Category: Politics
-

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਭਾਸ਼ਣ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਮਾਰਚ ( ) – ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ)…
-

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ
ਸ੍ਰੀ ਮੁਕਤਸਰ ਸਾਹਿਬ,18 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ…
-

ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਤਰਨ ਤਾਰਨ, 18 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਨੇ ਡਾ. ਸੁਖਬੀਰ ਕੌਰ, ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਵਿਚ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਾਮਾਨ ਵੇਚਣ ਵਿਚ ਲੱਗੇ ਲੋਕਾਂ…
-

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 18 ਮਾਰਚ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ…
-

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ
ਕੋਟਕਪੂਰਾ 18 ਮਾਰਚ () ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ…
-

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੀਆਂ ਪੰਚਾਇਤਾਂ…
-

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)
ਸ੍ਰੀ ਮੁਕਤਸਰ ਸਾਹਿਬ, 18 ਮਾਰਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ…
-

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026: ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ…
-

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਮਾਰਚ: ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23…
-

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 18 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ…
-

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ
ਚੰਡੀਗੜ੍ਹ 18 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ…
-

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ
ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ ਸੁਰਜੀਤ ਕਰਕੇ…
-

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 18 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼…
-

ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ
ਜਲਾਲਾਬਾਦ, ਫਾਜ਼ਿਲਕਾ 17 ਮਾਰਚਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦਾ ਨਾਮ ਬਾਬਾ ਭੁੱਮਣ ਸ਼ਾਹ…
-

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਮਾਲੇਰਕੋਟਲਾ, 17 ਮਾਰਚ – ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।…
-

ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ
ਰੂਪਨਗਰ, 17 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ‘ਵਿਸ਼ਵ ਟੀਕਾਕਰਨ ਹਫ਼ਤਾ’ 16 ਮਾਰਚ ਤੋਂ 20 ਮਾਰਚ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਹਰ ਉਸ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ…
-

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 17 ਮਾਰਚ: ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ:…
-

ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ
ਖਡੂਰ ਸਾਹਿਬ, 17 ਮਾਰਚ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ…
-

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ
ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ…