਰੰਗਰੇਟਾ ਗੁਰੂ ਕਾ ਬੇਟਾ’ ਭਾਈ…
-

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ…
-

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ…
-

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ…
-

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ
ਚੰਡੀਗੜ੍ਹ, 24 ਨਵੰਬਰ ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ…
-

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਕੇਂਦਰ ਤੋਂ ਪ੍ਰਦੂਸ਼ਣ ਕੰਟਰੋਲ ਬੋਰਡ ਟੀਮ ਦੇ ਸ੍ਰੀ ਸੌਰਭ ਗਰੀਲਾ ਵੱਲੋਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਨਵਾਂ ਭੁੱਲਰ ਅਤੇ ਭੁੱਲਰ ਵਿਖੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ…
-

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੀ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ…
-

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 21 ਨਵੰਬਰ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਹੱਬ ਟੀਮ (DHEW) ਵੱਲੋਂ ਬਲਾਕ ਝੁਨੀਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਸ੍ਰੀਮਤੀ ਸਰਬਜੀਤ ਕੌਰ, ਐਸ.ਐਫ.ਐਲ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਬਾਰੇ ਜਾਗਰੂਕਤਾ ਕੀਤਾ…
-

ਆਤਮਾ ਸਕੀਮ ਦੇ ਸਹਿਯੋਗ ਨਾਲ ਵਿਸ਼ਵ ਮੱਛੀ ਪਾਲਣ ਦਿਵਸ ਧੂਮਧਾਮ ਨਾਲ ਮਨਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ: ਆਤਮਾ ਸਕੀਮ ਦੇ ਸਹਿਯੋਗ ਨਾਲ 21 ਨਵੰਬਰ ਨੂੰ ਪਿੰਡ ਹਮਾਯੂਪੁਰ, ਤਹਿਸੀਲ ਡੇਰਾਬੱਸੀ ਵਿੱਚ ਵਿਸ਼ਵ ਮੱਛੀ ਪਾਲਣ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਦਿੱਤੇ ਸੰਦੇਸ਼ ਬਾਰੇ ਮੱਛੀ ਪਾਲਣ ਵਾਲੇ ਕਿਸਾਨਾ ਨੂੰ ਦੱਸਿਆ ਗਿਆ, ਇਹ ਸਮਾਗਮ…
-

ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ
ਮਾਨਸਾ, 23 ਨਵੰਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 48 ਫੀਸਦੀ ਘਟੇ ਹਨ, ਓਥੇ ਜ਼ਿਲ੍ਹੇ ਦਾ ਪਿੰਡ ਹੀਰੋਂ ਕਲਾਂ ਹਾਟਸਪਾਟ ਪਿੰਡ ਤੋਂ ਜ਼ੀਰੋ ਬਰਨਿੰਗ ਪਿੰਡ ਵਜੋਂ ਉਭਰਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ…
-

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ
ਸੁਨਾਮ, 23 ਨਵੰਬਰ- ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼ਰਧਾ ਭਾਵਨਾ ਨਾਲ ਰਵਾਨਾ ਹੋਈ। ਇਸ ਸਬੰਧੀ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਮਾਰਕੀਟ…
-

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ:– ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ ‘ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ ‘ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ…
-

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ:ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ…
-

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ “ਹਿੰਦ ਦੀ ਚਾਦਰ” ਨੌਵੇਂ ਸਿੱਖ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ…
-

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ*:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ…
-

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:* ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ…