May 20, 2026

Politics

Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.

ਮਾਨਸਾ 10 ਅਪ੍ਰੈਲ:             ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਾਰੇ ਹਸਪਤਾਲਾਂ...
ਮਾਲੇਰਕੋਟਲਾ 10 ਅਪ੍ਰੈਲ :                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਚੱਲ ਰਹੇ ਆਗਣਵਾੜੀ ਕੇਂਦਰਾਂ ਦੀ ਨੁਹਾਰ ਬਦਲਣ ਦਾ ਨਿਵੇਕਲਾ ਉਪਰਾਲਾ ਸਾਦਿਆ ਗਿਆ ਹੈ ਤਾਂ ਜੋ ਪਿੰਡਾਂ ਦੇ ਨੰਨ੍ਹੇ ਬੱਚਿਆਂ ਨੂੰ ਬਿਹਤਰ ਸਿੱਖਿਆ, ਸਿਹਤ ਅਤੇ ਪੋਸ਼ਣ ਦੀਆਂ ਸਹੂਲਤਾਂ ਮਿਲ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਆਗਣਵਾੜੀਆਂ ਦੀ ਨੁਹਾਰ ਨਵੀਨਤਮ ਸੁਵਿਧਾਵਾਂ ਨਾਲ ਜਲਦ ਹੀ ਬਦਲੀ ਜਾਵੇਗੀ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ ।                  ਉਨ੍ਹਾਂ ਦੱਸਿਆ ਕਿ ਆਗਣਵਾੜੀ ਕੇਂਦਰ ਕਿਸੇ ਵੀ ਪਿੰਡ ਦੀ ਅਧਾਰਭੂਤ ਢਾਂਚੇ ਦੀ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿੱਥੇ ਕਿ ਨੰਨ੍ਹੇ ਬੱਚਿਆਂ ਦੀ ਪਰਵਰਿਸ਼,  ਮੁਢਲੀ ਤਾਲੀਮ ਅਤੇ ਸਿਹਤ ਸੰਭਾਲ ਹੁੰਦੀ ਹੈ। ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਕਈ ਕੇਂਦਰਾਂ ਦੀ ਹਾਲਤ ਨਵੀਨੀਕਰਨ ਤੇ ਸੁਧਾਰ ਦੀ ਮੰਗ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਨੇਕ ਕਾਰਜ ਲਈ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ ਨੂੰ ਆਪਣੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ (CSR) ਦੇ ਤਹਿਤ ਅੱਗੇ ਆਉਣ ਦਾ ਸੱਦਾ ਦਿੰਦਿਆ ਉਦਯੋਗਿਕ ਇਕਾਈਆਂ ਦੇ ਪ੍ਰਬੰਧਕਾਂ ਨੂੰ ਆਗਣਵਾੜੀਆਂ ਵਿੱਚ ਢਾਂਚਾਗਤ ਸੁਧਾਰ, ਫਰਨੀਚਰ, ਇਲੈਕਟ੍ਰਾਨਿਕ ਸਾਧਨਾਂ, ਸਿਖਲਾਈ ਸਮੱਗਰੀ ਅਤੇ ਸਾਫ਼-ਸੁਥਰੇ ਮਾਹੌਲ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ।            ਉਨ੍ਹਾਂ ਕਿਹਾ ਕਿ “ਸਿਰਫ਼ ਸਰਕਾਰ ਦੀ ਕੋਸ਼ਿਸ਼ ਹੀ ਨਹੀਂ, ਸਾਰੇ ਸਮਾਜ ਅਤੇ ਖ਼ਾਸ ਕਰਕੇ ਉਦਯੋਗਿਕ ਸੈਕਟਰ ਦੀ ਭੂਮਿਕਾ ਵੀ ਮਹੱਤਵਪੂਰਨ ਹੈ।”ਇਸ ਪ੍ਰਕਲਪ ਦੇ ਤਹਿਤ, ਹਰ ਆਂਗਣਵਾੜੀ ਕੇਂਦਰ ਵਿੱਚ ਬੱਚਿਆਂ ਲਈ ਰੰਗੀਨ ਅਤੇ ਸਿੱਖਣਯੋਗ ਮਾਹੌਲ ਬਣਾਇਆ ਜਾਵੇਗਾ। ਇਨ੍ਹਾ ਕੇਂਦਰਾਂ ਵਿੱਚ ਪੌਸ਼ਟਿਕ ਭੋਜਨ, ਖੇਡ ਸਮੱਗਰੀ ਅਤੇ ਸਵੱਛ ਪੀਣ ਯੋਗ ਪਾਣੀ ਦੀ ਉਪਲਬਧਤਾ ਵੀ ਮੁਹੱਈਆ ਕਰਵਾਈ ਜਾਵੇਗੀ। ਔਡੀਓ-ਵਿਜ਼ੂਅਲ ਸਾਧਨਾਂ ਰਾਹੀਂ ਬੱਚਿਆਂ ਲਈ ਸਿੱਖਣ ਦਾ ਤਜਰਬਾ ਹੋਰ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।           ਡਿਪਟੀ ਕਮਿਸ਼ਨਰ ਨੇ ਆਖ਼ਰ ਵਿੱਚ ਕਿਹਾ ਕਿ “ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸੁਧਾਰਨਾ ਹੈ, ਤਾਂ ਇਹ ਆਗਣਵਾੜੀਆਂ ਸਭ ਤੋਂ ਪਹਿਲਾ ਕਦਮ ਹਨ। ਉਮੀਦ ਹੈ ਕਿ ਜ਼ਿਲ੍ਹੇ ਦੀਆਂ ਸਭ ਉਦਯੋਗਿਕ ਇਕਾਈਆਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦੇਣਗੀਆਂ।”           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਨਵਦੀਪ ਕੌਰ,ਸੀ.ਡੀ.ਪੀ.ਓ ਪਵਨ ਕੁਮਾਰ, ਦਸ਼ਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮੀਟਡ  ਅਮਰ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰ, ਜਨਰਲ ਮੈਨੇਜਰ ਸਰਿਆਂਸ਼ ਇੰਡਸਟਰੀਜ ਲਿਮੀਟਡ ਡਾ. ਭਗਵਤੀ ਪ੍ਰਸ਼ਾਦ ਤੋਂ ਇਲਾਵਾ ਹੋਰ ਉਦਯੋਗਿਕ ਇਕਾਕੀਆਂ ਦੇ ਨੁਮਾਇੰਦੇ ਮੌਜੂਦ ਸਨ ।
ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ:- “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ 04 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।                    ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।              ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ”ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ।                 ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਦੇ ਬੁਨਿਆਂਦੀ ਢਾਂਚੇ ਦਾ ਅਹਿਸਾਸ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਦਾ ਆਤਮ ਸਨਮਾਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ