Category: Politics
-

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ
ਚੰਡੀਗੜ੍ਹ, 25 ਸਤੰਬਰ: ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ…
-

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ
ਚੰਡੀਗੜ੍ਹ, 25 ਸਤੰਬਰਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ।…
-

ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾਵੇਗਾ- ਡੀ.ਸੀ
ਫ਼ਰੀਦਕੋਟ 24 ਸਤੰਬਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਅਤੇ ਇਸਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ…
-

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪਿੰਡ ਨਾਨੋਵਾਲ ਜੀਂਦੜ ਵਿਖੇ ਕੈਂਪ ਲਗਾਇਆ
ਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਕਾਹਨੂੰਵਾਨ…
-

ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ
ਮਾਲੇਰਕੋਟਲਾ, 24 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ। ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ ਕੋਲੋ ਵਿਸਥਾਰ ਵਿੱਚ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਇਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਡੀਏਪੀ ਖਾਦ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਡੀਏਪੀ ਖਾਦ ਤਹਿ ਰੇਟ ਉਪਰ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਡੀਏਪੀ ਖਾਦ ਵੇਚਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਖਾਦ ਵਿਕਰੇਤਾ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਕ ਕੀਤੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਨਾੜ ਨਾ ਸਾੜਨ ਬਾਰੇ ਵੀ ਜਾਗਰੂਕ ਕਰਦੇ ਰਹਿਣ।
-

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ। ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ…
-

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ ਕੀਤਾ ਹੈ। ਇਸ ਨਵੇਂ ਉਤਪਾਦ ਨੂੰ ਜਾਰੀ ਕਰਦਿਆਂ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ…
-

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ
ਚੰਡੀਗੜ੍ਹ, 24 ਸਤੰਬਰ:ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ। ਇਸ ਫੰਡ ਵਿੱਚ ਅਧਿਕਾਰੀਆਂ, ਜਿਹਨਾਂ…
-

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਕਲਾ ਭਵਨ ਵਿਖੇ 10ਵੇਂ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਇੱਕ ਈ-ਯੋਗ ਐਪ, ਵਿਭਾਗ ਦੀ ਅਧਿਕਾਰਤ ਵੈੱਬਸਾਈਟ ਅਤੇ ਆਈ.ਆਰ.ਏ. (ਉਦਯੋਗ, ਖੋਜ ਅਤੇ ਅਕਾਦਮੀਆ) ਚੈਂਬਰ ਆਫ਼ ਆਯੁਰਵੇਦ ਸਮੇਤ ਕਈ ਪਹਿਲਕਦਮੀਆਂ ਦੀ ਸ਼ੁਰੂਆਤ…
-

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ
ਚੰਡੀਗੜ੍ਹ, 24 ਸਤੰਬਰ: ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 7,710 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਬੇ ਵਿੱਚ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਰਾਹੀਂ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ…
-

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ
ਚੰਡੀਗੜ੍ਹ, 24 ਸਤੰਬਰ: ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 299 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 207 ਦਿਨਾਂ ਵਿੱਚ…
-

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ
ਚੰਡੀਗੜ੍ਹ, 24 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ…
-

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ
ਚੰਡੀਗੜ੍ਹ 24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ…
-

ਸਮੂਹ ਪਰਿਵਾਰਾਂ ਦੇ ਸੁਰੱਖਿਅਤ ਘਰ ਪਰਤਣ ਉਪਰੰਤ ਸਾਰੇ ਰਾਹਤ ਕੈਂਪ ਬੰਦ ਹੋਏ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 23 ਸਤੰਬਰ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਸਥਿਰ ਹੋਣ ਦੇ ਨਾਲ ਸਾਰੇ ਰਾਹਤ ਕੈਂਪ ਹੁਣ ਬੰਦ ਕਰ ਦਿੱਤੇ ਗਏ ਹਨ ਕਿਉਂ ਜੋ ਇਨ੍ਹਾਂ ਕੈਂਪਾਂ ਵਿੱਚ ਰਹਿੰਦੇ ਸਾਰੇ ਪ੍ਰਭਾਵਿਤ ਵਿਅਕਤੀ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਉਨ੍ਹਾਂ…
-

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ
ਚੰਡੀਗੜ੍ਹ, 23 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ -ਸਮਰੱਥ ਸਕ੍ਰੀਨਿੰਗ ਡਿਵਾਈਸਾਂ…
-

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ
ਚੰਡੀਗੜ੍ਹ, 23 ਸਤੰਬਰ:ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਇੱਥੇ ਅੱਜ ਮੀਟਿੰਗ ਦੌਰਾਨ ਸੂਬੇ…
-

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ…
