Category: Politics
-

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ…
-

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ
ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਅਤੇ ਹਿੱਸੇਦਾਰਾਂ ਵੱਲੋਂ…
-

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ
ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਆਜ਼ਾਦੀ ਦਿਵਸ : ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਲਹਿਰਾਇਆ ਤਿਰੰਗਾ, ਪ੍ਰਬੰਧਾਂ ਦਾ ਜਾਇਜ਼ਾ ਲਿਆ
ਜਲੰਧਰ, 13 ਅਗਸਤ : 79ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਸਰਵਣਜੀਤ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ…
-

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ…
-

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ
ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ…
-

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਆਪਣੇ ਕੈਬਨਿਟ ਸਾਥੀਆਂ…
-

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।…
-

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ, ਅਗਸਤ 13: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ…
-

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ ‘ਸ਼ਗਨ ਸਕੀਮ’ ਵਿੱਚ ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ…
-

ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ…
-

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ
ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ…
-

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ
ਚੰਡੀਗੜ੍ਹ, 12 ਅਗਸਤ:ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਵੱਲੋਂ ਅੱਜ ਸੂਬੇ ਦੀਆਂ ਮੰਡੀਆਂ…
-

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ, ਅਗਸਤ 12, ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ…
-

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
ਐਸ.ਏ.ਐਸ. ਨਗਰ, 12 ਅਗਸਤ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ…
-

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ‘ਸੇਫ ਪੰਜਾਬ ਪੋਰਟਲ’ ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ,12 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ…
-

ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 12 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਪੱਖੀ ਕਦਮ ਉਠਾਏ ਹਨ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ…
-

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ…
-

ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ…