Category: Politics
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਮਈ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ…
-

ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 28 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ ਰੈਂਕਿੰਗ ਦਾ…
-

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ…
-

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੀ ਗੁੰਡਾਗਰਦੀ ਅਤੇ ਚੋਣ ਨਿਯਮਾਂ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਭਾਜਪਾ ਮੰਤਰੀ ਅਤੇ ਭਾਜਪਾ ਆਗੂਆਂ…
-

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਚੰਡੀਗੜ੍ਹ; 27 ਮਈ 2026- ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ…
-

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ
*ਚੰਡੀਗੜ੍ਹ/ਮੂਨਕ, 27 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ…
-

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ
ਚੰਡੀਗੜ੍ਹ, 27 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ…
-

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼…
-

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ
ਅਮਰਗੜ੍ਹ /ਮਾਲੇਰਕੋਟਲਾ, 27 ਮਈ : ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ। ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਂਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਂਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ।
-

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ
ਨੰਗਲ 26 ਮਈ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਨਗਰ ਕੌਂਸਲ ਚੋਣਾਂ ਦੇ ਦਿਨ ਨੰਗਲ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ…
-

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ…
-

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ…
-

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ…
-

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ
ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ ‘ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ,…
-

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ…
-

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ
ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ…
-

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਫਰੀਦਕੋਟ 25 ਮਈ – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।…