Category: Politics
-

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ
ਮਾਨਸਾ, 21 ਜਨਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ…
-

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
-

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3.…
-

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…
-

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ।…
-

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ
ਚੰਡੀਗੜ੍ਹ, 21 ਜਨਵਰੀ: 1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ ‘ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ.…
-

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ 21 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ…
-

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ…
-

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ…
-

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ
ਚੰਡੀਗੜ੍ਹ, 21 ਜਨਵਰੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 – 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ ’ਤੇ ਵਾਧਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ…
-

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ, 21 ਜਨਵਰੀ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ…
-

ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ
ਹੁਸ਼ਿਆਰਪੁਰ, 20 ਜਨਵਰੀ : …
-

‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ
ਅੰਮ੍ਰਿਤਸਰ 20 ਜਨਵਰੀ 2026 — ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ ਹਨ । ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ । ਜਿੱਥੇ 400ਐਨ.ਸੀ. ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ।…
-

ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ
ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ ਸੂਦ, ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐਮਡੀ), ਨਾਬਾਰਡ ਨੇ ਸ਼੍ਰੀ ਵਿਨੋਦ ਕੁਮਾਰ ਆਰਿਆ, ਸੀਜੀਐਮ/ਓਆਈਸੀ ਨਾਬਾਰਡ ਪੰਜਾਬ ਅਤੇ ਸ਼੍ਰੀ ਰਮੇਸ਼ ਬਾਬੂ ਬੋਰੀਗੱਡਾ, ਸੀਜੀਐਮ ਨਾਬਾਰਡ ਪੰਜਾਬ ਦੇ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਵਿਕਾਸ ਪ੍ਰੋਜੈਕਟਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਡਾ.…
-

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਗੈਂਗਸਟਰਾਂ ਵਿਰੁੱਧ ਜੰਗ ਦਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 20 ਜਨਵਰੀ:ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ। ਇਸ ਜੰਗ ਦਾ ਐਲਾਨ ਕਰਦਿਆਂ…
-

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ
ਚੰਡੀਗੜ੍ਹ, 20 ਜਨਵਰੀ:–ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 20 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325 ਦਿਨਾਂ…
-

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ…
