Category: Politics
-

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ
ਮਾਲੇਰਕੋਟਲਾ, 17 ਜਨਵਰੀ (000) – ” ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।” ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ। ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ। ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ। ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ – ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ। ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।
-

ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ: ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ…
-

ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 17 ਜਨਵਰੀ ( ) – ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ
ਅੰਮ੍ਰਿਤਸਰ, 17 ਜਨਵਰੀ 2025- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ ਦੇਸ਼ ਵਿੱਚ ਦੁਬਾਰਾ ਹਾਕੀ ਪ੍ਰੇਮ ਬੱਚਿਆਂ ਵਿੱਚ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਸਾਡੇ ਜਿਲ੍ਹੇ…
-

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ ਪ੍ਰਧਾਨਗੀ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ। ਇਸ ਮੌਕੇ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ
ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ…
-

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ…
-

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਕੋਟਕਪੂਰਾ 17 ਜਨਵਰੀ, 2025 ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ । ਉਨ੍ਹਾਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ…
-

ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ 17 ਜਨਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਅਤੇ ਡਾ ਐਰਿਕ ਦੀ ਦੇਖਰੇਖ ਵਿੱਚ ਮਾਸ ਮੀਡੀਆ ਵਿੰਗ ਵੱਲੋਂ ਦਫਤਰ ਬੀ.ਡੀ.ਪੀ.ਓ. ਫਾਜਿਲਕਾ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਮੈਂਬਰ ਸਾਹਿਬਾਨਾਂ ਨੂੰ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦਾ ਅਭਿਆਨ ਜਾਰੀ ਹੈ ਜਿਸ ਦੇ ਤਹਿਤ ਨਵੇਂ…
-

ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਗੁਰਦਾਸਪੁਰ, 17 ਜਨਵਰੀ ( ) – ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਜੋ ਵੈੱਬਸਾਈਟ (https://agnipathvayu.cdac.in) ਪੋਰਟਲ ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਅਗਨੀਵੀਰ ਵਾਯੂ ਦੀ ਆਸਾਮੀ ਲਈ ਦੋਨੋਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ…
-

ਕੰਨਿਆ ਸਕੂਲ ਵਿੱਚ ਰੋਡ ਸੇਫਟੀ ਸਬੰਧੀ ਕਰਵਾਈਆਂ ਗਤੀਵਿਧੀਆਂ
ਸ੍ਰੀ ਅਨੰਦਪੁਰ ਸਾਹਿਬ 17 ਜਨਵਰੀ () ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਡ ਸੇਫਟੀ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਭਾਸ਼ਣ ਕਵਿਤਾਵਾਂ ਆਦਿ ਕਰਵਾਈਆਂ ਗਈਆਂ, ਜਿਹਨਾ ਵਿੱਚ ਛੇਵੀਂ ਤੋਂ ਬਾਰਵੀਂ…
-

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
ਫ਼ਿਰੋਜ਼ਪੁਰ, 17 ਜਨਵਰੀ 2025: ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਮਿਤੀ 18-01-2025 ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ…
-

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਤਰਨ ਤਾਰਨ 17 ਜਨਵਰੀ( ) ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ…
-

ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ
ਬਟਾਲਾ, 17 ਜਨਵਰੀ ( ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ…
-

ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ
ਫ਼ਤਹਿਗੜ੍ਹ ਸਾਹਿਬ, 17 ਜਨਵਰੀ:– ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ…
-

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ
– ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀਹੁਸ਼ਿਆਰਪੁਰ, 16 ਜਨਵਰੀ: ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ…
-

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ 16 ਜਨਵਰੀ 2025– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ…
-

ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ
ਫ਼ਰੀਦਕੋਟ 16 ਜਨਵਰੀ,2025 ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਉਜਸਵੀ ਅਲੰਕਾਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਵਿੱਚੋ ਇਕੱਠੇ ਕੀਤੇ ਗਏ ਕੂੜਾ ਕਰਕਟ ਨੂੰ ਪ੍ਰੋਸੈਸਿੰਗ ਪਲਾਂਟ ਵਿੱਚ ਹੋ ਰਹੇ ਸੈਗਰੀਗੇਸ਼ਨ ਨੂੰ ਚੈੱਕ ਕੀਤਾ । ਇਸ ਮੌਕੇ ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ, ਫਰੀਦਕੋਟ/ਜੈਤੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨਗਰ ਕੌਂਸਲ ਦੇ…
-

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 16 ਜਨਵਰੀ:ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ…
-

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ
ਚੰਡੀਗੜ੍ਹ, 16 ਜਨਵਰੀ: ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ. ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ…