Category: Politics
-

ਸਪੀਕਰ ਸੰਧਵਾ ਨੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ
ਕੋਟਕਪੂਰਾ 12 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰੇਮ ਨਗਰ ਕੋਟਕਪੂਰਾ ਵਿਖੇ ਭਗਤ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ। ਉਨ੍ਹਾਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਅਤੇ…
-

ਨਾਗਰਿਕ ਕੇਂਦ੍ਰਿਤ ਸੇਵਾਵਾਂ ਦੀ ਘਰਾਂ ਤੱਕ ਪਹੁੰਚ ਨੂੰ 43 ਤੋਂ ਵਧਾ ਕੇ 406 ਕੀਤਾ ਗਿਆ
ਐਸ.ਏ.ਐਸ.ਨਗਰ, 11 ਫਰਵਰੀ, 2025:ਰਾਜ ਦੇ ਨਾਗਰਿਕਾਂ ਲਈ ਪ੍ਰਸ਼ਾਸਨਿਕ ਅਤੇ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਵਧਾਉਣ ਲਈ, ‘ਡੋਰ ਸਟੈਪ ਡਿਲੀਵਰੀ’ (ਘਰ ਜਾ ਕੇ ਸੇਵਾਵਾਂ ਦੇਣ) ਨਾਗਰਿਕ ਕੇਂਦਰਿਤ ਸੇਵਾਵਾਂ ਦੇ ਦਾਇਰੇ ਨੂੰ 43 ਤੋਂ ਵਧਾ ਕੇ 406 ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਕੀਤੀ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ…
-

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ
ਚੰਡੀਗੜ੍ਹ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਸਮਾਰਕਾਂ ਦੇ ਸੁਰਜੀਤੀਕਰਨ, ਆਧੁਨਿਕੀਕਰਨ ਅਤੇ ਸਾਂਭ-ਸੰਭਾਲ ਲਈ ਲਗਭਗ 73…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ
ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ…
-

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ
ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ.…
-

ਗਲਤ ਥਾਂ ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ-ਡੀ.ਐਸ.ਪੀ.
ਮੰਡੀ ਗੋਬਿੰਦਗੜ੍ਹ, 11 ਫਰਵਰੀ: ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਜੀ.ਟੀ.ਰੋਡ. ਰੋਡ ਦੇ ਦੋਵੇਂ ਪਾਸੇ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਮੰਡੀ ਗੋਬਿੰਦਗੜ੍ਹ ਦੀ ਟਰੈਫਿਕ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਨਵਰੀ ਮਹੀਨੇ ਦੌਰਾਨ ਟਰੈਫਿਕ ਪੁਲਿਸ ਵੱਲੋਂ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਲਈ 600 ਵਾਹਨਾਂ ਦੇ ਚਲਾਨ ਕੀਤੇ ਗਏ ਹਨ।…
-

ਹੋਲਾ ਮਹੱਲਾ ਮੌਕੇ ਸੁਚਾਰੂ ਟ੍ਰੈਫਿਕ ਵਿਵਸਥਾ ਲਈ ਬਦਲਵੇ ਰੂਟ ਪਲਾਨ ਹੋਏ ਤਿਆਰ
ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ ()ਹੋਲਾ ਮਹੱਲਾਂ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਇਸ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਇੱਥੇ ਪੁੱਜਦੇ ਹਨ। ਹਿਮਾਚਲ ਪ੍ਰਦੇਸ਼, ਗੁਰੂ ਕਾ ਲਾਹੌਰ ਅਤੇ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਸ੍ਰੀ ਨੈਣਾ…
-

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
ਸੰਗਰੂਰ, 11 ਫਰਵਰੀ: ਜ਼ਿਲ੍ਹਾ ਖ਼ਜਾਨਾ ਦਫ਼ਤਰ ਵੱਲੋਂ ਅੱਜ ਸਮੂਹ ਤਹਿਸੀਲ ਦਫ਼ਤਰਾਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)…
-

ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ
ਮਾਨਸਾ, 11 ਫਰਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ…
-

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ
ਲੁਧਿਆਣਾ, 11 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੈਨਿਕ ਬੋਰਡ, ਲੁਧਿਆਣਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਹੋਇਆ। ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਖੇ ਹੋਈ ਮੀਟਿੰਗ ਦੌਰਾਨ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾ ਮੁਕਤ) ਵੱਲੋਂ ਵਿਭਾਗ ਦੇ ਚੱਲ ਰਹੇ ਕਾਰਜ਼ਾਂ ‘ਤੇ ਚਾਨਣਾ ਪਾਇਆ।…
-

ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ
ਫ਼ਰੀਦਕੋਟ 11 ਫ਼ਰਵਰੀ, 2025 ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਿਆਪਕ ਵਰਤੋਂ ਅਤੇ ਡਿਜ਼ੀਟਲ ਭੁਗਤਾਨ ਕਰਦੇ ਸਮੇਂ ਸੁਰੱਖਿਤ ਰਹਿਣ ਲਈ ਅੱਜ ਅਸ਼ੋਕ ਚੱਕਰ ਹਾਲ ਵਿਖੇ ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸ. ਗੁਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ…
-

ਨੰਗਲ ਟਰੱਕ ਓਪਰੇਟਰਜ਼ ਨਾਲ ਚਟਾਨ ਵਾਂਗ ਖੜੇ ਰਹਾਂਗੇ- ਹਰਜੋਤ ਬੈਂਸ
ਨੰਗਲ 11 ਫਰਵਰੀ ()ਨੰਗਲ ਟਰੱਕ ਕੋਪ੍ਰੇਟਿਵ ਸੁਸਾਇਟੀ ਟਰੱਕ ਯੂਨੀਅਨ ਨੰਗਲ ਦਾ ਵਫਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਮਿਲਿਆ ਅਤੇ ਟਰੱਕ ਓਪਰੇਟਰਜ਼ ਦੀਆਂ ਮੰਗਾਂ ਤੇ ਸਮੱਸਿਆਂਵਾਂ ਬਾਰੇ ਵਿਚਾਰ ਵਟਾਦਰਾਂ ਕੀਤਾ। ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਨੰਗਲ ਟਰੱਕ ਓਪਰੇਟਰਜ਼ ਹਮੇਸ਼ਾ ਉਨ੍ਹਾਂ ਦੇ ਨਾਲ ਸਹਿਯੋਗ ਰਹੇ ਹਨ, ਇਸ ਲਈ ਸਾਡਾ ਵੀ ਇਹ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ
ਪਟਿਆਲਾ, 11 ਫਰਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਦੇ ਕਾਉਂਸਲਰਾਂ ਦੀ ਕਾਨਫ਼ਰੰਸ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਲਗਭਗ 200 ਕਾਊਸਲਰਾਂ ਨੇ ਭਾਗ ਲਿਆ।ਕਾਨਫ਼ਰੰਸ…
-

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਤਰਨ ਤਾਰਨ, 11 ਫਰਵਰੀ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਸਖੀਰਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ…
-

ਸੁਰੱਖਿਅਤ ਇੰਟਰਨੈੱਟ ਦਿਨ: ਲੋਕ ਆਪਣੇ ਆਪ ਨੂੰ ਡਿਜਿਟਲ ਤੌਰ ‘ਤੇ ਸੁਰੱਖਿਅਤ ਰੱਖਣ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ਉੱਤੇ ਕਲਿਕ ਨਾ ਕਰਨ
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ: ਅੱਜ 11 ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ, ਜਿਸ ਦੌਰਾਨ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਐਨ.ਆਈ.ਸੀ. ਦੇ ਸਟਾਫ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ…
-

ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ
ਫਾਜ਼ਿਲਕਾ 11 ਫਰਵਰੀ ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ ਆਈ ਸੀ ਦਫਤਰ ਫਾਜ਼ਲਿਕਾ ਵਿਚ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਨੂੰ ਅਯੋਜਿਤ ਜ਼ਿਲ੍ਹਾ ਸੂਚਨਾ ਤਕਨੀਕੀ ਅਧਿਕਾਰੀ ਫਾਜਿਲ੍ਹਕਾ ਰਜਤ ਦਹੀਆ ਵਲੋਂ ਕੀਤਾ ਗਿਆ। ਉਹਨਾਂ ਇੰਟਰਨੈਟ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੇ ਸਾਨੂੰ ਇੱਕ ਕੋਨੇ ਤੋਂ ਦੂਜੇ…
-

ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ
ਪਟਿਆਲਾ, 11 ਫਰਵਰੀ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ ਵਿੱਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਅਣ ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ…
-

ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।
-

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ
ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ…
-

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ
ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ…