Category: Politics
-

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ…
-

ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ
ਚੰਡੀਗੜ੍ਹ, 31 ਦਸੰਬਰ:ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ…
-

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ…
-

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਫ਼ਰੀਦਕੋਟ 30 ਦਸੰਬਰ 2024 ( ) ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤਾ। ਜਾਣਕਾਰੀ ਦਿੰਦਿਆਂ…
-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਫਾਜ਼ਿਲਕਾ 30 ਦਸੰਬਰ 2024……ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਤੇ ਕੋਈ ਵੀ ਐਪਲੀਕੇਸ਼ਨ ਪੈਡਿੰਗ ਨਹੀਂ ਪਈ ਹੈ।ਇਸ ਮੌਕੇ ਡਿਪਟੀ…
-

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਲੱਗਦੀਆਂ ਵੱਖ-ਵੱਖ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ ਲਈ ਭਰਪੂਰ ਲਾਹੇਵੰਦ ਸਿੱਧ ਹੋ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ ਐੱਮ ਦੀ ਯੋਗਸ਼ਾਲਾ ਇੱਕ ਬਹੁਤ ਹੀ ਵਧੀਆ ਉਪਰਾਲਾ…
-

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਮੱਖੂ, 30 ਦਸੰਬਰ 2024: ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ…
-

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
ਚੰਡੀਗੜ੍ਹ, 30 ਦਸੰਬਰ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ…
-

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ…
-

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ 30 ਦਸੰਬਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। …
-

ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ…
-

ਬਿਹਤਰ ਪ੍ਰਦਰਸ਼ਨ ਲਈ ਫੀਲਡ ਦੌਰੇ ਵੱਧ ਤੋਂ ਵੱਧ ਕਰੋ ਡੀ.ਸੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਲੁਧਿਆਣਾ, 30 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਚੱਲ ਰਹੇ ਪ੍ਰੋਗਰਾਮਾਂ, ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਮੀਖਿਆ ਕਰਨ ਲਈ ਆਪਣੇ ਫੀਲਡ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ। ਬਚਤ ਭਵਨ ਵਿਖੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ…
-

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ…
-

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ, ਜਿਸ…
-

ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ ਚੰਦਰ ਸ਼ੇਖਰ
ਫ਼ਰੀਦਕੋਟ 30 ਦਸੰਬਰ,2024 ( ) ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਪੇਡੂ ਅਤੇ ਸ਼ਹਿਰੀ…
-

ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ
ਮੋਗਾ, 30 ਦਸੰਬਰ (000) – ਸਾਲ 2024 ਖੱਟੀਆਂ ਮਿੱਠੀਆਂ ਯਾਦਾਂ ਛੱਡ ਕੇ ਬੀਤ ਗਿਆ ਹੈ ਅਤੇ ਨਵਾਂ ਸਾਲ 2025 ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਮੋਗਾ ਲਈ ਇਹ ਸਾਲ ਵਿਕਾਸ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਸਾਲ ਕਿਹਾ ਜਾ ਸਕਦਾ ਹੈ।ਲੰਘੇ ਸਾਲ ਦੌਰਾਨ ਜਿੱਥੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਉਥੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ…
-

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ
ਅੰਮ੍ਰਿਤਸਰ, 30 ਦਸੰਬਰ 2024 ( )- ਇਕ ਨਾ ਮਾਲੂਮ ਵਿਅਕਤੀ ਦੀ ਲਾਸ਼ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੇ ਏਰੀਏ ਵਿਚੋਂ ਮਿਲੀ ਹੈ ਇਸ ਦਾ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜਿਸ ਦੀ ਉਮਰ ਕਰੀਬ 40 ਸਾਲ, ਰੰਗ ਸਾਂਵਲਾ, ਕੱਦ 5′-5/6″, ਸਿਰੋ ਮੋਨਾ ਕੁਤਰਾਵੀਂ ਦਾਹੜੀ ਮੁੱਲ੍ਹਾ ਫੈਸ਼ਨ, ਪਤਲਾ ਤੇ ਕਮਜ਼ੋਰ ਜਿਸਮ, ਤੇ ਕਾਲੀ ਧਾਰੀਦਾਰ ਟੀ ਸ਼ਰਟ ਗ੍ਰੇਅ ਲੋਵਰ, ਗ੍ਰੇਅ ਰੰਗ ਦੀ ਜਰਸੀ ਤੇ ਬਿਸਕੁਟੀ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਮੁੱਖ ਅਫ਼ਸਰ ਥਾਣਾ ਮੋਹਕਮਪੁਰਾ ਦੇ ਮੋਬਾਇਲ ਨੰਬਰ 9781130216 ਜਾਂ ਏਐਸਆਈ ਨਰਿੰਦਰ ਸਿੰਘ ਥਾਣਾ ਮੋਹਕਮਪੁਰਾ ਅੰਮ੍ਰਿਤਸਰ, ਫੋਨ ਨੰ: 8427822099 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
-

ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ
ਅੰਮ੍ਰਿਤਸਰ 30 ਦਸੰਬਰ 2024— ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ, ਐਮ.ਐਸ. ਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨ, ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨ, ਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂ, ਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ। ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ। ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀ, ਸ਼ੋਸ਼ਲ ਸਾਇੰਸ, ਇੰਜੀਨੀਅਰਿੰਗ, ਵਾਤਾਵਰਨ, ਪ੍ਰਬੰਧਨ, ਡਾਟਾ ਵਿਸ਼ਲੇਸ਼ਨ, ਕਾਨੂੰਨ, ਮੀਡੀਆ, ਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ bhumika.shivhare9@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ।
-

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਦਸੰਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ…
-

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਦੇ ਅੰਤ ਤੱਕ 2100 ਕਰੋੜ…