ਮਾਲੇਰਕੋਟਲਾ 20 ਜੂਨ: ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸਵੇਰੇ 06 ਵਜੇ ‘ਸੀ.ਐਮ ਦੀ ਯੋਗਸ਼ਾਲਾ’ ਪ੍ਰੋਗਰਾਮ ਅਧੀਨ ਇੱਕ ਵਿਸ਼ੇਸ਼ ਸਮਾਗਮ ਨਾਲ ਮਨਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੰਦਿਆ ਕਿਹਾ ਕਿ ਇਸ ਮੌਕੇ ਮਾਹਰ ਯੋਗ ਟ੍ਰੇਨਰ ਲੋਕਾਂ ਨੂੰ ਯੋਗ ਅਭਿਆਸਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਮਾਰਗਦਰਸ਼ਨ ਕਰਨਗੇ । ਉਨ੍ਹਾਂ ਹੋਰ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਅਮਰਗੜ੍ਹ ਵਿਖੇ ਨਵ ਦੁਰਗਾ ਮੰਦਿਰ ਨੇੜੇ ਸਿਵਲ ਹਸਪਤਾਲ ਵਿਖੇ ਅਤੇ ਅਹਿਮਦਗੜ੍ਹ ਵਿਖੇ ਚਪਰ ਪਾਰਕ ਵਿਖੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ‘ਸੀ.ਐਮ. ਦੀ ਯੋਗਸ਼ਾਲਾ’ ਇਸ ਮਹੀਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਰਹੀ ਹੈ। ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰੋਜ਼ਾਨਾ ਅਭਿਆਸ ਕਰਨ ਨਾਲ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਧਾਉਂਦਾ ਹੈ, ਸਰੀਰ ਨੂੰ ਆਰਾਮ ਦੇਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘੱਟ ਕਰਦਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਢੁੱਕਵੀਂ ਪਾਰਕਿੰਗ, ਵਲੰਟੀਅਰ ਦੀ ਸੁਰੱਖਿਆ, ਪੀਣ ਵਾਲੇ ਪਾਣੀ ਦਾ ਇੰਤਜ਼ਾਮ, ਆਰਜੀ ਪਖਾਨਿਆਂ,ਟ੍ਰੈਫਿਕ ਨਿਯਮ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ‘ਤੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਯਮਤ ਯੋਗ ਅਭਿਆਸ ਇੱਕ ਸਿਹਤਮੰਦ ਸਰੀਰ ਅਤੇ ਮਨ ਨੂੰ ਉਤਸ਼ਾਹਿਤ ਕਰਦਾ ਹੈ, ਤਣਾਅ ਘਟਾਉਂਦਾ ਹੈ ਅਤੇ ਸਮੁੱਚੇ ਆਰਾਮ ਨੂੰ ਵਧਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਮਾਨਸਾ, 20 ਜੂਨ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ...
ਚੰਡੀਗੜ੍ਹ, 20 ਜੂਨ:ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ...
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ...
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ...
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ...
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ...
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ...
ਚੰਡੀਗੜ੍ਹ : 20 ਜੂਨਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ...
ਚੰਡੀਗੜ੍ਹ, 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ...
ਚੰਡੀਗੜ੍ਹ, 20 ਜੂਨ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਗੁਰਦਾਸਪੁਰ, 19 ਜੂਨ 2025 ( ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ...
ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ...
ਹੁਸ਼ਿਆਰਪੁਰ, 19 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ...
ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ...
ਚੰਡੀਗੜ੍ਹ, 19 ਜੂਨ: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ...
ਚੰਡੀਗੜ੍ਹ,19 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ...
ਚੰਡੀਗੜ੍ਹ, 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ...
