Category: Politics

  • ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ – ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ

    ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ – ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ

    ਮਾਲੇਰਕੋਟਲਾ 30 ਅਪ੍ਰੈਲ:                 ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ । ਇਸ ਗੱਲ ਦੀ ਜਾਣਕਾਰੀ ਅੱਜ ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ ਕਮ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦਿੱਤੀ  । ਉਨ੍ਹਾਂ ਕਿਹਾ ਕਿ ਜਲਦ ਹੀ  ‘ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ 02 ਤੋਂ 04 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਜਿਥੇ ਉਨ੍ਹਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਮੀਟਿੰਗ ‘ਨਸ਼ਾ ਮੁਕਤੀ ਯਾਤਰਾ’ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋ ਹੋਵੇਗੀ ।                 ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਸਮਾਜ ਨੂੰ ਨਸ਼ਾ ਰਹਿਤ ਬਣਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਹੈ। ਜਗਦੀਪ ਜੱਗਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ ਲੜਾਈ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਜ਼ਰੂਰਤ ਹੈ ਅਤੇ ਇਹ ਉਦਮ ਤਦ ਹੀ ਸਫਲ ਹੋ ਸਕਦਾ ਹੈ ਜਦੋਂ ਸਮਾਜ ਦਾ ਹਰ ਇੱਕ ਵਿਅਕਤੀ ਇਸ ਮੁਹਿੰਮ ਵਿੱਚ ਭਾਗ ਲਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ ਆਪਣੇ ਘਰ, ਗਲੀ, ਮੁਹੱਲੇ, ਪਿੰਡ ਅਤੇ ਸ਼ਹਿਰ ਪੱਧਰ ‘ਤੇ ਆਵਾਜ਼ ਉਠਾਈ ਜਾਵੇ । ਉਨ੍ਹਾਂ ਮੀਡੀਆਂ ਦੇ ਸਾਥੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ ।                  ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦਿਵਾਂਗੇ ।  ਉਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਕਮੇਟੀਆਂ ਅਤੇ ਸਰਪੰਚਾਂ ਤੋਂ ਉਮੀਦ ਜਤਾਈ ਕਿ ਉਹ ਨਸ਼ਾ ਮੁਕਤੀ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਰਕਾਰ ਅਤੇ ਕਾਨੂੰਨੀ ਅਧਿਕਾਰੀਆਂ ਵੱਲੋਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਸੋਸਾਇਟੀ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਵੀ ਬਹੁਤ ਹੀ ਮਹੱਤਵਪੂਰਨ ਹੈ।                         ਜਗਦੀਪ ਜਗ੍ਹਾ ਨੇ ਅਖੀਰ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਚਿੰਤਾ ਹੈ। ਇਸ ਲਈ ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦੇਵਾਂਗੇ । ਇਸ ਮੌਕੇ ਉਨ੍ਹਾਂ ਨਾਲ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਕੋਆਰਡੀਨੇਟਰ ਮਾਲੇਰਕੋਟਲਾ ਸ਼ਿੰਗਾਰਾ ਸਿੰਘ ਰੁੜਕਾ ਅਤੇ ਕੋਆਰਡੀਨੇਟਰ ਅਮਰਗੜ੍ਹ ਗੁਰਪ੍ਰੀਤ ਸਿੰਘ ਬਨਭੋਰਾ ਵੀ ਮੌਜੂਦ ਸਨ ।

  • ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

    ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

    ਮਾਨਸਾ, 30 ਅਪ੍ਰੈਲ :             ਸਫਾਈ ਸੇਵਕਾਂ ਦਾ ਕੰਮ ਬਹੁਤ ਹੀ ਜ਼ਿਆਦਾ ਮੁਸ਼ਿਕਲ ਹੁੰਦਾ ਹੈ ਅਤੇ ਸਫਾਈ ਕਰਮਚਾਰੀ ਸਾਰੇ ਆਪਣੇ-ਆਪਣੇ ਇਲਾਕੇ ਵਿੱਚ ਸਫਾਈ ਦਾ ਪੂਰਾ ਧਿਆਨ ਰੱਖਦੇ ਹਨ, ਜ਼ਿਨ੍ਹਾਂ ਕਾਰਨ ਅਸੀਂ ਸਾਰੇ ਸਾਫ਼-ਸੁਥਰੇ ਵਾਤਾਵਰਣ ਵਿੱਚ ਵਿਚਰਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਸ਼੍ਰੀ ਚੰਦਨ ਗਰੇਵਾਲ ਨੇ ਅੱਜ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ…

  • ਵਿਧਾਇਕ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ, ਮੱਲ੍ਹਾ ਤੇ ਚੱਕਰ ’ਚ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ

    ਵਿਧਾਇਕ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ, ਮੱਲ੍ਹਾ ਤੇ ਚੱਕਰ ’ਚ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ

    ਜਗਰਾਉਂ, 30 ਅਪ੍ਰੈਲ (000) – ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾ‌ਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕਾਉਂਕੇ ਕਲਾਂ, ਮੱਲ੍ਹਾ ਅਤੇ ਚੱਕਰ ਦੇ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਣ ਕਾਰਜ਼ਾਂ ਨੂੰ ਲੋਕ ਅਰਪਿਤ ਕੀਤਾ ਗਿਆ। ਪਿੰਡ ਚੱਕਰ ਵਿਖੇ ਵਿਧਾ‌ਇਕ ਮਾਣੂੰਕੇ ਵੱਲੋਂ ਜਦੋਂ ਬਜ਼ੁਰਗ ਹਲਵਾਈ ਤਰਸੇਮ ਲਾਲ ਤੋਂ ਰੀਬਨ ਕਟਵਾਇਆ ਤਾਂ ਲੋਕਾਂ ਨੇ ਤਾੜੀਆਂ ਮਾਰ ਕੇ ਸੁਆਗਤ ਕੀਤਾ ਅਤੇ ਖੁਸ਼ੀ ਦਾ ਮਹੌਲ ਬਣ ਗਿਆ।  ਬਾਕੀ ਸਕੂਲਾਂ ਵਿੱਚ ਵਿਧਾਇਕ ਵੱਲੋਂ ਬੱਚਿਆਂ ਕੋਲੋਂ ਰੀਬਨ ਕਟਵਾਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਸਰਕਾਰੀ ਕੰਨ੍ਹਿਆਂ ਹਾਈ ਸਕੂਲ ਪੱਤੀ ਸ਼ਾਮ ਸਿੰਘ ਵਿਖੇ 9 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਜਦਕਿ ਪਿੰਡ ਮੱਲ੍ਹਾ ਦੇ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਕੋਰਟ ਦੀ ਮੁਰੰਮਤ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਕਰ ਵਿਖੇ 7 ਲੱਖ 42 ਹਜ਼ਾਰ 500 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮਾਂ ਦੀ ਰਿਪੇਅਰ ਕਰਵਾਕੇ ਵਿਦਿਆਰਥੀਆਂ ਨੂੰ  ਸਪੁਰਦ ਕੀਤੇ ਗਏ। ਇਹਨਾਂ ਸਕੂਲਾਂ ਵੱਲੋਂ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿੱਚ ਬੱਚਿਆਂ ਤੇ ਮਾਪਿਆਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲਾਂ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਕਰਵਾਏ ਜਾ ਰਹੇ ਸਾਂਝੇ ਪ੍ਰੋਗਰਾਮਾਂ ਦਾ ਮੁੱਖ ਮੰਤਵ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਹੋਰ ਬਿਹਤਰ ਬਨ੍ਹਾਉਣਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਹਨ, ਸਰਕਾਰੀ ਸਕੂਲਾਂ ਵਿੱਚ ਕਿਤਾਬਾਂ, ਵਰਦੀਆਂ ਮੁਫ਼ਤ ਮਿਲਦੀਆਂ ਹਨ ਅਤੇ ਲੋੜਵੰਦ ਬੱਚਿਆਂ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਉਹਨਾਂ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਸਿੱਖਿਆ ਦਾ ਬਜਟ 18 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ ਜੋਕਿ ਪੰਜਾਬ ਦੇ ਕੁੱਲ ਬਜਟ ਦਾ ਪੰਜਵਾਂ ਹਿੱਸਾ ਹੈ। ਸਿੱਖਿਆ ਦੇ ‌ਮਿਆਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮਿਸ਼ਨ ਹੈ। ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ। ਇਹਨਾਂ ਸਮਾਗਮਾਂ ਵਿੱਚ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਨਿੱਕੇ ਬੱਚਿਆਂ ਨਾਲ ਗੱਲਾਂ-ਬਾਤਾਂ ਕਰਕੇ ਉਹਨਾਂ ਨੂੰ ਭਵਿੱਖ ਦੇ ਟੀਚੇ ਬਾਰੇ ਪੁੱਛਿਆ ਗਿਆ, ਤਾਂ ਬਹੁਤ ਸਾਰੇ ਬੱਚਿਆਂ ਨੇ ਵਿਧਾਇਕ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਡਾਕਟਰ, ਵਕੀਲ, ਆਈ.ਏ.ਐਸ. ਅਫ਼ਸਰ, ਪੀ.ਸੀ.ਐਸ. ਅਫ਼ਸਰ, ਆਈ.ਪੀ.ਐਸ.ਅਫ਼ਸਰ, ਅਧਿਆਪਕ ਅਤੇ ਜੱਜ ਬਣਨ ਦਾ ਸੁਪਨਾ ਪੂਰਾ ਕਰਨ ਲਈ ਭਾਵੁਕਤਾ ਨਾਲ ਉਤਸ਼ਾਹ ਵਿਖਾਇਆ ਅਤੇ ਬੱਚਿਆਂ ਵੱਲੋਂ ਸਮਾਗਮਾਂ ਦੌਰਾਨ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਰੋਤਿਆਂ ਨੂੰ ਮੰਤਰ-ਮੁਗਦ ਕਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਕੁਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਚੇਅਰਮੈਨ ਕਰਮਜੀਤ ਸਿੰਘ ਡੱਲਾ, ਅਮਰਦੀਪ ਸਿੰਘ ਟੂਰੇ, ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਡਾ.ਗੁਰਵਿੰਦਰਜੀਤ ਸਿੰਘ, ਮੁੱਖ ਅਧਿਆਪਕਾ ਪੂਜਾ ਵਰਮਾ, ਮੁੱਖ ਅਧਿਆਪਕ ਰਾਜੇਸ਼ ਕੁਮਾਰ ਮਲਕ, ਹਰਪ੍ਰੀਤ ਕੌਰ ਚੀਮਾਂ, ਜਸਪ੍ਰੀਤ ਕੌਰ ਜੱਸਲ, ਰਣਬੀਰ ਕੌਰ, ਕੋਮਲ ਅਰੋੜਾ, ਗੁਰਿੰਦਰ ਕੌਰ, ਰਾਧਾ ਰਾਣੀ, ਅਮਨਦੀਪ ਕੌਰ, ਚਰਨਜੀਤ ਕੌਰ, ਸ਼ਬਨਮ ਰਤਨ, ਪ੍ਰਿਤਪਾਲ  ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਗੌਰਵ ਗੁਪਤਾ, ਕੁਲਦੀਪ ਸਿੰਘ ਢੋਲਣ, ਡਾ.ਸੁਰਜੀਤ ਸਿੰਘ ਦੌਧਰ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸੁਖਦੇਵ ਸਿੰਘ ਕਾਉਂਕੇ, ਹਰਜੀਤ ਸਿੰਘ ਹੀਤਾ, ਬੂਟਾ ਸਿੰਘ ਪੰਚ, ਗੁਰਮੁਖ ਸਿੰਘ ਮਿੰਟੂ, ਸਰਪੰਚ ਚਰਨਜੀਤ ਕੌਰ, ਗੁਰਪ੍ਰੀਤ ਕੌਰ ਪੰਚ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਸੁਭਾਸ਼ ਕੁਮਾਰ, ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਗੱਗੀ, ਰਵਿੰਦਰ ਕੌਰ ਸਕੂਲ ਮੁਖੀ ਮੱਲ੍ਹਾ, ਲੈਕ.ਅਮਰਜੀਤ ਸਿੰਘ ਚੀਮਾਂ, ਲੈਕ.ਸਰਬਜੀਤ ਸਿੰਘ ਮੱਲ੍ਹਾ, ਮਨਮੋਹਣ ਸਿੰਘ, ਮੈਨੇਜਰ ਇਕਬਾਲ ਸਿੰਘ, ਦਵਿੰਦਰ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਸਪਨਾ ਮਲਹੋਤਰਾ, ਖ਼ੁਸ਼ਪ੍ਰੀਤ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਸਰਪੰਚ ਗੁਰਮੇਲ ਸਿੰਘ ਮੱਲਾ, ਸਾਬਕਾ ਸਰਪੰਚ ਹਰਬੰਸ ਸਿੰਘ ਢਿੱਲੋਂ, ਜਗਦੀਪ ਸਿੰਘ ਸਿੱਧੂ,  ਕੁਲਦੀਪ ਸਿੰਘ ਮੋਗਾ, ਸੂਬੇਦਾਰ ਜਸਵੰਤ ਸਿੰਘ, ਨਛੱਤਰ ਸਿੰਘ ਸਰਾਂ ਕੈਨੇਡਾ, ਹਰਪਾਲ ਸਿੰਘ ਮੱਲਾ, ਸਰਪੰਚ ਬੂਟਾ ਸਿੰਘ ਕਾਉਂਕੇ ਖੋਸੇ,  ਮੱਖਣ ਸਿੰਘ, ਇੰਦਰਜੀਤ ਸਿੰਘ, ਇਤਬਾਰ ਸਿੰਘ ਬੀ.ਪੀ.ਈ.ਓ.ਰਾਏਕੋਟ, ਸਰਪੰਚ ਸੋਹਣ ਸਿੰਘ ਚਕਰ, ਤਰਸੇਮ ਸਿੰਘ ਹਠੂਰ, ਸੁਖਚੈਨ ਸਿੰਘ ਅਰੋੜਾ,ਗੁਰਮੇਲ  ਸਿੰਘ, ਗੁਰਦੇਵ ਸਿੰਘ ਚਕਰ, ਨੰਬਰਦਾਰ ਦੁਆਰਾ ਸਿੰਘ, ਨੰਬਰਦਾਰ ਛਿੰਦਰ ਸਿੰਘ, ਨੰਬਰਦਾਰ ਚਮਕੌਰ  ਸਿੰਘ, ਕਰਮ ਸਿੰਘ ਪੰਚ, ਸਕੂਲ ਮੁਖੀ ਕਰਮਜੀਤ ਕੌਰ ਚਕਰ, ਗੁਰਪ੍ਰੀਤ ਸਿੰਘ ਚਕਰ, ਗੁਰਪ੍ਰੀਤ ਸਿੰਘ ਦੇਹੜਕਾ, ਹਰਜੀਤ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ ਉਪਲ, ਚੇਅਰਮੈਨ ਕੇਵਲ ਸਿੰਘ ਆਦਿ ਵੀ ਹਾਜ਼ਰ ਸਨ।

  • ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

    ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

    ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ…

  • ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 ‘ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ‘ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

    ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 ‘ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ‘ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

    ਜਲੰਧਰ, 30 ਅਪ੍ਰੈਲ :  ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਸਕੂਲ ਬਸਤੀ ਸ਼ੇਖ ਜਲੰਧਰ ਦੀ ਵਿਦਿਆਰਥਣ ਨਿਹਾਰਿਕਾ ਨੇ 600 ਵਿੱਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਅੱਜ ਜਲੰਧਰ ਪੱਛਮੀ ਦੇ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ…

  • ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

    ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ…

  • ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

    ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

    ਚੰਡੀਗੜ੍ਹ, 30  ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ ਸਮੇਂ ਤੋਂ…

  • ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

    ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

    ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ…

  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

    ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ…

  • ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

    ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

    ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ…

  • ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

    ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

    ਚੰਡੀਗੜ੍ਹ , 30 ਅਪ੍ਰੈਲ :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ   ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ…

  • ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

    ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ…

  • ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

    ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ…

  • ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

    ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

    ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ…

  • ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

    ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

    ਜਲੰਧਰ, 30 ਅਪ੍ਰੈਲ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ…

  • ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ – ਵਧੀਕ ਡਿਪਟੀ ਕਮਿਸ਼ਨਰ

    ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ – ਵਧੀਕ ਡਿਪਟੀ ਕਮਿਸ਼ਨਰ

    ਮੋਗਾ, 29 ਅਪ੍ਰੈਲ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 621383  ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 607801 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ…

  • ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ

    ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ

    ਮਾਲੇਰਕੋਟਲਾ 28 ਅਪ੍ਰੈਲ-                                 ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਮਾਲੇਰਕੋਟਲਾ ਸੁਰਿੰਦਰ ਸਿੰਘ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਪਸ਼ੁਧਨ ਮਿਸ਼ਨ (NLM) ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ ਲਈ ਅਪੀਲ ਕੀਤੀ ਗਈ।                  ਉਹਨਾਂ ਦੱਸਿਆ ਕਿ  ਇਹ ਯੋਜਨਾ ਸਿਰਫ਼ ਪੰਜ (5) ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ।ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ।                                 ਉਹਨਾਂ ਕਿਹਾ ਹੈ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਇਸ ਨਾਲ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਲੱਗਦੀ ਹੈ। ਉਹਨਾਂ ਦੁੱਧ ਉਤਪਾਦਕ ਕਿਸਨਾਂ ਨੂੰ ਇਸ ਬੀਮਾ ਯੋਜਨਾ ਨਾਲ ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਇਹ ਬੀਮਾ ਨਹੀਂ, ਸਗੋਂ ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇੱਕ ਆਸਰਾ ਹੈ।                    ਉਹਨਾਂ ਕਿਹਾ ਕਿ ਚਾਹਵਾਨ ਦੁੱਧ ਉਤਪਾਦਕ ਕਿਸਾਨ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਮਾਲੇਰਕੋਟਲਾ ਜਾਂ ਦਫਤਰ ਮੋਬਾਇਲ ਨੰ. 97812-25425  ਤੇ ਸੰਪਰਕ ਕਰ ਸਕਦੇ ਹਨ ।

  • ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਜਾਗਰਣ ਦਾ ਪੋਸਟਰ ਕੀਤਾ ਜਾਰੀ

    ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਜਾਗਰਣ ਦਾ ਪੋਸਟਰ ਕੀਤਾ ਜਾਰੀ

    ਸ੍ਰੀ ਅਨੰਦਪੁਰ ਸਾਹਿਬ 29 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਭਨੂਪਲੀ ਟੱਪਰੀਆਂ ਮੇਨ ਬਜ਼ਾਰ ਵਿੱਚ 3 ਮਈ ਨੂੰ ਹੋਣ ਜਾ ਰਹੇ ਵਿਸ਼ਾਲ ਮਾਂ ਭਗਵਤੀ ਜਾਗਰਣ ਅਤੇ ਵਿਸ਼ਾਲ ਭੰਡਾਰੇ ਦਾ ਪੋਸਟਰ ਜਾਰੀ ਕੀਤਾ। ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਵਿੱਤਰ ਧਾਰਮਿਕ ਸਮਾਰੋਹ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ।         ਦੀਪਕ…

  • ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਦਿੱਤਾ ਸੱਦਾ

    ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਦਿੱਤਾ ਸੱਦਾ

    ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ…

  • ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼

    ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼

    ਜਲੰਧਰ, 29 ਅਪ੍ਰੈਲ : ਪੰਜਾਬ ਦੇ ਨਾਗਰਿਕਾਂ ਖਾਸ ਕਰ ਬੱਚਿਆਂ ਲਈ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਅਧਿਕਾਰਤ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਰਾਜ ਭਰ ਵਿੱਚ ਵਿੱਦਿਅਕ ਸੰਸਥਾਵਾਂ ਦੇ ਨੇੜੇ ਸਥਿਤ ਸਕੂਲ ਕੰਟੀਨਾਂ, ਦੁਕਾਨਾਂ/ਹੋਰ ਅਦਾਰਿਆਂ ਵਿੱਚ ਇਨ੍ਹਾਂ ਦੀ ਵਿਕਰੀ ‘ਤੇ ਪਾਬੰਦੀ…