Category: Politics

  • ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

    ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

    ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ…

  • ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ…

  • ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

    ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

    ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ…

  • ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ : ਭਾਰਤੀ ਫੌਜ ਵੱਲੋਂ ਸਾਡੇ ਵੀਰ

    ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ : ਭਾਰਤੀ ਫੌਜ ਵੱਲੋਂ ਸਾਡੇ ਵੀਰ

       ਅੰਮ੍ਰਿਤਸਰ: 16 ਦਸੰਬਰ 2024 ਭਾਰਤੀ ਫੌਜ ਨੇ 1971 ਦੀ ਜੰਗ ਦੀ ਜਿੱਤ ਦੀ 53ਵੀਂ ਵਰ੍ਹੇਗੰਢ ਇਤਿਹਾਸਕ ਗੋਬਿੰਦਗੜ੍ਹ ਕਿਲ੍ਹਾ, ਅੰਮ੍ਰਿਤਸਰ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਸ਼ਾਮ, “ਏਕ ਸ਼ਾਮ ਵੀਰੋਂ ਕੇ ਨਾਮ” ਦੇ ਨਾਲ ਮਨਾਈ। ਸਾਡੇ ਬਹਾਦਰ ਸੈਨਿਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਜ਼ਾਰਾਂ ਦਰਸ਼ਕਾਂ ‘ਤੇ ਇੱਕ ਸਥਾਈ ਪ੍ਰਭਾਵ ਛੱਡ ਕੇ ਇਹ ਸਮਾਗਮ ਸ਼ਾਨਦਾਰ ਸਫ਼ਲ ਰਿਹਾ। ਸ਼ਾਮ ਦੀ…

  • ਬੌਧਿਕ ਅਸਮਰੱਥਾ ਖਿਡਾਰੀਆਂ ਨੇ ਕੀਤਾ ਵਿਭਾਗ  ਦਾ ਨਾਮ ਕੀਤਾ ਰੋਸ਼ਨ

    ਬੌਧਿਕ ਅਸਮਰੱਥਾ ਖਿਡਾਰੀਆਂ ਨੇ ਕੀਤਾ ਵਿਭਾਗ  ਦਾ ਨਾਮ ਕੀਤਾ ਰੋਸ਼ਨ

    ਅੰਮ੍ਰਿਤਸਰ 16 ਦਸੰਬਰ 2024– ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ । ਇਹ ਸੰਸਥਾ ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਦੀ ਦੇਖ ਰੇਖ ਲਈ ਕੰਮ ਕਰਦੀ ਹੈ । ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਸੰਸਥਾ ਦੀਆਂ ਸਹਿਵਾਸਣਾਂ ਨੇ 25ਵੀਆਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ 2024, ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ (ਪਹਿਲੀ ਨਾਰਥ…

  • 228 ਪਰਿਵਾਰਿਕ ਝਗੜੀਆਂ ਚੋ 103 ਦਾ ਹੋਇਆ ਨਿਪਟਾਰਾ: ਅਮਰਦੀਪ ਸਿੰਘ ਬੈਂਸ

    228 ਪਰਿਵਾਰਿਕ ਝਗੜੀਆਂ ਚੋ 103 ਦਾ ਹੋਇਆ ਨਿਪਟਾਰਾ: ਅਮਰਦੀਪ ਸਿੰਘ ਬੈਂਸ

    ਅੰਮ੍ਰਿਤਸਰ 16 ਦਸੰਬਰ 2024— ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਪਰਿਵਾਰਕ ਝਗੜਿਆਂ ਦੇ ਨਿਪਟਾਰੇ ਵਾਸਤੇ ਖਾਸ ਤੌਰਾ ਤੇ 2 ਪਰਿਵਾਰਿਕ ਕੋਰਟ ਬੈਂਚਾਂ ਦਾ ਗਠਨ ਕੀਤਾ ਗਿਆ। ਜਿਸ ਵਿੱਚ 1 ਕੋਰਟ…

  • ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ

    ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ

    ਅੰਮ੍ਰਿਤਸਰ 16 ਦਸੰਬਰ 2024—           ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਬਣੇ ਹੋਏ ਸਟਰਾਂਗ ਰੂਮ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਚੋਣਾਂ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਡਿਸਪੈਚ ਕੇਂਦਰਾਂ ਦਾ ਵੀ ਜਾਇਜਾ ਲਿਆ। ਉਨਾਂ ਦੱਸਿਆ ਕਿ ਚੋਣਾਂ ਦੇ ਲਈ 6064 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਚੋਣਾਂ ਦੀ ਦੂਜੀ ਤੇ ਅੰਤਮ ਰਿਹਰਸਲ ਕੱਲ 17 ਦਸੰਬਰ 2024  ਨੂੰ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਚੋਣ ਡਿਊਟੀ ਲਈ ਰਿਹਰਸਲ ਤੇ ਜ਼ਰੂਰ ਪੁੱਜਣ। ਉਨਾਂ ਕਿਹਾ ਕਿ ਚੋਣ ਰਿਹਰਸਲ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਉਨਾਂ ਦੱਸਿਆ ਕਿ ਨਗਰ ਨਿਗਮ ਦੇ ਚੋਣਾਂ ਲਈ ਰਿਹਰਸਲ ਸਾਰਾਗੜ੍ਹੀ ਮੈਮੋਰੀਅਲ ਸੀਨੀਅਰ ਸੈਕੰਡਰੀ ਆਫ਼ ਐਮੀਂਨੈਂਸ ਟਾਊਨ ਹਾਲ ਮਾਲ ਮੰਡੀ, ਬੀ.ਬੀ. ਕੇ ਡੀਏਵੀ ਕਾਲਜ ਅੰਮ੍ਰਿਤਸਰ, ਸਰਕਾਰੀ ਨਰਸਿੰਗ ਕਾਲਜ ਸਰਕੂਲਰ ਰੋਡ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ।           ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਨਗਰ ਪੰਚਾਇਤ/ਨਗਰ ਕੌਂਸਲਾਂ ਦੀ ਰਿਹਰਸਲ ਸ੍ਰੀਮਤੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ, ਕੰਪਿਊਟਰ ਹਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ, ਮੀਟਿੰਗ ਹਾਲ ਪਹਿਲੀ ਮੰਜਿਲ ਐਸ.ਡੀ.ਐਮ. ਦਫ਼ਤਰ ਮਜੀਠਾ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਚੋਣ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਲਈ ਜਿਲ੍ਹੇ ਵਿੱਚ ਕੁੱਲ 841 ਬੂਥ ਬਣਾਏ ਗਏ ਹਨ ਅਤੇ ਵੋਟਰਾਂ ਲਈ 942 ਈਵੀਐਮ ਮਸ਼ੀਨਾਂ ਤਾਇਨਾਤ ਕੀਤੀਆਂ ਜਾਣਗੀਆਂ।           ਇਸ ਮੌਕੇ ਵਧੀਕ ਵਧੀਕ ਜਿਲ੍ਹਾ ਚੋਣਕਾਰ ਅਫ਼ਸਰ  -ਕਮ- ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਸਿਮਰਨ ਸਿੰਘ,  ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ ਰੰਧਾਵਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

  • ਜ਼ਿਲ੍ਹਾ ਉਦਯੋਗ ਕੇਂਦਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਏ

    ਜ਼ਿਲ੍ਹਾ ਉਦਯੋਗ ਕੇਂਦਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਏ

    ਮੋਗਾ, 16 ਦਸੰਬਰ,ਡਾਇਰੈਕਟਰ ਜਨਰਲ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ (ਆਈ.ਏ.ਐੱਸ) ਸੀ.ਡੀ.ਪੀ.ਐਸ. ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤੇ ਯੋਗ ਅਗਵਾਈ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਮੁਖੀ ਸੁਖਮਿੰਦਰ ਸਿੰਘ ਰੇਖੀ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਏ ਗਏ। ਇਸ ਮੌਕੇ ਨਾਰਦਰਨ ਇੰਡੀਆ ਇੰਸਟੀਚਿਊਟ ਆਫ…

  • ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

    ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

    ਮਾਨਸਾ, 16 ਦਸੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ…

  • ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੰਦਰੁਸਤ ਰਹਿ ਸਕਦਾ ਹੈ–ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ

    ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੰਦਰੁਸਤ ਰਹਿ ਸਕਦਾ ਹੈ–ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ

     ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ, 2024:  ਐਸ.ਡੀ.ਐਮ.  ਡੇਰਾਬਸੀ ਅਮਿਤ ਗੁਪਤਾ ਵੱਲੋਂ ਦੱਸਿਆ ਗਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਿਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ। ਯੋਗ ਰਾਹੀਂ  ਪੁਰਾਣੇ ਰੋਗਾਂ ਤੋਂ ਮੁਕਤੀ ਪਾਈ ਜਾ ਸਕਦੀ…

  • ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

    ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

    ਫ਼ਰੀਦਕੋਟ 16 ਦਸੰਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ…

  • ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ 

    ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ 

    ਮਾਨਸਾ, 16 ਦਸੰਬਰ :ਐਮ.ਐਸ.ਐਮ.ਈ. (ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜ਼ਿਜ਼) ਵੱਲੋਂ ਪ੍ਰਿੰਸੀਪਲ ਆਈ.ਟੀ.ਆਈ. ਮਾਨਸਾ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਹੇਠ ਸਿੱਖਿਆਰਥੀਆਂ ਦੀ ਜਾਗਰੂਕਤਾ ਲਈ ਸਵੈ-ਰੁਜ਼ਗਾਰ ਨਾਲ ਸਬੰਧਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਐਮ.ਐਸ.ਐਮ.ਈ. ਦੇ ਸਹਾਇਕ ਡਇਰੈਕਟਰ ਸ਼੍ਰੀ ਵਜੀਰ ਸਿੰਘ ਨੇ ਸਬਸਿਡੀ ਨਾਲ ਲੋਨ ਲੈਣ ਬਾਰੇ ਅਤੇ ਇੰਡਸਟਰੀ ਲਗਾਉਣ ਬਾਰੇ ਅਤੇ ਇੰਡਸਟਰੀ ਤੋਂ ਬਣੇ ਉਤਪਾਦਾਂ ਦੀ ਮਾਰਕੀਟਿੰਗ…

  • ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

    ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

    ਫਰੀਦਕੋਟ 16 ਦਸੰਬਰ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲਿਆ ਅਹਿਦ ਕਿ ਸਰਕਾਰ ਪਿੰਡਾਂ ਵੱਲੋਂ ਚੱਲਗੀ, ਪੂਰਾ ਹੋ ਗਿਆ ਹੈ ਕਿਉਂਕਿ ਸਰਕਾਰ ਦੇ ਨੁਮਾਇੰਦੇ ਹੁਣ ਲੋਕਾਂ ਦੀਆਂ ਬਰੂਹਾਂ ਤੇ ਜਾ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.…

  • ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ

    ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ

    ਫਰੀਦਕੋਟ 16 ਦਸੰਬਰ () ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਸ਼ੁਰੂ ਕੀਤੇ ਫੋਟੋਗ੍ਰਾਫੀ ਮੁਕਾਬਲੇ ਲਈ ਹੁਣ 25 ਦਸੰਬਰ ਤੱਕ ਅਪਣੀ ਨਾਮਜ਼ਦਗੀ ਭੇਜੀ ਜਾ ਸਕਦੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਨੇ ਦਿੱਤੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ…

  • ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

    ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

    ਚੰਡੀਗੜ੍ਹ, 16 ਦਸੰਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ…

  • ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ…

  • ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ

    ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ 16  ਦਸੰਬਰ   ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ।ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ,ਜਿਹਨਾਂ ਦਾ ਮਾਲ ਵਿਭਾਗ…

  • ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

    ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

    ਜਲਾਲਾਬਾਦ, 16 ਦਸੰਬਰ ਦਿਵਿਯਾਂਗਜਨਾ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਅੱਜ ਇੱਥੇ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕੀਤੀ ਜਦ ਕਿ ਅਲਿਮਕੋ ਮੋਹਾਲੀ ਵੱਲੋਂ ਸ਼੍ਰੀ…

  • ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

    ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

    ਚੰਡੀਗੜ੍ਹ, 16 ਦਸੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ…

  • ਵੋਟਰ ਕਾਰਡ ਨਾ ਹੋਣ ਦੀ ਸੂਰਤ ਵਿੱਚ 14 ਹੋਰ ਦਸਤਾਵੇਜ਼ਾਂ ਰਾਹੀਂ ਵੋਟਰ ਵੋਟ ਪਾ ਸਕਣਗੇ—ਐਸ.ਡੀ.ਐਮ.

    ਵੋਟਰ ਕਾਰਡ ਨਾ ਹੋਣ ਦੀ ਸੂਰਤ ਵਿੱਚ 14 ਹੋਰ ਦਸਤਾਵੇਜ਼ਾਂ ਰਾਹੀਂ ਵੋਟਰ ਵੋਟ ਪਾ ਸਕਣਗੇ—ਐਸ.ਡੀ.ਐਮ.

    ਮਾਨਸਾ, 16 ਦਸੰਬਰ :ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਕੁਲਵੰਤ fੰਸੰਘ ਆਈ.ਏ.ਐਸ. ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਰਿਟਰਨਿੰਗ ਅਫ਼ਸਰ—ਕਮ—ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਵੋਟ…