Category: Politics
-

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ
ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਕੈਂਪਾਂ ਦੇ ਮੱਦੇਨਜ਼ਰ ਅੱਜ ਪਿੰਡ ਕੋਟ ਲੱਲੂ, ਕਲੀਪੁਰ ਅਤੇ ਜਟਾਣਾਂ ਕਲਾਂ ਵਿਖੇ ਕੈਂਪ ਲਗਾਏ ਗਏ।ਉਨ੍ਹਾਂ ਦੱਸਿਆ ਕਿ ਇਸ ਸੁਸਾਸ਼ਨ…
-

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ
ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ. ਗਵਰਨੈਂਸ ਸੁਸਾਇਟੀ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਅਸਲਾ ਧਾਰਕਾਂ ਨੇ ਮਿਤੀ 1 ਜਨਵਰੀ 2020 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ- ਸੇਵਾ ਸਾਫਟਵੇਅਰ ਵਿੱਚ ਕੋਈ ਸਰਵਿਸ ਪ੍ਰਾਪਤ ਨਹੀਂ ਕੀਤੀ ਤਾਂ…
-

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 24 ਦਸੰਬਰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ…
-

ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ
ਫਿਰੋਜ਼ਪੁਰ/ਤਲਵੰਡੀ ਭਾਈ 24 ਦਸੰਬਰ( ) 19 ਦਸੰਬਰ 2024 ਨੂੰ ਇੰਡੀਆ ਹੈਬੀਟੇਟ ਸੈਂਟਰ ਨਵੀਂ ਦਿੱਲੀ ਵਿਖੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਦਿੱਲੀ ਵੱਲੋਂ ਕਰਵਾਏ ਗਏ ਨੈਸ਼ਨਲ ਪੱਧਰ ਤੇ ਪ੍ਰੋਗਰਾਮ ਦੌਰਾਨ ਤਲਵੰਡੀ ਭਾਈ ਨਗਰ ਕੌਂਸਲ ਨੇ ਚੇਂਜਮੇਕਰ 2024 ਦਾ ਖਿਤਾਬ ਹਾਸਲ ਕੀਤਾ ਹੈ। ਇਹ ਖਿਤਾਬ ਹਾਸਲ ਕਰਨ ਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਤਲਵੰਡੀ…
-

ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ
ਬਠਿੰਡਾ 24 ਦਸੰਬਰ : ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਚ ਚੱਲ…
-

ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
ਫ਼ਰੀਦਕੋਟ 24 ਦਸਬੰਰ 2024 ( ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਨ੍ਹਾਂ ਦੇ ਹੱਲ ਲਈ ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…
-

ਮਾਈਕਰੋ ਇਰੀਗੇਸ਼ਨ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਰਾਹੀਂ ਸਿੰਚਾਈ ਕਰਨ ਕਿਸਾਨ: ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 24 ਦਸੰਬਰ 2024. ਕਿਸਾਨਾਂ ਨੂੰ ਨਹਿਰੀ ਮੋਘੇ ਤੋਂ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਜ਼ਮੀਨ ਦੋਜ਼ ਪਾਈਪਲਾਈਨ ਪਾਉਣ ਲਈ 90 ਫੀਸਦੀ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ ਇਸ ਤੋਂ ਇਲਾਵਾ ਆਪਣੇ ਖੇਤ ਦੇ ਟਿਊਬਵੈਲ ਤੋਂ ਖੇਤਾਂ ਤੱਕ ਪਾਈਪਲਾਈਨ ਪਾਉਣ ਲਈ ਨਿੱਜੀ ਪ੍ਰੋਜੈਕਟਾਂ ਵਾਸਤੇ 50 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਡਿਪਟੀ…
-

ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਲਗਾਇਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ
ਮੋਗਾ, 24 ਦਸੰਬਰ- ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤਾ ਸਫ਼ਲਤਾਪੂਰਵਕ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਸੰਪੰਨ ਕਰ ਦਿੱਤਾ ਗਿਆ ਹੈ। ਇਸ ਹਫ਼ਤੇ ਦੌਰਾਨ ” ਪ੍ਰਸ਼ਾਸ਼ਨ ਗਾਓਂ ਕੀ ਓਰ ” ਮੁਹਿੰਮ ਤਹਿਤ…
-

ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਦਸੰਬਰ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ…
-

ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜ਼ਿਲਕਾ, 24 ਦਸੰਬਰ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜ਼ਿਲਕਾ ਡਾ਼ ਰਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਅਸਕੈਡ ਕੈਂਪ (ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਾਜ਼ਿਲਕਾ…
-

ਡੀ.ਸੀ ਨੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ, ਬ੍ਰੇਲ ਭਵਨ ਅਤੇ ਜੁਵੇਨਾਈਲ ਹੋਮ ਦਾ ਦੌਰਾ ਕੀਤਾ
ਲੁਧਿਆਣਾ, 24 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬ੍ਰੇਲ ਭਵਨ ਵਿਖੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ ਦਾ ਦੌਰਾ ਕੀਤਾ ਅਤੇ ਇਹ ਐਲਾਨ ਕੀਤਾ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਅਗਲੇ ਹਫ਼ਤੇ ‘ਐਨੀ’ ਨਾਮਕ ਇੱਕ ਇਲੈਕਟ੍ਰਾਨਿਕ ਡਿਵਾਈਸ ਮਿਲੇਗੀ। ਇਹ ਡਿਵਾਈਸ ਬ੍ਰੇਲ ਅਧਾਰਤ ਹਾਰਡਵੇਅਰ ਸਿਸਟਮ ਦੁਆਰਾ ਦਿੱਤੇ ਗਏ ਆਡੀਓ ਪਾਠਾਂ ਨਾਲ ਸ਼ੁਰੂਆਤੀ ਸਿੱਖਿਆ ਨੂੰ ਬੜਾਵਾ ਦੇਵੇਗਾ। ਸ਼ੁਰੂ…
-

ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਜਾਗਰੂਕਤਾ ਪ੍ਰੋਗਰਾਮ
ਜਲਾਲਾਬਾਦ 24 ਦਸੰਬਰਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ, ਫਾਜਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ, ਫਾਜਿਲਕਾ( ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ) ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਬਲਾਕ ਪੱਧਰੀ…
-

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ
ਚੰਡੀਗੜ੍ਹ : 24 ਦਸੰਬਰਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ…
-

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਚੰਡੀਗੜ੍ਹ 24 ਦਸੰਬਰ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ…
-

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ
ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ…
-

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ
ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ। ਕੋਰਸ ਦੇ ਚਾਹਵਾਨ ਮਿਤੀ 06 ਜਨਵਰੀ ਤੋਂ 15 ਜਨਵਰੀ, 2025 ਤੱਕ ਫਾਰਮ ਭਰ ਸਕਦੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.…
-

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ
ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ ਸੰਬਧੀ ਆਸ਼ਾ ਵਰਕਰ ਦੀ ਜਰੂਰੀ ਮੀਟਿੰਗ ਸਬ ਸੇੰਟਰ ਕਰਨੀ ਖੇੜਾ ਵਿਖੇ ਕੀਤੀ …
-

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ…
-

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ
ਚੰਡੀਗੜ੍ਹ, 23 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ।ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ।…
-

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ
ਚੰਡੀਗੜ੍ਹ, 23 ਦਸੰਬਰ: ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਗੁਰਦਾਸਪੁਰ ਵਿੱਚ ਪੁਲਿਸ ਥਾਣੇ ’ਤੇ ਗ੍ਰਨੇਡ ਹਮਲੇ ਕਰਨ ਵਿੱਚ ਸ਼ਾਮਲ ਇਸ ਗਿਰੋਹ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ (ਇਨਕਾਊਂਟਰ) ਕੀਤਾ। ਇਹ ਜਾਣਕਾਰੀ…