Category: Politics
-

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ…
-

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾ, ਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ…
-

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ
ਬਟਾਲਾ, 16 ਜੁਲਾਈ ( ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ…
-

ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ
ਅਬੋਹਰ 16 ਜੁਲਾਈ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਸੀਆਈਐਫਟੀ ਅਬੋਹਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ ‘ਤੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ 100 ਤੋਂ ਵੱਧ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ…
-

ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ
ਫਰੀਦਕੋਟ 16 ਜੁਲਾਈ () ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਦਫਤਰ ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਵੱਲੋਂ 20 ਜੂਨ 2025 ਨੂੰ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ।
-

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ…
-

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਚੰਡੀਗੜ੍ਹ, 15 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ…
-

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਚੰਡੀਗੜ੍ਹ, 15 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ…
-

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ…
-

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ ਸਭਾ ਹਲਕਾ ਡੇਰਾ ਬੱਸੀ…
-

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018…
-

ਪਿੰਡ ਧੌਲਾ ਨੇੜੇ ਰਜਵਾਹੇ ਵਿਚਲਾ ਪਾੜ ਪੂਰਿਆ
ਬਰਨਾਲਾ, 15 ਜੁਲਾਈ ਜ਼ਿਲ੍ਹੇ ਦੇ ਪਿੰਡ ਧੌਲਾ ਨੇੜੇ ਰਜਵਾਹੇ ਵਿੱਚ ਪਏ ਪਾੜ ਨੂੰ ਸਾਂਝੇ ਹੰਭਲੇ ਨਾਲ ਪੂਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਸ਼ੌਕਤ ਅਹਿਮਦ ਪਰੇ ਦੀਆਂ ਹਦਾਇਤਾਂ ‘ਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਸੁਖਵਿੰਦਰ ਸਿੰਘ ਸਿੱਧੂ ਆਪਣੇ ਫੀਲਡ ਸਟਾਫ਼ ਅਤੇ 70 ਦੇ ਕਰੀਬ ਮਨਰੇਗਾ ਵਰਕਰਾਂ ਨਾਲ ਮੌਕੇ ‘ਤੇ ਪੁੱਜੇ। …
-

ਸੇਵਾ ਕੇਂਦਰਾਂ ਵਿੱਚ ਹੁਣ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲੱਬਧ-ਡਿਪਟੀ ਕਮਿਸ਼ਨਰ
ਤਰਨ ਤਾਰਨ, 15 ਜੁਲਾਈ: ਪੰਜਾਬ ਸਰਕਾਰ ਦੀ ਈ-ਗਵਰਨੈਂਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ, ਹੁਣ ਸੇਵਾ ਕੇਂਦਰਾਂ ਤੋਂ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾਵਾਂ ਨਾਗਰਿਕਾਂ ਨੂੰ ਪਾਰਦਰਸ਼ਤਾ, ਸਮੇਂ ਦੀ ਬੱਚਤ ਅਤੇ ਸਹੂਲਤ ਦੋਵੇਂ ਪ੍ਰਦਾਨ ਕਰਨਗੀਆਂ। ਇਸ ਸਬੰਧੀ ਜਾਣਕਾਰੀ…
-

ਸਾਉਣੀ ਦੀਆਂ ਫ਼ਸਲਾਂ ਵਿਚ ਸਲਫ਼ਰ ਅਤੇ ਕੈਲਸ਼ੀਅਮ ਤੱਤ ਦੀ ਪੂਰਤੀ ਲਈ ਜਿਪਸਮ ਇੱਕ ਸਸਤਾ ਅਤੇ ਬਿਹਤਰ ਸਰੋਤ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 15 ਜੁਲਾਈ ( ) – ਸਾਉਣੀ ਦੀਆਂ ਫ਼ਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ 16 ਖ਼ੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਅਤੇ ਇਹ ਖ਼ੁਰਾਕੀ ਤੱਤ ਫ਼ਸਲ ਨੂੰ ਹਵਾ,ਪਾਣੀ ਅਤੇ ਮਿੱਟੀ ਤੋਂ ਮਿਲਦੇ ਹਨ ,ਇਸ ਤੋਂ ਇਲਾਵਾ ਫ਼ਸਲ ਲਈ ਲੋੜੀਂਦੇ ਖ਼ੁਰਾਕੀ ਤੱਤ ਸਲਫ਼ਰ ਅਤੇ ਕੈਲਸ਼ੀਅਮ ਜਿਪਸਮ ਦੀ ਵਰਤੋਂ ਕਰਕੇ ਪੂਰਤੀ ਕੀਤੀ…
-

ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ 470 ਕਿਲੋਗ੍ਰਾਮ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਬਰਾਮਦ ਕੀਤੇ-3 ਚਲਾਨ ਕੱਟੇ
ਬਟਾਲਾ, 15 ਜੁਲਾਈ ( ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਦੇ ਖਿਲਾਫ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਨਗਰ ਨਿਗਮ ਬਟਾਲਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਸਖ਼ਤ ਕਾਰਵਾਈ ਕਰਦਿਆਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਸਬੰਧੀ ਤਿੰਨ ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵੀ…
-

ਭਾਰੀ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਵਜ਼ੋਂ 03 ਕਰੋੜ 82 ਲੱਖ ਰੁਪਏ ਮਨਜ਼ੂਰ-ਵਿਧਾਇਕ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 15 ਜੁਲਾਈ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨ ਹਿਤੈਸ਼ੀ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੁਦਰਤੀ ਆਫ਼ਤਾਂ ਨਾਲ ਨੁਕਸਾਨੀਆਂ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪਿਛਲੇ ਦਿਨੀ ਕੁਦਰਤੀ ਕਹਿਰ,…
-

ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ
ਫਰੀਦਕੋਟ 15 ਜੁਲਾਈ () ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਵੱਲੋਂ ਜਿਲ੍ਹਾ ਫਰੀਦਕੋਟ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਰਮੇਂ ਦੀ ਤਾਜਾ ਸਥਿਤੀ ਬਾਰੇ ਰਿਪੋਰਟ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਬਾਬਾ ਫਰੀਦ ਇੰਨਟਰਨੈਸ਼ਨਲ ਸਕੂਲ ਜ਼ੀਰਾ ਰੋਡ ਕੁੱਲਗੜ੍ਹੀ ਵਿਖੇ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ…
-

ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼
ਮਾਨਸਾ, 15 ਜੁਲਾਈ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਹੇਠ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਅਤੇ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ। ਉਨ੍ਹਾਂ ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ…