May 20, 2026

Politics

Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.

ਮਾਲੇਰਕੋਟਲਾ 29 ਮਾਰਚ:                                   ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ ।             ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ,  ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ  ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਫ਼ਰੀਦਕੋਟ 28 ਮਾਰਚ ()     ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ...
ਅਮਰਗੜ੍ਹ/ਮਾਲੇਰਕੋਟਲਾ 28 ਮਾਰਚ:               ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ...