Category: Politics
-

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ
ਧੂਰੀ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ…
-

ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ
ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ…
-

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ
ਚੰਡੀਗੜ੍ਹ 23 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ…
-

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ…
-

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ
ਚੰਡੀਗੜ੍ਹ, 23 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ…
-

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 23 ਫਰਵਰੀ: ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ…
-

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਫਰਵਰੀ ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ…
-

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’
ਲੁਧਿਆਣਾ, 22 ਫਰਵਰੀ 2026 ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। “ਪੂਰਵਾਂਚਲ ਸਨਮਾਨ ਰੈਲੀ” ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, ‘ਆਪ’ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ…
-

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ “ਦੋਗਲੀ ਰਾਜਨੀਤੀ” ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ…
-

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਹਿਮਦਾਬਾਦ, 22 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ…
-

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ…
-

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ…
-

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ
ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ…
-

ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ
ਅੰਮ੍ਰਿਤਸਰ, 22 ਫਰਵਰੀ, 2026:- ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ ਸਾਕਾਰ ਰੂਪ ਦੇਣ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ‘ਸਵੱਛ ਜਲ, ਸਵੱਛ ਮਨ’ ਅਭਿਆਨ ਦੇ ਚੌਥੇ ਪੜਾਅ ਦਾ ਸ਼ਾਨਦਾਰ ਆਗਾਜ਼ ਐਤਵਾਰ, 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ, ਪਰਮ…
-

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ
ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਸ਼ਾ ਤਸਕਰੀ ਤੋਂ ਕੀਤੀ ਕਮਾਈ ਨਾਲ ਤਿਆਰ ਕੀਤੀ ਗਈ ਗੈਰਕਾਨੂੰਨੀ ਜਾਇਦਾਦ ਨੂੰ ਢਹਿ ਢੇਰੀ…
-

ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਉਮੜਿਆ ਸ਼ਰਧਾ ਅਤੇ ਸਤਿਕਾਰ ਦਾ ਜਨ-ਸੈਲਾਬ
ਫਾਜ਼ਿਲਕਾ 22 ਫਰਵਰੀ ਕੁਝ ਲੋਕ ਜੀਵਨ ਜਿਊਂਦੇ ਨਹੀਂ, ਸਗੋਂ ਇਕ ਯੁੱਗ ਰਚ ਜਾਂਦੇ ਹਨ। ਜਦੋਂ ਅਜਿਹੀਆਂ ਸ਼ਖਸੀਅਤਾਂ ਇਸ ਸੰਸਾਰ ਤੋਂ ਵਿਦਾ ਹੁੰਦੀਆਂ ਹਨ ਤਾਂ ਸੋਗ ਸਿਰਫ਼ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ—ਪੂਰਾ ਸ਼ਹਿਰ, ਪੂਰਾ ਸਮਾਜ ਉਸ ਨੂੰ ਆਪਣਾ ਨਿੱਜੀ ਘਾਟਾ ਮੰਨਦਾ ਹੈ। ਮਸ਼ਹੂਰ ਸਮਾਜ ਸੇਵੀ ਅਤੇ ਦਿੱਗਜ ਸ਼ਖਸੀਅਤ ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ…
-

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ…
-

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ…
-

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ
ਮਾਲੇਰਕੋਟਲਾ, 22 ਫ਼ਰਵਰੀ ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ…
-

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ
ਲਹਿਰਾਗਾਗਾ, 22 ਫਰਵਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ…