Category: Politics
-

ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ
ਤਰਨ ਤਾਰਨ, 19 ਫਰਵਰੀ :ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਤੀਜੇ ਦਿਨ ਅੱਜ 59 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਵੱਖ-ਵੱਖ ਵਾਰਡਾਂ ਲਈ ਹੁਣ ਤੱਕ 61 ਉਮੀਦਵਾਰਾਂ ਵੱਲੋਂ…
-

ਪਹਿਲੀ ਵਾਰ ਸਿੱਖਿਆ ਅਤੇ ਸਿਹਤ ਸਰਕਾਰ ਦੀਤਰਜੀਹ ਬਣੇ- ਅਮਨ ਅਰੋੜਾ
ਬੱਲੂਆਣਾ (ਫਾਜ਼ਿਲਕਾ) 19 ਫਰਵਰੀਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੂਬੇ ਨੂੰ ਮੁਲਕ ਦਾ ਨੰਬਰ ਇਕ ਰਾਜ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਹ ਪਿੰਡ ਧਰਮਪੁਰਾ ਵਿਖੇ ਹੋਲੈਸਟਿਕ ਪਲੈਨ ਤਹਿਤ ਸਕੂਲਾਂ ਦੇ ਵਿਕਾਸ…
-

ਅਨੁਸੂਚਿਤ ਜਾਤੀਆਂ, ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ਆਦਿ ਦੀਆਂ ਵਿਦਿਆਰਥਣਾਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣ ਕੇ ਉਭਰਿਆ ਭੋਗੀਵਾਲ ਦਾ ਹੋਸਟਲ
ਮਾਲੇਰਕੋਟਲਾ 19 ਫਰਵਰੀ : ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ,ਸਿੰਗਲ ਗਰਲਜ਼ ਵਿਦਿਆਰਥਣਾ,ਅਨਾਥ ਲੜਕੀਆਂ, ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਰਿਹਾਇਸ਼ੀ ਸਕੂਲਾਂ ਵਿਖੇ ਅਤੀ ਆਧੁਨਿਕ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਕਸਤੂਰਬਾ ਬਾਈ ਗਾਂਧੀ ਬਾਲਿਕਾ ਵਿਦਿਆਲਿਆ ਯੋਜਨਾ ਤਹਿਤ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਰਿਹਾਇਸ਼ੀ ਸਕੂਲ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਰਿਹਾਇਸ਼ੀ ਸਕੂਲ…
-

16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ
ਬਰਨਾਲਾ, 19 ਫਰਵਰੀਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਲੇਟਲੈਟ ਐਜੀਟੇਟਰ ਕਮ ਇਨਕਿਊਬੇਟਰ ਮਸ਼ੀਨ ਵੀ ਮਰੀਜ਼ਾਂ ਨੂੰ ਸਮਰਪਿਤ ਕੀਤੀ। ਸ. ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ…
-

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ
ਫ਼ਰੀਦਕੋਟ 19 ਫ਼ਰਵਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ ਵਾਪਰਦੀਆਂ ਹਨ । ਉਨਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਨਿਰਧਾਰਿਤ ਸਪੀਡ ਲਿਮਟ ਦੀ ਵਰਤੋਂ ਕੀਤੀ ਜਾਵੇ । ਵੱਖ ਵੱਖ ਵਹੀਕਲਾਂ ਦੀ ਸਪੀਡ ਲਿਮਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਵਹੀਕਲ…
-

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 19 ਫਰਵਰੀ ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ । …
-

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
ਮੋਗਾ 19 ਫਰਵਰੀ,ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ…
-

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ
ਫ਼ਤਿਹਗੜ੍ਹ ਸਾਹਿਬ, 19 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਰਾਮਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ…
-

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ
ਚੰਡੀਗੜ੍ਹ, 18 ਫਰਵਰੀ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ…
-

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
-

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
ਚੰਡੀਗੜ੍ਹ/ਬਠਿੰਡਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।…
-

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ
ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪਿੰਡਾਂ ਵਿੱਚ ਵੱਧ ਤੋਂ…
-

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪੀ ਐੱਮ ਸ਼੍ਰੀ ਸਕੂਲ ਭੋਗੀਵਾਲ ਦਾ ਦੌਰਾ
ਮਾਲੇਰਕੋਟਲਾ, 18 ਫਰਵਰੀ – ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਾਲ ਅੱਜ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ ਕੀਤਾ। …
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਰਕਾਰੀ ਸਕੂਲ ਮੂਸਾ ਵਿਖੇ ਭਾਸ਼ਣ ਤੇ ਕਾਵਿ ਸਿਰਜਣ ਕਾਰਜਸ਼ਾਲਾ ਕਰਵਾਈ
ਮਾਨਸਾ, 18 ਫਰਵਰੀ:ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੂਸਾ ਵਿਖੇ ਇੰਚਾਰਜ ਪ੍ਰਿੰਸੀਪਲ ਬਿੰਦੂ ਸਿੰਗਲਾ ਦੀ ਪ੍ਰਧਾਨਗੀ ਹੇਠ ਮਾਂ ਬੋਲੀ ਦੇ ਮਹੱਤਵ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਅਤੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਅਯੋਜਨ ਕੀਤਾ।ਇਸ ਮੌਕੇ ਵਿਭਾਗ ਦੇ ਖੋਜ ਅਫ਼ਸਰ ਤੇ ਕਵੀ ਗੁਰਪ੍ਰੀਤ ਨੇ ਕਿਹਾ ਕਿ ਮਾਂ ਬੋਲੀ, ਸਿਰਫ ਬੋਲ-ਚਾਲ ਦਾ ਸਾਧਨ ਹੀ ਨਹੀਂ…
-

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ 18 ਫ਼ਰਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ| ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ…
-

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 18 ਫਰਵਰੀ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ।…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ
ਫ਼ਰੀਦਕੋਟ 18 ਫ਼ਰਵਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਫਰੀਦਕੋਟ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੜਕ ਹਾਦਸੇ ਬਾਰੇ ਸੁਣਕੇ ਮਨ ਬੜਾ ਵਿਚਲਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਬੇਹੱਦ ਹਮਦਰਦੀ ਹੈ, ਉਹ ਜਖਮੀਆਂ ਦੇ ਬਿਹਤਰ ਇਲਾਜ਼ ਲਈ ਲਗਾਤਾਰ ਪ੍ਰਸਾਸ਼ਨ ਦੇ ਸੰਪਰਕ…
-

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 18 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ…