Category: Politics
-

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ…
-

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ…
-

ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਬਾਰੇ ਸੈਮੀਨਾਰ
ਬਰਨਾਲਾ, 25 ਜਨਵਰੀਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.) ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਅਤੇ ਭਾਰਤ ਦੀਆਂ ਸਮਾਜਿਕ ਬੁਰਾਈਆਂ ਬਾਰੇ ਸੈਮੀਨਾਰ ਦਾ ਕਰਵਾਇਆ ਗਿਆ। ਇਹ ਸੈਮੀਨਾਰ ਐਸ.ਪੀ.ਸੀ ਨੋਡਲ ਇੰਚਾਰਜ ਡਾ.ਜਤਿੰਦਰ ਜੋਸ਼ੀ ਦੀ ਅਗਵਾਈ ਹੇਠ ਕਰਵਾਇਆ ਗਿਆ,…
-

ਵਿਧਾਇਕ ਸ਼ੈਰੀ ਕਲਸੀ ਨੇ ਆਯੂਸ਼ਮਾਨ ਆਰੋਗਿਆ ਕੇਂਦਰ ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਗਾਂਧੀ ਕੈਂਪ ਮੁਹੱਲਾ ਬਟਾਲਾ ਦਾ ਕੀਤਾ ਉਦਘਾਟਨ
ਬਟਾਲਾ, 25 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਅੱਜ ਗਾਂਧੀ ਕੈਂਪ ਮੁਹੱਲਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਯੂਸ਼ਮਾਨ ਆਰੋਗਿਆ ਕੇਂਦਰ, ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਦਾ ਉਦਘਾਟਨ ਕੀਤਾ ਗਿਆ। …
-

ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ
ਬਟਾਲਾ, 25 ਜਨਵਰੀ ( ) ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਮਨਜੋਤ ਸਿੰਘ, ਨਾਇਬ ਤਹਿਸੀਲਦਾਰ ਬਟਾਲਾ ਨੇ ਤਹਿਸੀਲ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਣ ਮੌਕੇ ਕੀਤਾ। ਇਸ ਮੌਕੇ ਰਾਜਵਿੰਦਰ…
-

ਜ਼ਿਲ੍ਹਾ ਮੈਜਿਸਟਰੇਟ ਨੇ ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ 25 ਜਨਵਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ, ਹੁਕਮ ਅਨੁਸਾਰ ਕੋਈ ਵੀ ਵਿਅਕਤੀ…
-

ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ
ਸ੍ਰੀ ਮੁਕਤਸਰ ਸਾਹਿਬ 25 ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤਿਪਾਠੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ,ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਬਲਾਕ ਮਲੋਟ ਅਤੇ ਬਲਾਕ ਲੰਬੀ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਚੈਕਿੰਗ ਟੀਮ ਵਲੋਂ ਸੇਫ਼…
-

ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ
ਤਰਨ ਤਾਰਨ, 25 ਜਨਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 25 ਜਨਵਰੀ ਨੂੰ, ਦਾਅਵੇ ਅਤੇ ਇਤਰਾਜ ਜੇਕਰ ਹੋਣ ਤਾਂ ਦਰਜ…
-

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ…
-

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ…
-

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੁਨੀਰ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ,…
-

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 24 ਜਨਵਰੀ: ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ। ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।
-

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…
-

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
ਚੰਡੀਗੜ੍ਹ, 24 ਜਨਵਰੀ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ…
-

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ…
-

ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼
ਬਟਾਲਾ, 24 ਜਨਵਰੀ ( ) ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਚੱਲਦਿਆਂ ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਇੱਕ ਪ੍ਰਮੁੱਖ ਹੋਟਲ ਐਲਪਾਈਨ ਨੂੰ ਫਰੀਜ਼ ਕਰ ਦਿੱਤਾ ਹੈ, ਜਿਸਦੀ ਕੀਮਤ ਲਗਭਗ 4.5 ਕਰੋੜ ਰੁਪਏ ਹੈ। ਇਹ ਹੋਟਲ ਨਸ਼ੀਲੇ ਪਦਾਰਥਾਂ ਦਾ ਅੱਡਾ ਬਣ ਚੁੱਕਾ ਸੀ। ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ…
-

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕਟ ਕੇ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਇੰਸ ਵਿਸ਼ੇ ਦੀ…
-

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ
ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ ਆਰ ਸਿਫੇਟ , ਲੁਧਿਆਣਾ ਦੇ ਮਾਰਗਦਰਸ਼ਨ ਹੇਠ ਡਾ. ਅਮਿਤ ਨਾਥ ਮੁਖੀ ਖੇਤਰੀ ਕੇਂਦਰ ਸਿਫੇਟ ਅਬੋਹਰ ਨੋਡਲ ਅਫ਼ਸਰ ਅਨੁਸੂਚਿਤ ਜਾਤੀ ਉਪ ਪ੍ਰੋਜੈਕਟ ਦੀ ਅਗਵਾਈ ਹੇਠ 23 ਤੋਂ 24 ਜਨਵਰੀ 2025 ਤੱਕ ਫਲਾਂ ਅਤੇ ਸਬਜ਼ੀਆਂ ਦੀ ਵਾਢੀ ਤੋਂ ਬਾਅਦ ਦੇਖਭਾਲ ਅਤੇ ਪ੍ਰਬੰਧਨ ਤਰੀਕਿਆਂ ਬਾਰੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ…
-

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਬਰਨਾਲਾ, 24 ਜਨਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ ‘ਚੋਂ ਬਾਹਰ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ…
-

26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ
ਫਾਜਿਲਕਾ 24 ਜਨਵਰੀਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਮ ਭਾਵ ਫੁੱਲ ਡਰੈਸ ਰਿਹਰਸਲ ਅੱਜ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ…