Category: Politics
-

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ…
-

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ…
-

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ
ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ
ਗੁਰਦਾਸਪੁਰ, 16 ਅਗਸਤ ( ) – ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ…
-

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ
ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ…
-

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਚੰਡੀਗੜ੍ਹ/ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ…
-

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ, 15 ਅਗਸਤ 2025:ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ…
-

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ
ਚੰਡੀਗੜ੍ਹ/ਬਠਿੰਡਾ, 15 ਅਗਸਤ: ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ…
-

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ
ਫ਼ਰੀਦਕੋਟ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ…
-

ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 15 ਅਗਸਤ 2025 ( )- ਦੇਸ਼ ਦੀ ਆਜ਼ਾਦੀ ਦੀ 79ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਡਾਕਟਰ ਬਲਬੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ…
-

ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ
ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। 79ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ…
-

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ
ਚੰਡੀਗੜ੍ਹ/ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ…
-

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ:ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ…
-

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ
ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ…
-

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ…
-

ਪੰਜਾਬ ਪੁਲਿਸ ਨੇ ਕਪੂਰਥਲਾ ਅਧਾਰਤ ਤਸਕਰ ਗੁਰਨਾਮ ਸਿੰਘ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ
ਚੰਡੀਗੜ੍ਹ/ਕਪੂਰਥਲਾ, 14 ਅਗਸਤ:ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਿੰਡ ਸੈਣਚਾਂ ਦੇ ਵਸਨੀਕ ਗੁਰਨਾਮ ਸਿੰਘ ਨਾਮੀ ਚੋਟੀ…
-

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 14 ਅਗਸਤ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ…
-

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ,…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ…