Category: Politics
-

ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ
ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸੰਕਟ ਨਾਲ ਨਿਪਟਣ ਲਈ ਪਾਰਦਰਸ਼ਤਾ ਅਤੇ ਡਿਜ਼ਿਟਲ ਢੰਗ ਨੂੰ ਅਪਣਾਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ 2300 ਤੋਂ ਵੱਧ ਪਿੰਡਾਂ ਲਈ 100 ਕਰੋੜ ਰੁਪਏ ਦਾ ਖਾਸ ਰਾਹਤ ਫੰਡ ਬਣਾਇਆ ਹੈ। ਰਾਹਤ…
-

ਸੱਪ ਦੇ ਡੰਗਣ ਅਤੇ ਕੁੱਤੇ ਦੇ ਕੱਟਣ ਉਤੇ ਲਾਪਰਵਾਹੀ ਨਾ ਵਰਤਣ ਲੋਕ,ਸਰਕਾਰੀ ਹਸਪਤਾਲ ਵਿੱਚ ਇਲਾਜ ਮੁਫ਼ਤ ਉਪਲਬਧ- ਸਹਾਇਕ ਸਿਵਲ ਸਰਜਨ
ਮਾਲੇਰਕੋਟਲਾ 15 ਸਤੰਬਰ – ਬਰਸਾਤਾਂ ਦਾ ਮੌਸਮ ਹੋਣ ਕਾਰਨ ਸੱਪਾਂ ਦਾ ਖੱਡਾਂ ਵਿੱਚੋਂ ਨਿਕਲ ਕੇ ਬਾਹਰ ਆਉਣਾ ਆਮ ਗੱਲ ਹੈ, ਜਿਸ ਕਾਰਨ ਇਸ ਮੌਸਮ ਵਿੱਚ ਸੱਪ ਦੇ ਡੰਗ ਦੇ ਕੇਸ ਵੱਧ ਜਾਂਦੇ ਹਨ । ਇਸ ਗੱਲ ਦਾ ਧਿਆਨ ਰੱਖਦੇ ਹੋਏ ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਵਲੋਂ ਸੱਪ ਦੇ ਸੱਪਾਂ ਦੇ ਡੰਗ ਅਤੇ ਕੁੱਤੇ ਦੇ ਕੱਟਣ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਦਿੰਦਿਆ ਕਿਹਾ ਕਿ ਸੱਪ ਦੇ ਡੰਗ ਤੋਂ ਬਚਾਅ ਲਈ ਖੜੇ ਬਰਸਾਤੀ ਪਾਣੀ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੜ੍ਹਾਂ ਦੇ ਪਾਣੀ, ਖੇਤਾਂ, ਜੰਗਲਾਂ ਅਤੇ ਘਾਹ ਵਾਲੀਆਂ ਥਾਵਾਂ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ, ਲੰਬੇ ਬੂਟ ਪਾਏ ਜਾਣ। ਉਹਨਾਂ ਕਿਹਾ ਕਿ ਜੇਕਰ ਸੱਪ ਡੰਗ ਜਾਵੇ ਤਾਂ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਜਾਵੇ। ਡੰਗ ਵਾਲੀ ਥਾਂ ਨੂੰ ਨਾ ਹੀ ਕੱਟਿਆ ਜਾਵੇ, ਨਾ ਹੀ ਕਿਸੇ ਰੱਸੀ ਨਾਲ ਬਨ੍ਹਿਆ ਜਾਵੇ ਤੇ ਨਾ ਹੀ ਮੂੰਹ ਨਾਲ ਜ਼ਹਿਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਡਾਕਟਰੀ ਸਲਾਹ ਤੋਂ ਬਗੈਰ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ। ਸੱਪ ਦੇ ਡੰਗ ਮਾਰਨ ਉਤੇ ਘਬਰਾਉਣ ਦੀ ਲੋੜ੍ਹ ਨਹੀਂ, ਬਲਕਿ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਜਾਵੇ। ਇਸ ਸਮੇਂ ਐਂਬੂਲੈਂਸ ਲਈ ਹੈਲਪਲਾਈਨ ਨੰਬਰ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ। ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਕਿਹਾ ਕਿ ਜੇਕਰ ਕੁੱਤਾ ਕੱਟ ਜਾਵੇ ਤਾਂ ਬਿਨ੍ਹਾਂ ਕਿਸੇ ਦੇਰੀ ਮਰੀਜ਼ ਨੂੰ ਹਸਪਤਾਲ ਵਿੱਚ ਲਿਆਂਦਾ ਜਾਵੇ। ਕਿਉਂਕਿ ਕੁੱਤੇ ਦੇ ਕੱਟੇ ਨਾਲ ਹਲਕਾਅ ਹੋ ਸਕਦਾ ਹੈ। ਜੇਕਰ ਕੁੱਤਾ ਕੱਟ ਜਾਵੇ ਤਾਂ ਜਖਮ ਨੂੰ ਚਲਦੇ ਪਾਣੀ ਵਿੱਚ ਦੇਸੀ ਸਾਬਣ ਨਾਲ 15 ਮਿੰਟ ਧੋਣਾ ਚਾਹੀਦਾ ਹੈ l ਸਾਰੇ ਸਰਕਾਰੀ ਹਸਪਤਾਲਾਂ ਵਿੱਚ ਐਂਟੀ ਰੇਬੀਜ਼ ਵੈਕਸੀਨ ਅਤੇ ਸੀਰਮ ਦਾ ਪ੍ਰਬੰਧ ਹੈ। ਜ਼ਿਲ੍ਹਾ ਮਾਲੇਰਕੋਟਲਾ ਦੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਐਂਟੀ ਰੇਬੀਜ਼ ਵੈਕਸੀਨ ਉਪਲੱਬਧ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਨੂੰ ਬਾਹਰ ਜਾਣ ਵੇਲੇ ਸੋਟੀ ਕੋਲ ਰੱਖੀ ਜਾਵੇ, ਹਮੇਸ਼ਾਂ ਟਾਰਚ ਜਾਂ ਮੋਬਾਈਲ ਦੀ ਲਾਈਟ ਦੀ ਵਰਤੋਂ ਕੀਤੀ ਜਾਵੇ। ਫਰਸ਼ ਤੇ ਸੌਣ ਤੋਂ ਗੁਰੇਜ਼ ਕੀਤਾ ਜਾਵੇ। ਘਰ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ। ਘਰਾਂ ਦੇ ਨੇੜੇ ਘਾਹ, ਬਾੜੀਆਂ ਨੂੰ ਸਮੇਂ-ਸਮੇਂ ਉਤੇ ਕੱਟਿਆ ਜਾਵੇ ।
-

ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ
ਤਰਨ ਤਾਰਨ, 16 ਸਤੰਬਰ ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। ਇਸ ਦੌਰਾਨ “ਜਜਬਾਤ-ਏ-ਹਿੰਦੀ” ਵਿਸ਼ੇ ਤੇ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਸਥਾਈ ਵਨ ਸਟੈਪ ਸੈਂਟਰ ਦੀ ਪ੍ਰਬੰਧਕ ਸ਼੍ਰੀਮਤੀ ਅਨੀਤਾ…
-

ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਪੱਟੀ, (ਤਰਨ ਤਾਰਨ), 16 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ
ਚੰਡੀਗੜ੍ਹ, 16 ਸਤੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ…
-

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ
ਚੰਡੀਗੜ੍ਹ, 16 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ ‘ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ…
-

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ
ਚੰਡੀਗੜ੍ਹ, 16 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ…
-

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 16 ਸਤੰਬਰ 2025:ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ…
-

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ ‘ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਭਰ ਵਿੱਚ ਹੜ੍ਹਾਂ ਦੀ ਸਥਿਤੀ ‘ਚ ਸੁਧਾਰ ਹੋਣ ਦੇ ਨਾਲ ਪੰਜਾਬ ਦਾ ਜਨ-ਜੀਵਨ ਮੁੜ ਲੀਹ ‘ਤੇ ਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਰੜੀ ਭਾਵਨਾ ਅਤੇ ਸਰਕਾਰ ਵੱਲੋਂ ਸਮੇਂ…
-

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ
ਚੰਡੀਗੜ੍ਹ , 15 ਸਤੰਬਰ: ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੀ ਸਫਾਈ ਮੁਹਿੰਮ ਦੀ ਸਫਲਤਾ ਲਈ ਪੰਚ-ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਯੋਗਦਾਨ ਪਾਉਣ ਲਈ ਅਪੀਲ ਕੀਤੀ। ਸ. ਬੈਂਸ ਨੇ ਅੱਜ ਨੰਗਲ ਤੋਂ ਸੈਨੀਟਾਈਜ਼ਰ ਅਤੇ ਸਫਾਈ…
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ
ਚੰਡੀਗੜ੍ਹ, 15 ਸਤੰਬਰ: ਵਾਤਾਵਰਣ ਅਨੂਕੁਲ ਉਦਯੋਗਿਕ ਗਤੀਵਿਧੀਆਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਸੂਬੇ ਭਰ ਵਿੱਚ ਸਾਰੀਆਂ ਟਾਇਰ ਪਾਈਰੋਲਿਸਿਸ ਆਇਲ (ਟੀਪੀਓ) ਯੂਨਿਟਾਂ ਦਾ ਵਿਆਪਕ ਨਿਰੀਖਣ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 17 ਟੀਪੀਓ ਯੂਨਿਟਾਂ ਦੇ ਇੱਕੋ ਸਮੇਂ ਨਿਰੀਖਣ ਲਈ ਵਾਤਾਵਰਣ ਇੰਜੀਨੀਅਰ ਰੈਂਕ ਦੇ ਅਧਿਕਾਰੀਆਂ ਸਮੇਤ 17 ਟੀਮਾਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ ‘ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 15 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 293 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 198 ਦਿਨਾਂ…
-

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ
ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ ‘ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ‘ਚ ਤੇਜ਼ੀ ਲਿਆਉਣ ਲਈ…
-

ਹਾਊਸਿੰਗ ਸੁਸਾਇਟੀਆਂ ਨੂੰ 21 ਦਿਨਾਂ ਦੇ ਅੰਦਰ ਬਕਾਏ ਦੀ ਅਦਾਇਗੀ ਕਰਨ ਦੇ ਨਿਰਦੇਸ਼: ਰਜਿਸਟਰਾਰ ਸਹਿਕਾਰੀ ਸੁਸਾਇਟੀਆਂ
ਚੰਡੀਗੜ੍ਹ 15 ਸਤੰਬਰ: ਸਹਿਕਾਰਤਾ ਵਿਭਾਗ ਨੇ ਉਨ੍ਹਾਂ ਸਹਿਕਾਰੀ ਹਾਊਸਿੰਗ ਅਤੇ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਆਪਣੇ ਮੈਂਬਰਾਂ ਤੋਂ ਬਕਾਇਆ ਇਕੱਠਾ ਕਰਨ ਦੇ ਬਾਵਜੂਦ ਸਬੰਧਤ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਇਹ ਅਦਾਇਗੀ ਨਹੀਂ ਕੀਤੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਗਿਰੀਸ਼ ਦਿਆਲਨ ਨੇ…
-

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 15 ਸਤੰਬਰ ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ ‘ਤੇ ਤੇਜ਼ੀ ਨਾਲ ਵਧਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ…
-

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
ਚੰਡੀਗੜ੍ਹ, 15 ਸਤੰਬਰ:ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ…
-

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 15 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ…
-

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ, 15 ਸਤੰਬਰ:– ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ ‘ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 15 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ…
-

ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
ਮਾਨਸਾ, 15 ਸਤੰਬਰ: ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ ਲੋਕਾਂ ਦੇ ਘਰ ਨੁਮਸਾਨੇ ਗਏ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਬਰਸਾਤ ਕਾਰਨ ਮਕਾਨ ਡਿੱਗਣ ਕਰਕੇ…