September 3, 2025

Punjab1

ਮਾਲੇਰਕੋਟਲਾ 18 ਜਨਵਰੀ :                 ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ...
ਮਾਲੇਰਕੋਟਲਾ 18 ਜਨਵਰੀ :             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ ।                    ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ
ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ।           ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ...
ਮਾਲੇਰਕੋਟਲਾ, 17 ਜਨਵਰੀ (000) –              ” ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।” ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।           ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।            ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।            ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ – ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।           ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।