Category: Politics
-

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।…
-

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ
*ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ…
-

ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੌਕੇ ‘ਤੇ ਕਰਵਾਇਆ ਹੱਲ
ਪਟਿਆਲਾ, 22 ਜੁਲਾਈ: ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਪਲਬਧ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ, ਸੜਕਾਂ ਦੀ ਮੁਰੰਮਤ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲਿਆਂ ਤੋਂ ਲੈ ਕੇ ਨਿੱਜੀ ਅਤੇ ਸਮਾਜਿਕ ਮੁੱਦਿਆਂ ਤੱਕ, ਹਰ…
-

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ 22 ਜੁਲਾਈ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ ਅਪਣਾਇਆ ਗਿਆ ਹੈ ਅਤੇ ਨਸ਼ੇ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਉਪਰੰਤ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਨ੍ਹਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇਵੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰੀ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਨਾਲ ਬਤੀਤ ਕਰ ਸਕੇ। ਇਸ ਦੌਰਾਨ ਡਾ. ਅਮਨਦੀਪ ਕੌਰ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਮੌਕੇ…
-

ਭਾਰਤ ਦੀ ਧਰਮ ਨਿਰਪੱਖਤਾਂ ਤੇ ਅਮੀਰ ਸੰਸਕ੍ਰਿਤੀ ਦੀ ਮਿਸਾਲ ਸੰਸਾਰ ਵਿੱਚ ਹੋਰ ਕਿੱਧਰੇ ਨਹੀ ਮਿਲਦੀ- ਹਰਜੋਤ ਬੈਂਸ
ਨੰਗਲ 22 ਜੁਲਾਈ () ਭਾਰਤ ਦੇਸ਼ ਦੀ ਅਮੀਰ ਸੰਸਕ੍ਰਿਤੀ ਅਤੇ ਧਰਮ ਨਿਰਪੱਖਤਾ ਦੀ ਮਿਸਾਲ ਸੰਸਾਰ ਭਰ ਵਿਚ ਹੋਰ ਕਿੱਧਰੇ ਨਹੀ ਮਿਲਦੀ, ਸਾਡੇ ਆਦਿ ਗ੍ਰੰਥਾਂ ਵਿਚ ਦਰਜ ਸ਼ਬਦਾਵਲੀ ਨੇ ਸਮੁੱਚੀ ਮਾਨਵਤਾਂ ਦੇ ਕਲਿਆਣ ਦਾ ਮਾਰਗ ਦਿਖਾਇਆ ਹੈ। ਸੰਤਾਂ ਮਹਾਪੁਰਸ਼ਾਂ ਨੇ ਇਸ ਦੀ ਵਿਆਖਿਆ ਕਰਕੇ ਸਰਲਤਾ ਨਾਲ ਅੱਜ ਦੀ ਪੀੜ੍ਹੀ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ। ਇਨ੍ਹਾਂ…
-

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾ
ਪੱਟੀ, ਤਰਨ ਤਾਰਨ, 22 ਜੁਲਾਈ : ਕੈਬਿਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ. ਭੁੱਲਰ ਬੀਤੀ ਸ਼ਾਮ ਵਿਧਾਨ ਸਭਾ ਹਲਕਾ…
-

ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 22 ਜੁਲਾਈ : ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। …
-

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ
ਚੰਡੀਗੜ੍ਹ, 21 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ ਮੀਟਿੰਗ ਦੀ…
-

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 47 ਭੀਖ ਮੰਗਣ…
-

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ ਹੈ। ਜ਼ਿਕਰਯੋਗ ਹੈ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਰ ਲੋੜਵੰਦ ਤੱਕ ਮਿਆਰੀ ਸਿਹਤ ਸਹੂਲਤ ਪਹੁੰਚਾਉਣ ਲਈ ਵਿਸੇਸ਼ ਉਪਰਾਲੇ ਕਰਨ ਦੀ ਹਦਾਇਤ
ਕੀਰਤਪੁਰ ਸਾਹਿਬ 21 ਜੁਲਾਈ () ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹਰ ਯੋਗ ਲੋੜਵੰਦ ਤੱਕ ਮਿਆਰੀ ਸਿਹਤ ਸਹੂਲਤ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋ ਹਰ ਵਰਗ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ…
-

ਵਿਧਾਇਕ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਈਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਫ਼ਿਰੋਜ਼ਪੁਰ, 21 ਜੁਲਾਈ 2025. ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੁਖਾਲੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਈਜ਼ੀ ਰਜਿਸਟਰੀ ਪ੍ਰਣਾਲੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਹਲਕਾ ਫਿਰੋਜ਼ਪੁਰ…
-

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ
ਫ਼ਰੀਦਕੋਟ 21 ਜੁਲਾਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ ਐੱਸ.ਪੀ. (ਇਨਵੈਸਟੀਗੇਸ਼ਨ), ਫਰੀਦਕੋਟ ਵੀ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਦੀ ਰੈੱਡ ਕਰਾਸ ਸੁਸਾਇਟੀ ਵੱਲੋਂ 10 ਕੰਪਿਊਟਰ, 05 ਵੀਲ ਚੇਅਰਾਂ…
-

ਖਾਦਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਬੈਨੀਪਾਲ
ਬਰਨਾਲਾ, 21 ਜੁਲਾਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਅਤੇ ਡਾ. ਬਸੰਤ ਗਰਗ ਪ੍ਰਬੰਧਕੀ ਸੈਕਟਰੀ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਤਹਿਤ ਡਾਕਟਰ ਨਰਿੰਦਰ ਸਿੰਘ ਬੈਨੀਪਾਲ ਜੁਆਇੰਟ ਡਾਇਰੈਕਟਰ (ਪੀਪੀ) ਖੇਤੀਬਾੜੀ ਵਿਭਾਗ ਪੰਜਾਬ ਦੀ ਟੀਮ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਦੁਕਾਨਾਂ ‘ਤੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ…
-

ਨਸ਼ੇ ਦੀ ਜਕੜ ਵਿਚ ਆਏ ਹਰ ਵਿਅਕਤੀ ਨੂੰ ਘ੍ਰਿਣਾ ਦੀ ਨਹੀ, ਸਗੋਂ ਹਮਦਰਦੀ ਦੀ ਜਰੂਰਤ
ਸ੍ਰੀ ਅਨੰਦਪੁਰ ਸਾਹਿਬ 21 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਿਆ ਦੀ ਰੋਕਥਾਮ ਲਈ ਪਿੰਡ ਪਿੰਡ ਨਸ਼ਾ ਮੁਕਤੀ ਯਾਤਰਾਂ ਚਲਾਈ ਜਾ ਰਹੀ ਹੈ। ਨਸ਼ਿਆ ਦੀ ਜਕੜ ਪਕੜ ਵਿੱਚ ਆਏ ਭੋਲੇ ਭਾਲੇ ਲੋਕਾਂ ਨੂੰ ਘ੍ਰਿਣਾ ਦੀ ਨਹੀ, ਸਗੋਂ ਹਮਦਰਦੀ ਦੀ ਜਰੂਰਤ ਹੈ। ਉਨ੍ਹਾਂ ਨਾਲ ਬੇਰੁਖਾ ਵਤੀਰਾ ਨਹੀ ਕਰਨਾ ਚਾਹੀਦਾ, ਸਗੋਂ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਕੇ ਉਨ੍ਹਾਂ…
-

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ
ਚੰਡੀਗੜ੍ਹ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ…
-

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਜੁਲਾਈ ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ…
-

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ
ਫ਼ਿਰੋਜ਼ਪੁਰ, 21 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ ਸਕੀਮ ਅਧੀਨ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਸੌਂਪੇ ਗਏ, ਜਿਨ੍ਹਾਂ ਦੀ ਕੁੱਲ ਰਕਮ ਲਗਭਗ 80.99 ਲੱਖ ਰੁਪਏ ਬਣਦੀ ਹੈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਮੁਆਫੀ ਨਾ ਸਿਰਫ਼ ਇਨ੍ਹਾਂ ਲਾਭਪਾਤਰੀਆਂ ਤੇ ਆਰਥਿਕ ਬੋਝ ਹਟਾਵੇਗੀ, ਸਗੋਂ ਲਾਭਪਾਤਰੀਆਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਲਈ ਹੌਂਸਲਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਮੁਸ਼ਕਲਾਂ ਦੀ ਵਜ੍ਹਾ ਨਾਲ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੀ ਗਈ ਇਹ ਕਰਜ਼ਾ ਮੁਆਫੀ ਸਕੀਮ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਨਿਸ਼ਾਨੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧੀਆ ਲੋਕ-ਭਲਾਈ ਦੀਆਂ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਹਰੇਕ ਵਰਗ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਤਰ੍ਹਾਂ ਰਾਜ ਨੂੰ ਤਰੱਕੀ ਤੇ ਵਿਕਾਸ ਵਿੱਚ ਹੋਰ ਅੱਗੇ ਵਧਾਇਆ ਜਾ ਸਕੇ।