Category: Politics

  • ਡੀ ਏ ਪੀ ਖਾਦ ਦੀ ਬਜਾਏ ਟੀ ਐਸ ਪੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਬੇਗੇਵਾਲ ਦਾ ਕਿਸਾਨ-

    ਡੀ ਏ ਪੀ ਖਾਦ ਦੀ ਬਜਾਏ ਟੀ ਐਸ ਪੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਬੇਗੇਵਾਲ ਦਾ ਕਿਸਾਨ-

    ਅੰਮ੍ਰਿਤਸਰ 9 ਨਵੰਬਰ 2024-‘ ਬਲਾਕ ਖੇਤੀਬਾੜੀ ਦਫਤਰ ਮਜੀਠਾ ਅਧੀਨ ਆਉੰਦੇ ਪਿੰਡ ਬੇਗੇਵਾਲ ਦੇ ਕਿਸਾਨ ਖੇਤੀਬਾੜੀ ਦਫਤਰ ਮਜੀਠਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਣਕ ਦੀ ਫ਼ਸਲ ਵਿੱਚ ਬਿਜਾਈ ਸਮੇਂ ਫਾਸਫੋਰਸ ਦੀ ਪੂਰਤੀ ਲਈ ਵੱਡੀ ਮਾਤਰਾ ਵਿੱਚ ਟੀ ਐਸ ਪੀ ( 0:46:0) ਦੀ ਵਰਤੋਂ ਕਰ ਰਹੇ ਹਨ ਜਿਸ ਨਾਲ ਡੀ ਏ ਪੀ ਖਾਦ ਦੀ ਕਿੱਲਤ ਸਮੇਂ ਕਣਕ ਦੀ ਬਿਜਾਈ ਦੀ ਦੇਰੀ ਤੋਂ ਬਚ ਰਹੇ ਹਨ ਅਤੇ ਘੱਟ ਪੈਸਿਆਂ ਵਿੱਚ ਵਧੀਆ ਵਰਤੋਂ ਕਰ ਰਹੇ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਮਜੀਠਾ ਡਾ: ਦਿਲਬਾਗ ਸਿੰਘ ਭੱਟੀ ਨੇ ਦੱਸਿਆ ਕਿ ਡੀ ਏ ਪੀ ਦੀ ਵਰਤੋਂ ਮੁੱਖ ਤੋਰ ਤੇ ਕਿਸਾਨਾਂ ਵੱਲੋ ਕਣਕ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾਂਦੀ ਹੈ ਸਾਡੇ ਕਿਸਾਨ ਵੀਰਾਂ ਨੂੰ ਬਿਲਕੁੱਲ ਵੀ ਘਬਰਾਉਣਾ ਨਹੀਂ ਚਾਹੀਦਾ ਸਗੋ ਡੀ.ਏ.ਪੀ ਦੇ ਬਦਲ ਵਜੋਂ ਟੀ ਐਸ ਪੀ ( 0:46:0) ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਚਾਹੀਦੀ ਹੈ। ਡਾ: ਭੱਟੀ ਨੇ ਦੱਸਿਆ ਕਿ (0:46:0) ਵਿੱਚ ਡੀ ਏ ਪੀ ਦੇ ਬਰਾਬਰ ਫਾਸਫੋਰਸ ਹੈ ਅਤੇ ਉਸ ਦੀ ਕੀਮਤ ਵੀ ਡੀ ਏ ਪੀ ਤੋਂ ਘੱਟ ਹੈ ਇਸ ਵਿੱਚ ਲਗਭਗ 15% ਕੈਲਸ਼ੀਅਮ ਅਤੇ ਸਲਫਰ ਤੱਤ ਵੀ ਮੋਜੂਦ ਹੈ ਜੋ ਡੀ ਏ ਪੀ ਖਾਦ ਵਿੱਚ ਨਹੀ ਮਿਲਦਾ ਇਸ ਲਈ ਕਿਸਾਨ ਵੀਰਾਂ ਨੂੰ ਸੁਝਾਅ ਹੈ ਕਿ ਉਹ ਕਣਕ ਦੀ ਬਿਜਾਈ ਲਈ 50 ਕਿਲੋਗ੍ਰਾਮ ਟੀ ਐਸ ਪੀ ਡਰਿੱਲ ਰਾਹੀਂ ਅਤੇ 20 ਕਿਲੋਗ੍ਰਾਮ ਯੂਰੀਆ ਛੱਟੇ ਰਾਹੀਂ ਪਾ ਕੇ ਕਣਕ ਦੀ ਬਿਜਾਈ ਬਿਨਾ ਕਿਸੇ ਦੇਰੀ ਕਰਨ। ਇਸ ਮੌਕੇ ਪਿੰਡ ਬੇਗੇਵਾਲ ਤੋ ਕਿਸਾਨ ਰਘਬੀਰ ਸਿੰਘ ਨੇ ਟੀ ਐਸ ਪੀ ਦੀ ਵਰਤੋਂ ਨਾਲ ਲਗਭਗ 50 ਏਕੜ ਕਣਕ ਦੀ ਬਿਜਾਈ ਕੀਤੀ । ਜਿਸ ਦੋਰਾਨ ਸ਼ਾਮਨਗਰ ਤੋ ਇਨਚਾਰਜ ਅਮਰਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਵੀ ਕਿਸਾਨਾਂ ਨੂੰ ਇਸ ਸਬੰਧੀ ਅਪੀਲ ਕੀਤੀ ਅਤੇ ਡੀ ਏ ਪੀ ਦੇ ਹੋਰਾਂ ਬਦਲਵੇ ਰੂਪਾ ਜਿਵੇਂ ਕਿ ਐਨ.ਪੀ.ਕੇ 12:32:16, 10:26:26, 16:16:16, 20:20:0:13 ਆਦਿ ਦੀ ਵਰਤੋਂ ਕੀਤੀ ਜਾਵੇ ।          ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸਰਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਬਲਾਕਾਂ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਡੀਏਪੀ ਖਾਦ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਡੀਏਪੀ ਦੀ ਕਾਲਾ ਬਜ਼ਾਰੀ ਰੋਕਣ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਹੈ ਅਤੇ ਕਿਸੇ ਨੂੰ ਵੀ ਡੀਏਪੀ ਖਾਦ ਦੀ ਕਾਲਾ ਬਜਾਰੀ ਨਹੀਂ ਕਰਨ ਦਿੱਤੀ ਜਾਵੇਗੀ।

  • ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ  ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ

    ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ  ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ

    ਅੰਮ੍ਰਿਤਸਰ, 9 ਨਵੰਬਰ 2024 –           ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ  ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਬਹੁਤ ਵੱਡਾ ਫਤਵਾ ਦਿੱਤਾ ਹੈ ਜਿੰਨਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਲੋਕਾਂ ਨੇ ਸਰਬਸੰਮਤੀ ਨਾਲ  ਸਰਪੰਚਾਂ ਦੀ ਚੋਣ ਕੀਤੀ ਹੈ।             ਸ੍ਰ ਈ ਟੀ ਓ   ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ  ਸਰਪੰਚੀ ਚੋਣ ਵੇਲੇ ਇਕ ਦੂਜੀ ਪਾਰਟੀ ਨੁਮਾਇੰਦਿਆਂ ਦੇ ਕਾਗਜ ਰੱਦ ਕੀਤੇ ਜਾਂਦੇ ਸਨ ਜਿਸ ਕਰਕੇ ਉਹ ਪਿੰਡ ਵਿਕਾਸ ਪੱਖੋਂ ਪੱਛੜ ਜਾਂਦੇ ਸਨ। ਉਨ੍ਹਾਂ ਕਿ ਇਸ ਵਾਰ ਇਨ੍ਹਾਂ ਚੋਣਾਂ ਸਾਡੀ ਸਰਕਾਰ ਕੋਈ ਪਾਰਟੀਬਾਜੀ ਵਾਲਾ ਕੰਮ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਅਜਿਹੀ ਸ਼ਿਕਾਇਤਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਲੋਕਾਂ  ਨੇ ਆਪ ਵੱਡਾ ਫਤਵਾ ਦੇ ਕੇ ਇਨ੍ਹਾਂ ਪੰਚਾਂ ਸਰਪੰਚਾਂ ਨੂੰ ਨਿਵਾਜਿਆ ਹੈ। ਉਨ੍ਹਾਂ  ਪਿਛਲੀਆਂ ਸਰਕਾਰਾਂ ਦੀ ਫੁਟ ਪਾਓ ਅਤੇ ਰਾਜ ਕਰੋ ਦੀ ਨੀਤੀ ਨਾਲ ਪਿੰਡ ਵਿਕਾਸ ਪਿਛੋਂ ਕਾਫੀ ਪੱਛੜ ਗਏ ਸਨ ਜਿਸ ਕਰਕੇ ਸੜਕਾਂ, ਸਕੂਲੀ ਇਮਾਰਤਾਂ, ਹਸਪਤਾਲਾਂ  ਦੀ ਹਾਲਤ ਕਾਫੀ ਤਰਸਯੋਗ ਹੋ ਗਈ ਸੀ। ਉਹਨਾਂ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ ਹੁੰਦਾ ਸਗੋਂ ਸਮੁੱਚੇ ਪਿੰਡ ਦਾ ਹੁੰਦਾ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਬਾਜੀ ਤੋ ਉੱਪਰ ਉੱਠ ਕੇ ਆਪਣੇ ਪਿੰਡ ਦਾ ਵਿਕਾਸ ਕਰੇ। ਉਹਨਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਪੰਚਾ ਵਿੱਚ ਕੰਮ ਕਰਨ ਦਾ ਕਾਫੀ ਉਤਸ਼ਾਹ ਹੈ ਅਤੇ ਸਰਕਾਰ ਵੀ ਉਹਨਾਂ ਦੇ ਨਾਲ ਮੋਢੇ ਦਾ ਮੋਢਾ ਜੋੜ ਕੇ ਖੜੀ ਹੈ। ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਦਾ ਰਾਜ ਧਰਮ ਦਾ ਪਾਲਣ ਕਰਨਾ ਹੀ ਸਭ ਤੋ ਵੱਡੀ ਜਿੰਮੇਵਾਰੀ ਹੈ, ਚੋਣਾਂ ਵਿੱਚ ਮਿਲੀ ਮਿਸਾਲੀ ਜਿੱਤ ਤੋ ਬਾਅਦ ਹਾਉਮੈ  ਨੂੰ ਤਿਆਗ ਕੇ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਹੀ ਪੰਚਾਂ ਸਰਪੰਚਾਂ ਦਾ ਫਰਜ਼ ਹੈ, ਇਸ ਲਈ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਸੁਰੂ ਹੋਵੇਗਾ। ਇਸ ਦੇ ਲਈ ਅਗਲੇ ਕੁਝ ਦਿਨਾਂ ਵਿਚ ਮੁੜ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਦੀ ਸੁਰੂਆਤ ਕੀਤੀ ਜਾਵੇਗੀ ਤੇ ਸਾਡਾ.ਐਮ.ਐਲ.ਏ.ਸਾਡੇ.ਵਿਚ ਮੁਹਿੰਮ ਤਹਿਤ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਵਿਕਾਸ ਦੀ ਵਿਊਤਬੰਦੀ ਕਰਨ ਦੇ ਨਾਲ ਨਾਲ ਧੰਨਵਾਦੀ ਦੌਰੇ ਕੀਤੇ ਜਾਣਗੇ।

  • ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

    ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

    ਅਬੋਹਰ 9 ਨਵੰਬਰਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ।ਐਸ.ਡੀ.ਐਮ. ਅਬੋਹਰ…

  • ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਯੋਗ ਪ੍ਰਬੰਧਨ ਕਰਕੇ ਖੇਤਾਂ ’ਚ ਵਾਹੁਣਾ ਸਹੀ ਹੱਲ-ਡਿਪਟੀ ਕਮਿਸ਼ਨਰ

    ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਯੋਗ ਪ੍ਰਬੰਧਨ ਕਰਕੇ ਖੇਤਾਂ ’ਚ ਵਾਹੁਣਾ ਸਹੀ ਹੱਲ-ਡਿਪਟੀ ਕਮਿਸ਼ਨਰ

     ਮਾਨਸਾ, 09 ਨਵੰਬਰ :ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਉਸ ਦਾ ਯੋਗ ਪ੍ਰਬੰਧਨ ਕਰਕੇ ਖੇਤਾਂ ਵਿੱਚ ਵਾਹੁਣਾ ਹੀ ਸਹੀ ਹੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ…

  • ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

    ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

    ਫਰੀਦਕੋਟ  9 ਨਵੰਬਰ  ( )ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਦਸੰਬਰ 2024  ਤੱਕ ਲਾਗੂ ਰਹਿਣਗੇ।ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ…

  • ਬੁਢਲਾਡਾ ਦਾ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ 30 ਕਿੱਲਿਆਂ ‘ਚ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ

    ਬੁਢਲਾਡਾ ਦਾ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ 30 ਕਿੱਲਿਆਂ ‘ਚ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ

    ਬੁਢਲਾਡਾ/ਮਾਨਸਾ, 09 ਨਵੰਬਰ:    ਬੁਢਲਾਡਾ ਦਾ ਵਸਨੀਕ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਧਾਲੀਵਾਲ ਪਿਛਲੇ ਤਿੰਨ ਸਾਲ ਤੋਂ ਆਪਣੀ 30 ਕਿੱਲੇ ਜ਼ਮੀਨ ਵਿਚ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰ ਰਿਹੈ ਅਤੇ ਹੋਰਨਾ ਕਿਸਾਨਾਂ ਪ੍ਰੇਰਨਾਸ੍ਰੋਤ ਬਣਿਆ ਹੋਇਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਰਮਨਦੀਪ ਦੇ ਖੇਤ ਪਹੁੰਚ ਕੇ…

  • ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

    ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

    ਫਿਰੋਜ਼ਪੁਰ 8 ਨਵੰਬਰ 2024             ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ ‘ਤੇ ਜੁਟ ਗਈ ਹੈ।             ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ…

  • ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

    ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

    ਬਠਿੰਡਾ, 8 ਨਵੰਬਰ : ਜ਼ਿਲ੍ਹੇ ਅੰਦਰ ਵਿਕਰੇਤਾ ਕਿਸਾਨਾਂ ਨੂੰ ਲੋੜ ਅਨੁਸਾਰ ਸਹੀ ਖਾਦਾਂ ਦੀ ਵਿਕਰੀ ਕਰਨ ’ਤੇ ਪੱਕਾ ਬਿੱਲ ਜ਼ਰੂਰ ਦੇਣ, ਬਿੱਲ ਨਾ ਦੇਣ ਵਾਲੇ ਵਿਕਰੇਤਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਅੰਦਰ ਪੈਸਟੀਸਾਈਡ ਦੀਆਂ ਦੁਕਾਨਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ…

  • ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

    ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

    ਸ੍ਰੀ ਮੁਕਤਸਰ ਸਾਹਿਬ 9  ਨਵੰਬਰ                             ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ  ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ…

  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

    ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

    ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ…

  • ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

    ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

    ਚੰਡੀਗੜ੍ਹ, 8 ਨਵੰਬਰ ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ  ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ…

  • ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਸਾਲ 2024-25 ਅਧੀਨ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ’ਚੋਂ ਕੰਪਿਊਟਰਾਈਜ਼ਡ ਰਾਹੀਂ ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਬਨਾਉਣ ਸਬੰਧੀ ਖੇਤੀਬਾੜੀ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ…

  • ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

    ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

    ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ…

  • ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

    ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

    ਚੰਡੀਗੜ੍ਹ, 8 ਨਵੰਬਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ…

  • ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

    ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

    ਚੰਡੀਗੜ੍ਹ 8 ਨਵੰਬਰ, 2024 –  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ…

  • ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

    ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

    ਫਿਰੋਜ਼ਪੁਰ 8 ਨਵੰਬਰ (               )                    ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਅੱਜ  ਡੀ ਸੀ ਮਾਡਲ ਇੰਟਰਨੈਸ਼ਨਲ ਸਕੂਲ, ਕੱਚਾ ਜ਼ੀਰਾ ਰੋਡ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕੀਤਾ…

  • ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

    ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

    ਐਸ.ਏ.ਐਸ. ਨਗਰ, 08 ਨਵੰਬਰ, 2024 ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ।     ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲਿਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨਾ, ਮੌਜੂਦਾ ਹੈਬੀਟੇਟ…

  • ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ

    ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ

    ਅਬੋਹਰ, 8 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੀਫੈਟ ਕੈਂਪਸ ਅਬੋਹਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਆਈਸੀਏਆਰ ਸੀਫੈਟ  ਲੁਧਿਆਣਾ ਦੇ ਡਾਇਰੈਕਟਰ ਡਾ: ਨਚੀਕੇਤ ਕੋਤਵਾਲੀਵਾਲੇ ਨੇ ਕੀਤੀ।  ਮੀਟਿੰਗ ਵਿੱਚ ਡਾ: ਅਮਿਤ ਨਾਥ ਮੁਖੀ ਖੇਤਰੀ ਸਟੇਸ਼ਨ ਅਬੋਹਰ, ਐਸ.ਕੇ.ਵਰਮਾ ਆਈ.ਸੀ.ਏ.ਆਰ. ਸੀ.ਆਈ.ਸੀ.ਆਰ. ਸਿਰਸਾ, ਡਾ: ਅਨਿਲ ਸਾਂਗਵਾਨ…

  • ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ-ਵਿਧਾਇਕ ਵਿਜੈ ਸਿੰਗਲਾ

    ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ-ਵਿਧਾਇਕ ਵਿਜੈ ਸਿੰਗਲਾ

    ਮਾਨਸਾ, 08 ਨਵੰਬਰ:ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੈ, ਜਿਸ ਰਾਹੀਂ ਉਹ ਆਪਣੇ ਨਜ਼ਦੀਕੀਆਂ ਨਾਲ ਆਪਣੀ ਗੱਲਬਾਤ ਦਾ ਆਦਾਨ ਪ੍ਰਦਾਨ ਕਰ ਸਕਦੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ…

  • ਡਿਪਟੀ ਕਮਿਸ਼ਨਰ ਨੇ ਗੁਰੂਹਰਸਹਾਏ ਤੇ ਮਮਦੋਟ ਦੇ ਪਿੰਡਾਂ ਦਾ ਕੀਤਾ ਦੌਰਾ, ਪਰਾਲ਼ੀ ਨਾ ਸਾੜਨ ਦੀ ਕੀਤੀ ਅਪੀਲ

    ਡਿਪਟੀ ਕਮਿਸ਼ਨਰ ਨੇ ਗੁਰੂਹਰਸਹਾਏ ਤੇ ਮਮਦੋਟ ਦੇ ਪਿੰਡਾਂ ਦਾ ਕੀਤਾ ਦੌਰਾ, ਪਰਾਲ਼ੀ ਨਾ ਸਾੜਨ ਦੀ ਕੀਤੀ ਅਪੀਲ

    ਫ਼ਿਰੋਜ਼ਪੁਰ /ਗੁਰੂਹਰਸਹਾਏ, 08 ਨਵੰਬਰ 2024. ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਗੁਰੂਹਰਹਾਏ ਅਤੇ ਮਮਦੋਟ ਬਲਾਕਾਂ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ਨਿਧੀ ਕੁਮੁਦ ਬੰਬਾਹ ਅਤੇ ਐਸ.ਡੀ.ਐਮ. ਗੁਰੂਹਰਸਹਾਏ ਦਿਵਿਯਾ ਪੀ. ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਮਮਦੋਟ ਦੇ ਪਿੰਡ ਗੁਲਾਬ ਸਿੰਘ ਚੁੱਘੇ, ਪੱਟੀਆਂ, ਰਹੀਮੇ ਕੇ ਅਤੇ ਗੁਰੂਹਰਸਹਾਏ ਦੇ ਪਿੰਡ ਗੁੱਦੜ ਢੰਡੀ, ਮਾੜੇ…