Category: Politics

  • ਪੰਜਾਬ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਖ਼ੂਬਸੂਰਤ ਤੋਹਫ਼ਾ

    ਪੰਜਾਬ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਖ਼ੂਬਸੂਰਤ ਤੋਹਫ਼ਾ

    ਗੁਰਦਾਸਪੁਰ, 24 ਜੁਲਾਈ (         ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਸਵਿਮਿੰਗ ਪੂਲ ਦੇ ਰੂਪ ਵਿੱਚ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਜਮਨੇਜ਼ੀਅਮ ਹਾਲ ਦੇ ਸਪੋਰਟਸ ਕੰਪਲੈਕਸ ਵਿੱਚ ਨਵੇਂ ਬਣੇ ਸਵਿਮਿੰਗ ਪੂਲ ਦੇ ਉਦਘਾਟਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲਿਆਂ…

  • ਬਰਸਾਤੀ ਪਾਣੀ ਨੂੰ ਸੰਭਾਲਣ ਬਾਰੇ ਅਤੇ ਝੋਨੇ ਦੇ ਕੀੜੇ ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਪਿੰਡ ਮਾਝੀ ਵਿਖੇ ਸਿਖਲਾਈ ਕੈਂਪ

    ਬਰਸਾਤੀ ਪਾਣੀ ਨੂੰ ਸੰਭਾਲਣ ਬਾਰੇ ਅਤੇ ਝੋਨੇ ਦੇ ਕੀੜੇ ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਪਿੰਡ ਮਾਝੀ ਵਿਖੇ ਸਿਖਲਾਈ ਕੈਂਪ

    ਭਵਾਨੀਗੜ੍ਹ/ਸੰਗਰੂਰ, 24 ਜੁਲਾਈ (000) – ਕੈਂਪਾਂ ਦੀ ਲਗਾਤਾਰਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਮਾਝੀ ਨੇੜੇ ਭਵਾਨੀਗੜ੍ਹ ਵਿਖੇ ਬਰਸਾਤੀ ਪਾਣੀ ਨੂੰ ਸੰਭਾਲਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਕਰਦੇ ਹੋਏ ਕੇਂਦਰ ਦੇ…

  • ਯੁੱਧ ਨਸ਼ਿਆਂ ਵਿਰੁੱਧ : ਨਿਊ ਹਰਦਿਆਲ ਨਗਰ ’ਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

    ਯੁੱਧ ਨਸ਼ਿਆਂ ਵਿਰੁੱਧ : ਨਿਊ ਹਰਦਿਆਲ ਨਗਰ ’ਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

    ਜਲੰਧਰ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਵੀਰਵਾਰ ਨੂੰ ਨਿਊ ਹਰਦਿਆਲ ਨਗਰ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੈਰ-ਕਾਨੂੰਨੀ ਕਬਜ਼ੇ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ…

  • ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ-ਸ੍ਰੀ ਅਮਰਿੰਦਰ ਐਮੀ

    ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ-ਸ੍ਰੀ ਅਮਰਿੰਦਰ ਐਮੀ

    ਖਡੂਰ ਸਾਹਿਬ, ਤਰਨ ਤਾਰਨ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਗਲਾਲੀਪੁਰ, ਵਾਂ ਅਤੇ ਖੂਹ ਰਾਜੇਵਾਲਾ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ…

  • ਗਲਾਡਾ ਵਲੋਂ ਕਮਰਸ਼ੀਅਲ ਮਾਰਕੀਟ ਦੁਆਲੇ ਕੀਤੇ ਨਜਾਇਜ ਕਬਜ਼ੇ ਹਟਾਏ

    ਗਲਾਡਾ ਵਲੋਂ ਕਮਰਸ਼ੀਅਲ ਮਾਰਕੀਟ ਦੁਆਲੇ ਕੀਤੇ ਨਜਾਇਜ ਕਬਜ਼ੇ ਹਟਾਏ

    ਲੁਧਿਆਣਾ, 24 ਜੁਲਾਈ (000) – ਗਲਾਡਾ ਵਲੋਂ ਵੱਡੀ ਕਾਰਵਾਈ ਕਰਦਿਆਂ ਸੈਕਟਰ 32, ਚੰਡੀਗੜ੍ਹ ਰੋਡ ਵਿਖੇ ਵਪਾਰਕ ਮਾਰਕੀਟ ਦੇ ਦੁਆਲੇ ਰੇਹੜੀ/ਫੜ੍ਹੀ ਵਾਲਿਆਂ ਵਲੋਂ ਕੀਤੇ ਨਜਾਇਜ ਕਬਜਿਆਂ ਨੂੰ ਹਟਾਇਆ ਗਿਆ। ਇਸ ਕਾਰਵਾਈ ਦੌਰਾਨ ਅਮਨ ਗੁਪਤਾ, ਪੀ.ਸੀ.ਐਸ., ਜ਼ਿਲ੍ਹਾ ਅਫਸਰ, ਗਲਾਡਾ, ਦਿਵਲੀਨ ਸਿੰਘ, ਉਪ-ਮੰਡਲ ਇੰਜੀਨੀਅਰ (ਬੀ ਐਂਡ ਈ), ਗਲਾਡਾ ਅਤੇ ਹੋਰ ਗਲਾਡਾ ਅਧਿਕਾਰੀ ਵੀ ਮੌਜੂਦ ਸਨ। ਗਲਾਡਾ ਅਧਿਕਾਰੀਆਂ ਅਨੁਸਾਰ…

  • ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

    ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

    ਚੰਡੀਗੜ੍ਹ, 24 ਜੁਲਾਈ:ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ…

  • ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

    ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ…

  • ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

    ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

    ਚੰਡੀਗਡ੍ਹ/ਆਕਲੈਂਡ, 24 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ ।  ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ ਕੀਤੀ ਕਿ ਅਤੇ…

  • ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

    ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

    ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ…

  • ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

    ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

    ਮਾਲੇਰਕੋਟਲਾ 24 ਜੁਲਾਈ :                “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।                 ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ ਡੇਅ ਮੀਲ ਜਾਂ ਆਂਗਣਵਾੜੀ ਸੈਂਟਰਾਂ ਰਾਹੀਂ ਮੁਹੱਈਆ ਹੋ ਰਹੀਆਂ ਖਾਣ ਪੀਣ ਵਾਲੀਆਂ ਚੀਜਾਂ ਵਿੱਚ ਕੁਤਾਹੀ ਜਾਂ ਸਾਂਭ ਸੰਭਾਲ ਵਿੱਚ ਅਣਗਹਿਲੀ ਮੁਆਫ਼ੀਯੋਗ ਨਹੀਂ ਹੋਵੇਗੀ। ਉਨ੍ਹਾਂ ਬਰਸਾਤਾਂ ਦੇ ਮੌਸਮ ਦੌਰਾਨ ਮਿਡ ਡੇਅ ਮੀਲ ਜਾਂ ਆਂਗਣਵਾੜੀ ਸੈਂਟਰਾਂ ਦੇ ਰਾਸ਼ਨ ਦੇ ਸਮਾਨ ਵਿੱਚ ਸੁਸਰੀ ਆਦਿ ਪੈਣ ਦੇ ਖਦਸੇ ਤੇ ਚਿੰਤਾ ਜਾਹਰ ਕਰਦਿਆਂ  ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਰਾਸ਼ਨ ਆਦਿ ਦੀ ਸਟੋਰੇਜ ਦੇ ਪੁਖੱਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਰਾਸ਼ਨ ਨੂੰ ਵਰਤੋਂ ਵਿੱਚ ਲਿਆਉਣ ਤੋਂ ਪਹਿਲਾ ਉਸ ਦੀ ਸ਼ਾਫ-ਸਫਾਈ ਦਾ ਵਿਸੇ਼ਸ ਧਿਆਨ ਰੱਖਿਆ ਜਾਵੇ ਅਤੇ ਧੁੱਪ ਲਗਾਉਣ ਉਪਰੰਤ ਹੀ ਵਰਤੋਂ ਵਿੱਚ ਲਿਆਂਦਾ ਜਾਵੇ ।                               ਜਸਵੀਰ ਸਿੰਘ ਸੇਖੋਂ ਨੇ ਦੱਸਿਆ ਕਿ ਸਰਕਾਰੀ ਰਾਸ਼ਨ ਡਿਪੂਆਂ, ਆਂਗਣਵਾੜੀ ਕੇਂਦਰਾਂ ਜਾਂ ਸਕੂਲਾਂ ਦੇ ਮਿਡ ਡੇ ਮੀਲ ਸਬੰਧੀ ਕੋਈ ਸ਼ਿਕਾਇਤ ਵਿਭਾਗ ਦੀ ਵੈਬਸਾਈਟ https://psfc.punjab.gov.in/  ਉੱਪਰ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਆਮ ਜਨਤਾ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 98767-64545 ਵੀ ਜਾਰੀ ਕੀਤਾ ਹੋਇਆ ਹੈ ਜਿਸਦਾ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਜ਼ਿਲ੍ਹੇ ਦੇ ਸਮੂਹ ਰਾਸ਼ਨ ਡਿਪੂਆਂ ਤੇ ਰਾਸ਼ਨ ਡਿਪੂ ਦਾ ਬੋਰਡ ਲਗਾਏ ਜਾਣ ਅਤੇ ਆਮ ਜਨਤਾ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਵੀ ਲਿਖਵਾਏ ਜਾਣ ਦੀ ਹਦਾਇਤ ਕੀਤੀ ਤਾਂ ਜੋ ਲੋੜ ਪੈਣ ਤੇ ਲੋੜਵੰਦ ਸਿੱਧਾ ਸੰਪਰਕ ਕਰ ਸਕਣ । ਉਨ੍ਹਾਂ ਹੋਰ ਕਿਹਾ ਕਿ ਫੂਡ ਸਕਿਓਰਟੀ ਐਕਟ ਅਧੀਨ ਸਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਕੋਲ ਵੀ ਦਰਜ ਕਰਵਾਈ ਜਾ ਸਕਦੀ ਹੈ।                   ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਅਤੇ ਚੈਕਿੰਗਾਂ ਭਵਿੱਖ ਵਿੱਚ ਲਗਾਤਾਰ ਕੀਤੀਆ ਜਾਣਗੀਆਂ ਤਾਂ ਜੋ ਇਸ ਐਕਟ ਦੀ ਉਲੰਘਣਾ ਨਾ ਹੋ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਆਮ ਜਨਤਾ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ।             ਮੀਟਿੰਗ ਉਪਰੰਤ ਉਨ੍ਹਾਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ  ਵਿਖੇ ਮਿਡ ਡੇਅ ਮੀਲ ਦੀ ਚੈਕਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇਅ ਮੀਲ ਦੀ ਗੁਣਵੰਤਾ ਅਤੇ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਇਸ ਮੌਕੇ ਉਨ੍ਹਾਂ ਸਕੂਲ ਵਿਖੇ ਪੌਦੇ ਵੀ ਲਗਾਏ ।

  • ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

    ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

    ਗੁਰਦਾਸਪੁਰ, 24 ਜੁਲਾਈ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ…

  • ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

    ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

    ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ…

  • ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

    ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

    ਨਸ਼ੇ ਖਿਲਾਫ ਇਕਜੁੱਟ ਹੋ ਕੇ ਲੜਾਈ ਲੜਣ ਦਾ ਦਵਾਇਆ ਪ੍ਰਣਜ਼ਲਾਲਾਬਾਦ 24 ਜੁਲਾਈਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਦਾ ਤਹੱਈਆ ਕੀਤਾ ਹੈ ਤਾਂ ਜ਼ੋ ਸੂਬੇ ਦੀ ਨੌਜਵਾਨੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ ਅਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਤੇ ਸਿਹਤਮੰਦ ਹੋਵੇ। ਇਨ੍ਹਾਂ ਸ਼ਬਦਾਂ…

  • ਸਿਹਤ ਵਿਭਾਗ ਵੱਲੋਂ ਸਟੋਪ ਡਾਇਰੀਆ (ਦਸਤ ਰੋਕੂ) ਮੁਹਿੰਮ ਸਬੰਧੀ ਕੈਲੰਡਰ ਜਾਰੀ

    ਸਿਹਤ ਵਿਭਾਗ ਵੱਲੋਂ ਸਟੋਪ ਡਾਇਰੀਆ (ਦਸਤ ਰੋਕੂ) ਮੁਹਿੰਮ ਸਬੰਧੀ ਕੈਲੰਡਰ ਜਾਰੀ

    ਤਰਨ ਤਾਰਨ, 24 ਜੁਲਾਈ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਦਸਤ ਰੋਕੂ ਮੁਹਿੰਮ ਸਬੰਧੀ ਵਿਸ਼ਵ ਸਿਹਤ ਸੰਸਥਾ ਦਾ ਸਟੋਪ ਡਾਇਰੀਆ ਮੁਹਿੰਮ ਬਾਰੇ ਕੈਲੰਡਰ ਜਾਰੀ ਕੀਤਾ ਗਿਆ। ਇਸ…

  • 12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

    12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

    ਚੰਡੀਗੜ੍ਹ, 23 ਜੁਲਾਈ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ…

  • ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

    ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

    ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਿਖਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਅੱਜ ਤੋਂ 111 ਸਾਲ…

  • ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

    ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

    ਚੰਡੀਗੜ੍ਹ, 23 ਜੁਲਾਈ, 2025: ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਕਰਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…

  • ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

    ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

    ਚੰਡੀਗੜ੍ਹ / ਆਕਲੈਂਡ, 23 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ…

  • ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

    ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

    ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…

  • ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

    ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

    ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ…