Category: Politics
-

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ
ਨਾਭਾ (ਪਟਿਆਲਾ), 25 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ…
-

ਮਾਲੇਰਕੋਟਲਾ ਵਿਖੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਸਫਲ ਆਯੋਜਨ
ਮਲੇਰਕੋਟਲਾ, 25 ਮਈ: ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਧਿਆਨ ਵਿੱਚ ਰੱਖਦਿਆਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ,ਸਿਹਤ ਕੈਂਪ ਦੌਰਾਨ ਮਾਲੇਰਕੋਟਲਾ ਦੇ ਲੋਕਾਂ ਨੇ ਵੱਖ-ਵੱਖ ਤਜਰਬੇਕਾਰ ਮਾਹਿਰ ਡਾਕਟਰਾਂ ਤੋਂ ਸਲਾਹ-ਮਸ਼ਵਰਾ ਲੈ ਕੇ ਸਿਹਤ ਸੇਵਾਵਾਂ ਦਾ ਲਾਹਾ ਲਿਆ। ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਤ ਕੀਤੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਉਦਘਾਟਨ ਡੀ.ਐਸ.ਪੀ.ਰਣਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਇਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਇਲਾਜ ਦੀ ਸਹੂਲਤ ਮਿਲਦੀ ਹੈ। ਤਹਿਸੀਲਦਾਰ ਰਿੱਤੂ ਗੁਪਤਾ ਨੇ ਕਿਹਾ ਕਿ ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਨੂੰ ਸਹੀ ਸਮੇਂ ਇਲਾਜ ਦੇਣ ਲਈ ਇਸ ਤਰ੍ਹਾਂ ਦੇ ਕੈਂਪ ਬਹੁਤ ਲਾਭਦਾਇਕ ਹਨ। ਇਹ ਪਹਿਲ ਮੈਸ਼ ਪ੍ਰੋਲਾਈਫ ਹਸਪਤਾਲ ਦੀ ਕਮਿਊਨਿਟੀ ਸੇਵਾ ਅਤੇ ਪਹੁੰਚ ਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਂਪ ਦੌਰਾਨ ਆਮ ਸਿਹਤ ਜਾਂਚ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਈਸੀਜੀ, ਹੱਡੀਆਂ ਦੀ ਘਣਤਾ ਜਾਂਚ, ਅਤੇ ਆਰਥੋਪੀਡਿਕ,ਗਾਇਨੀਕੋਲੋਜਿਸਟ,ਇੰਟਰਨਲ ਮੈਡੀਸਨ,ਯੂਰੋਲੋਜਿਸਟ,ਪੀਡੀਆਟ੍ਰੀਸ਼ੀਅਨ ਅਤੇ ਡਾਇਟੀਸ਼ੀਅਨ ਵਰਗੇ ਮਾਹਰ ਡਾਕਟਰਾਂ ਨਾਲ ਸਲਾਹ-ਮਸ਼ਵਰਾ ਸਮੇਤ ਕਈ ਤਰ੍ਹਾਂ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਦੀ ਟੀਮ ਨੇ ਲੋੜਵੰਦ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਵੰਡੀਆਂ ।
-

ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਅਹਿਮ ਮੀਟਿੰਗ ਕੀਤੀ
ਗੁਰਦਾਸਪੁਰ, 25 ਮਈ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਏ ਗਏ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਨਸ਼ਾ ਮੁਕਤੀ ਯਾਤਰਾ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ…
-

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸਮਾਘ, ਮਨੀਆਂਵਾਲਾ ਅਤੇ ਸੁਖਨਾ ਅਬਲੂ ਵਿਖੇ ਜਾਗਰੂਕਤਾ ਸਮਾਗਮ
ਗਿੱਦੜਬਾਹਾ 25 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਨਸ਼ਾ ਮੁਕਤੀ ਯਾਤਰਾਵਾਂ ਅਤੇ ਜਾਗਰੂਕਤਾ ਸਭਾਵਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ…
-

ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਚ ਪਹੁੰਚੇ ਸ. ਕੁਲਤਾਰ ਸਿੰਘ ਸੰਧਵਾ
ਫਰੀਦਕੋਟ/ਕੋਟਕਪੂਰਾ 25 ਮਈ ( ) ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ, ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਪਿਛਲੇ ਦਿਨੀਂ ਮੌਤ ਹੋ ਗਈ ਸੀ। ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ…
-

ਪਸ਼ੂਆਂ ‘ਚ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਸਰਕਾਰੀ ਕੈਟਲ ਪਾਉਂਡ ਸਲੇਮ ਸ਼ਾਹ ਵਿਖੇ ਟੀਕਾਗਨ ਕੀਤਾ ਗਿਆ
ਫਾਜਿਲਕਾ 25 ਮਈਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪਾਉਂਡ) ਸਲੇਮ ਸ਼ਾਹ ਦੇ ਇੰਚਾਰਜ ਸੋਨੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਸ਼ੂਆਂ ਵਿਖੇ ਹੋਣ ਵਾਲੇ ਮੂੰਹ-ਖੁਰ ਦੀ ਬਿਮਾਰੀ ਦੇ ਇਲਾਜ ਲਈ ਸਲੇਮ ਸ਼ਾਹ ਵਿਖੇ ਪਸੂਆਂ ਦਾ ਟੀਕਾਕਰਨ ਕੀਤਾ ਗਿਆ।ਇਸ ਅਭਿਆਨ ਦੀ ਸ਼ੁਰੂਆਤ ਵੈਟਨਰੀ ਅਫ਼ਸਰ ਡਾ ਦੇਵਯਾਂਸ਼ ਗਿਲਹੋਤਰਾ ਨੇ ਕੀਤੀਇਸ ਮੌਕੇ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪਾਉਂਡ)…
-

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖ਼ਤਮ ਕਰਨ ਲਈ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਮਈ ( ) – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਅਪਾਰ ਸਫਲਤਾ ਮਿਲ ਰਹੀ ਹੈ, ਪ੍ਰੰਤੂ ਇਹ ਮੁਹਿੰਮ ਲਗਾਤਾਰ ਜਾਰੀ ਰੱਖਣ ਲਈ ਸਾਨੂੰ ਸਾਰਿਆ ਨੂੰ ਸਾਂਝੇ ਤੌਰ ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਭੋਲੇ ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚ ਜਕੜਨ…
-

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ…
-

ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਹੁਸ਼ਿਆਰਪੁਰ, 24 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ ਤਹਿਤ ਸੈਕਸ਼ਨ 138 ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਦੁਰਘਟਨਾਵਾਂ ਦੇ…
-

ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਮਈ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 41.4 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ…
-

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ…
-

ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ…
-

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ…
-

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ
ਚੰਡੀਗੜ੍ਹ,24 ਮਈਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿਇਸ ਲੋਕ ਅਦਾਲਤ…
-

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼
ਚੰਡੀਗੜ੍ਹ, 24 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ…
-

‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 24 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ…
-

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹੈ ਲੋਕਾਂ ਦਾ ਸਮਰਥਨ
ਹੁਸ਼ਿਆਰਪੁਰ, 24 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜ਼ਵਾਨਾਂ ਅਤੇ…
-

ਡਿਪਟੀ ਕਮਿਸ਼ਨਰ ਸਾਗਰ ਸੇਤੀਆਂ ਨੇ ਪਿੰਡ ਬੁੱਧ ਸਿੰਘ ਵਾਲਾ ਦੇ ਕਿਸਾਨ ਦੇ ਖੇਤਾਂ ’ਚ ਖੁਦ ਟੈ੍ਰਕਟਰ ਚਲਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਜਾਗਰੂਕ
ਮੋਗਾ, 24 ਮਈ:ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉਥੇ ਕਿਸਾਨਾਂ ਨੂੰ ਪਨੀਰੀ ਬੀਜ ਕੇ ਲਵਾਈ ਮੌਕੇ ਆਉਣ ਵਾਲੀ ਲੇਬਰ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਤੋਂ ਪਹਿਲਾ ਖੁਦ…
-

ਸਿੱਖਿਆ ਹੀ ਮਨੁੱਖ ਦੇ ਮਾਨਸਿਕ ਤੇ ਆਰਥਿਕ ਵਿਕਾਸ ਦਾ ਆਧਾਰ ਹੈ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 24 ਮਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਮਾਨਸਾ ਦੇ ਵਿਧਾਇਕ ਡਾ ਵਿਜੈ ਸਿੰਗਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਕਲਾਂ ਵਿਖੇ 08 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ 01 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਟਰੈਕ,…
-

ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਹੋਇਆ ਵੱਡਾ ਸੁਧਾਰ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ 24 ਮਈ : ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ, ਸਰਕਾਰੀ ਮਿਡਲ ਸਕੂਲ ਸੰਗਰਾਣਾ, ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਮਾਨ ਸਿੰਘ ਵਾਲਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ…