Category: Politics

  • ਅਪ੍ਰੇਸ਼ਨ ਰਾਹਤ ਤਹਿਤ 500 ਕੁਇੰਟਲ ਪਸ਼ੂ ਚਾਰਾ 10 ਪਿੰਡਾਂ ਵਿਚ ਲੋੜਵੰਦ ਪਰਿਵਾਰਾਂ ਲਈ ਭੇਜਿਆਂ

    ਅਪ੍ਰੇਸ਼ਨ ਰਾਹਤ ਤਹਿਤ 500 ਕੁਇੰਟਲ ਪਸ਼ੂ ਚਾਰਾ 10 ਪਿੰਡਾਂ ਵਿਚ ਲੋੜਵੰਦ ਪਰਿਵਾਰਾਂ ਲਈ ਭੇਜਿਆਂ

    ਕੀਰਤਪੁਰ ਸਾਹਿਬ 09 ਸਤੰਬਰ () ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਹੈ ਕਿ ਅਪ੍ਰੇਸ਼ਨ ਰਾਹਤ ਤਹਿਤ ਲੋੜਵੰਦ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ 500 ਕੁਇੰਟਲ ਪਸ਼ੂ ਚਾਰਾ ਅੱਜ ਇੱਥੋ ਲਾਗਲੇ 10 ਪਿੰਡਾਂ ਲਈ ਭੇਜਿਆ ਅਤੇ ਹਰ ਤਰਾਂ ਦੀ ਹੋਰ ਜਰੂਰਤ ਦੀ…

  • ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਕੀਤੀ ਹਦਾਇਤ

    ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਕੀਤੀ ਹਦਾਇਤ

    ਨੰਗਲ 09 ਸਤੰਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਕਿਸਾਨਾਂ ਦੇ ਖੇਤਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ, ਨੁਕਸਾਨੇ ਮਕਾਨਾਂ ਦਾ ਜਾਇਜਾ ਲੈਣ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਸਪਲਾਈ ਨਿਰਵਿਘਨ ਸੁਰੂ ਕਰਨ ਲਈ ਜ਼ਮੀਨੀ ਪੱਧਰ…

  • ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ

    ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ

    ਸੰਗਰੂਰ, 9 ਸਤੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 30 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ। ਕੈਂਪ…

  • ‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ

    ‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ

    ਬਟਾਲਾ, 9 ਸਤੰਬਰ  (       ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ…

  • ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

    ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

    ਹੁਸ਼ਿਆਰਪੁਰ, 9 ਸਤੰਬਰ  :              ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।            ਇਨ੍ਹਾਂ ਹੁਕਮਾਂ ਅਨੁਸਾਰ  ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ  ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।             ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।         ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।          ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 7 ਨਵੰਬਰ 2025 ਤੱਕ ਲਾਗੂ ਰਹਿਣਗੇ।

  • ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਸਿਖਲਾਈ ਬੈਚ 15 ਸਤੰਬਰ  ਤੋਂ ਸ਼ੁਰੂ : ਹਰਮੇਸ਼ ਸਿੰਘ ਗਿੱਲ 

    ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਸਿਖਲਾਈ ਬੈਚ 15 ਸਤੰਬਰ  ਤੋਂ ਸ਼ੁਰੂ : ਹਰਮੇਸ਼ ਸਿੰਘ ਗਿੱਲ 

    ਮਾਲੇਰਕੋਟਲਾ 08 ਸਤੰਬਰ :                                 ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਐਂਡ ਲਿਵਲੀਹੁੱਡ ਫ਼ਾਰ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ ਲਾਭਪਾਤਰੀਆਂ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਸਿੱਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਸਿਖਲਾਈ ਕੋਰਸ ਦਾ ਪਹਿਲਾ ਬੈਚ 15 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਾਊਂਸਲਿੰਗ 10 ਸਤੰਬਰ ਨੂੰ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ  ਦੇ ਦਫ਼ਤਰ …

  • ਸਮਾਜ ਸੇਵਕਾਂ ਦਾ ਔਖੀ ਘੜੀ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਇੱਕ ਸ਼ਲਾਘਾਯੋਗ ਉਪਰਾਲਾ- ਜਸਪ੍ਰੀਤ ਸਿੰਘ

    ਸਮਾਜ ਸੇਵਕਾਂ ਦਾ ਔਖੀ ਘੜੀ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਇੱਕ ਸ਼ਲਾਘਾਯੋਗ ਉਪਰਾਲਾ- ਜਸਪ੍ਰੀਤ ਸਿੰਘ

    ਸ੍ਰੀ ਅਨੰਦਪੁਰ ਸਾਹਿਬ 08 ਸਤੰਬਰ () ਸ.ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਰਹੀ ਹੈ। ਔਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਮਰੱਥ ਪਰਿਵਾਰ ਅੱਗੇ ਆਉਣ।      ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਹੜ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਗੁਰਵਿੰਦਰ…

  • ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ- ਨੁਕਸਾਨੇ ਗਏ ਘਰਾਂ ਵਿੱਚ ਜਾ ਕੇ ਪੀੜਤਾਂ ਦਾ ਦੁੱਖ ਦਰਦ  ਸੁਣਿਆ

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ- ਨੁਕਸਾਨੇ ਗਏ ਘਰਾਂ ਵਿੱਚ ਜਾ ਕੇ ਪੀੜਤਾਂ ਦਾ ਦੁੱਖ ਦਰਦ  ਸੁਣਿਆ

    ਡੇਰਾ ਬਾਬਾ ਨਾਨਕ/ਗੁਰਦਾਸਪੁਰ, 8 ਸਤੰਬਰ (      )  ਸ਼੍ਰੀ ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ, ਕਮਿਸ਼ਨ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਦਰਦ ਸੁਣਿਆ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਵੀ ਦਰਿਆ ਨੇੜਲੇ ਪਿੰਡ ਮਨਸੂਰਕੇ ਵਿਖੇ ਪਿੰਡ ਵਾਸੀਆਂ ਨਾਲ ਗੱਲ ਬਾਤ…

  • ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

    ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

    *ਚੰਡੀਗੜ੍ਹ, 8 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ…

  • ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

    ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

    ਨਵੀਂ ਦਿੱਲੀ/ਚੰਡੀਗੜ੍ਹ, 08 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਕੁਦਰਤ ਦੇ ਨੇੜੇ ਜਾਣਾ ਪੈਣਾ ਤੇ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਪੈਣਾ ਹੈ। ਪਿਛਲੇ 29 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੋਹਰੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲੇ…

  • ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ

    ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ

    ਹੁਸ਼ਿਆਰਪੁਰ, 7 ਸਤੰਬਰ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ ਕੀਤੇ ਗਏ ਸਾਰੇ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ 8 ਸਤੰਬਰ (ਸੋਮਵਾਰ) ਤੋਂ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜ਼ਿਲ੍ਹਾ ਪੱਧਰ ‘ਤੇ ਜਿਹੜੇ ਇਲਾਕੇ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ, ਉੱਥੇ ਸਕੂਲ ਪ੍ਰਬੰਧਕਾਂ…

  • ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ

    ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ

    ਬਰਨਾਲਾ, 8 ਸਤੰਬਰ      ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ…

  • ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

    ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

    ਬਰਨਾਲਾ, 8 ਸਤੰਬਰ         ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੀਹਾਂ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ, ਰਾਹਤ ਕੈਂਪਾਂ, ਸੀਵਰੇਜ ਦੀ ਸਮੱਸਿਆ, ਡਰੇਨਾਂ ਵਿਚ ਪਾਣੀ ਦਾ ਜਾਇਜ਼ਾ ਲਿਆ।     ਓਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ…

  • ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

    ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

    *ਚੰਡੀਗੜ੍ਹ, 7 ਸਤੰਬਰ:* ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ.…

  • ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

    ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

    ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਹਰੇਕ ਟੀਮ ਵਿੱਚ…

  • ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

    ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

    ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ  ਸਮੇਤ 10 ਜਿੰਦਾ ਕਾਰਤੂਸਾਂ…

  • ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

    ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

    ਚੰਡੀਗੜ੍ਹ, 7 ਸਤੰਬਰ:ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।  ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ…

  • ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

    ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

    ਚੰਡੀਗੜ੍ਹ, 7 ਸਤੰਬਰ: ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਨਾਟਾ ਦੇ ਪ੍ਰਧਾਨ ਡਾ.…

  • ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

    ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

    ਕੋਟਕਪੂਰਾ 7 ਸਤੰਬਰ ( ): ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ…

  • ਲੋਕਾ ਲਈ ਖੜੀ ਹੈ ਪੰਜਾਬ ਸਰਕਾਰ, ਪਾਣੀ ਉਤਰਨ ਤੋਂ ਬਾਅਦ ਕੀਤੀ ਜਾਵੇਗੀ ਨੁਕਸਾਨ ਦੀ ਭਰਪਾਈ—ਜਗਦੀਪ ਕੰਬੋਜ਼ ਗੋਲਡੀ

    ਲੋਕਾ ਲਈ ਖੜੀ ਹੈ ਪੰਜਾਬ ਸਰਕਾਰ, ਪਾਣੀ ਉਤਰਨ ਤੋਂ ਬਾਅਦ ਕੀਤੀ ਜਾਵੇਗੀ ਨੁਕਸਾਨ ਦੀ ਭਰਪਾਈ—ਜਗਦੀਪ ਕੰਬੋਜ਼ ਗੋਲਡੀ

    ਜਲਾਲਾਬਾਦ 7 ਸਤੰਬਰਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕਰਕੇ ਲੋਕਾਂ ਲਈ ਰਾਸ਼ਨ ਸਮੱਗਰੀ ਤੇ ਪਸ਼ੂਆਂ ਲਈ ਫੀਡ ਦੀ ਵੰਡ ਕਰ ਰਹੇ ਹਨ, ਕਿਸੇ ਵੀ ਪਿੰਡ ਵਾਸੀ ਨੂੰ ਇਸ ਮੁਸ਼ਕਿਲ ਸਮੇਂ ਵਿਚ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾ ਰਿਹਾ ਹੈ। ਉਨ੍ਹਾਂ…