Category: Politics
-

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼
*ਚੰਡੀਗੜ੍ਹ, 23 ਸਤੰਬਰ:* ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼
ਚੰਡੀਗੜ੍ਹ, 23 ਸਤੰਬਰ ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ…
-

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ
ਚੰਡੀਗੜ੍ਹ 23 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ…
-

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ.…
-

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ – ਐਸਡੀਐਮ ਗੁਰਦਾਸਪੁਰ
ਗੁਰਦਾਸਪੁਰ, 23 ਸਤੰਬਰ ( ) -ਐਸਡੀਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵੱਲੋਂ ਅੱਜ ਆਪਣੇ ਦਫਤਰ ਵਿੱਚ ਖੇਤੀਬਾੜੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੀ ਅੱਗ…
-

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ
ਤਰਨ ਤਾਰਨ, 23 ਸਤੰਬਰ :ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਸੰਕਲਪ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ “ਮੁੱਖ ਮੰਤਰੀ ਸਿਹਤ ਯੋਜਨਾ” ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ।ਇਸ ਸਬੰਧੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ (ਤਰਨ ਤਾਰਨ) ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ…
-

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜ਼ਿਲਕਾ 23 ਸਤੰਬਰ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ।ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ…
-

ਵਿਧਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਫ਼ਿਰੋਜ਼ਪੁਰ, 23 ਸਤੰਬਰ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ…
-

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ…
-

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੁਰਦਾਸਪੁਰ, 22 ਸਤੰਬਰ ( ) – ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ।…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ
ਫ਼ਰੀਦਕੋਟ, 22 ਸਤੰਬਰ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ।…
-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ
ਖਡੂਰ ਸਾਹਿਬ/ਤਰਨ ਤਾਰਨ, 22 ਸਤੰਬਰ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਸਵੱਛਤਾ ਹੀ ਸੇਵਾ ਮੁਹਿੰਮ 2025 ਤਹਿਤ ਪਿੰਡ ਏਕਲ ਗੱਡਾ ਬਲਾਕ ਖਡੂਰ ਸਾਹਿਬ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ , ਇਸ ਮੌਕੇ ਤੇ ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ…
-

ਬਾਬਾ ਫਰੀਦ ਦਾ ਆਗਮਨ ਪੁਰਬ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 22 ਸਤੰਬਰ ( )ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ…
-

ਬਾਬਾ ਫਰੀਦ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾਂ ਵਾਸੀਆਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 22 ਸਤੰਬਰ ( ) ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਲੋਕਾਂ ਨੂੰ ਸੱਚ, ਨਿਮਰਤਾ ਅਤੇ ਸਾਦਗੀ ਨਾਲ ਜੀਵਨ ਬਿਤਾਉਣ ਦੀ ਸਿੱਖਿਆ ਦਿੱਤੀ। ਉਹਨਾਂ ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ…
-

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ
ਚੰਡੀਗੜ੍ਹ, 21 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ,…
-

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਬਟਾਲਾ, 21 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ…
-

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ।…